ਹਿਜ਼ਕੀਏਲ 17:22-23
ਹਿਜ਼ਕੀਏਲ 17:22-23 PCB
“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ। ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਉੱਤੇ ਲਾਵਾਂਗਾ ਅਤੇ ਉਹ ਕਰੂੰਬਲਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪ੍ਰਕਾਰ ਦੇ ਖੰਭ ਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਉਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ।

