ਰਸੂਲਾਂ ਦੇ ਕਰਤੱਬ 1
1
ਲੂਕਾ ਵੱਲੋਂ ਇੱਕ ਹੋਰ ਪੋਥੀ
1ਪਿਆਰੇ ਥਿਉਫ਼ਿਲੁਸ,
ਜਿਹੜੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿੱਖਾਇਆ ਸੀ, ਉਸ ਬਾਰੇ ਲਿਖੀ ਸੀ। 2ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁੱਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ। 3ਉਸ ਉਪਰੰਤ ਉਸ ਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸ ਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸ ਨੂੰ ਬਹੁਤ ਵਾਰੀ ਵੇਖਿਆ। 4ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸ ਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਨਹੀਂ ਜਾਣ ਨੂੰ ਆਖਿਆ। ਉਸ ਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀ ਇੱਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ। 5ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”
ਯਿਸੂ ਨੂੰ ਸੁਰਗਾਂ ਵਿੱਚ ਲਿਜਾਇਆ ਜਾਣਾ
6ਜਦੋਂ ਸਾਰੇ ਰਸੂਲ ਇਕੱਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਨੂੰ ਰਾਜ ਦੁਬਾਰਾ ਦੇਣ ਵਾਲਾ ਹੈਂ?”
7ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸੱਕਦੇ। 8ਪਰ ਪਵਿੱਤਰ ਆਤਮਾ ਤੁਹਾਡੇ ਉਪਰ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”
9ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸ ਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਹੋ ਗਿਆ। 10ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ। 11ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”
ਨਵੇਂ ਰਸੂਲ ਦਾ ਚੁਣਿਆ ਜਾਣਾ
12ਤਦ ਰਸੂਲ ਜੈਤੂਨ ਦੇ ਪਹਾੜ ਵੱਲੋਂ ਯਰੂਸ਼ਲਮ ਨੂੰ ਗਏ ਇਹ ਪਹਾੜ ਯਰੂਸ਼ਲਮ ਤੋਂ ਇੱਕ-ਅੱਧ ਮੀਲ ਦੀ ਵਾਟ ਤੇ ਹੈ। 13ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿੱਥੇ ਉਹ ਪਹਿਲਾਂ ਰਹਿੰਦੇ ਸਨ। ਇੱਕ ਕਮਰਾ ਪੌੜੀਆਂ ਚੜ੍ਹ ਕੇ ਸੀ। ਉੱਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ, ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।
14ਸਾਰੇ ਰਸੂਲ ਇਕੱਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅੱਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਨਾਲ ਸਨ।
15ਕੁਝ ਦਿਨਾਂ ਬਾਦ ਜਦੋਂ ਉੱਥੇ ਕੋਈ ਇੱਕ ਸੌ ਵੀਹ ਨਿਹਚਾਵਾਨ ਇਕੱਠੇ ਹੋਕੇ ਆਏ, ਪਤਰਸ ਉਨ੍ਹਾਂ ਵਿੱਚੋਂ ਉੱਠਿਆ ਤੇ ਉਸ ਨੇ ਆਖਿਆ, 16-17“ਹੇ ਭਰਾਵੋ, ਜੋ ਪਵਿੱਤਰ ਆਤਮਾ ਨੇ ਪਹਿਲਾਂ ਹੀ ਪੋਥੀਆਂ ਵਿੱਚ ਦਾਊਦ ਰਾਹੀਂ ਯਹੂਦਾ ਬਾਰੇ ਆਖਿਆ ਹੈ ਉਹ ਨਿਸ਼ਚਿਤ ਹੀ ਵਾਪਰਨਾ ਚਾਹੀਦਾ ਹੈ। ਯਹੂਦਾ ਸਾਡੇ ਸਮੂਹ ਵਿੱਚੋਂ ਇੱਕ ਸੀ। ਉਸ ਨੇ ਸਾਡੇ ਨਾਲ ਇਸ ਸੇਵਾ ਵਿੱਚ ਇੱਕ ਹਿੱਸਾ ਦਿੱਤਾ ਸੀ, ਪਰ ਇਹ ਉਹੀ ਸੀ, ਜਿਸਨੇ ਉਨ੍ਹਾਂ ਲੋਕਾਂ ਦੀ ਅਗਵਾਈ ਕੀਤੀ। ਜਿਨ੍ਹਾਂ ਨੇ ਯਿਸੂ ਨੂੰ ਫ਼ੜਵਾਇਆ।”
18(ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿੱਤਾ ਗਿਆ ਸੀ, ਅਤੇ ਉਸ ਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿੱਗਿਆ ਉਸਦਾ ਸਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤੜੀਆਂ ਬਾਹਰ ਨਿਕਲ ਆਈਆਂ। 19ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ “ਅਕਲਦਮਾ” ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ “ਲਹੂ ਦਾ ਖੇਤ।”)
20ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ:
‘ਕਾਸ਼ ਉਸਦਾ ਘਰ ਉੱਜੜ ਜਾਵੇ।
ਉੱਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।’#ਜ਼ਬੂਰ 69:25
ਅਤੇ ਇਹ ਵੀ ਲਿਖਿਆ ਹੈ ਕਿ
‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’#ਜ਼ਬੂਰ 109:8
21-22“ਇਸ ਲਈ ਹੁਣ ਸਾਡੇ ਨਾਲ ਇੱਕ ਅਜਿਹਾ ਮਨੁੱਖ ਰਲੇ ਜੋ ਯਿਸੂ ਦੇ ਪੁਨਰ ਉਥਾਂਨ ਦਾ ਗਵਾਹ ਬਣੇ। ਇਹ ਆਦਮੀ ਉਨ੍ਹਾਂ ਲੋਕਾਂ ਵਿੱਚੋਂ ਹੋਣਾ ਚਾਹੀਦਾ ਹੈ, ਜਿਹੜੇ ਉਸ ਪੂਰੇ ਸਮੇਂ ਸਾਡੇ ਸਮੂਹ ਦਾ ਇੱਕ ਹਿੱਸਾ ਹੁੰਦੇ ਸਨ, ਜਦੋਂ ਪ੍ਰਭੂ ਯਿਸੂ ਸਾਡੇ ਨਾਲ ਸੀ। ਇਹ ਮਨੁੱਖ ਉਦੋਂ ਤੋਂ ਸਾਡੇ ਸਾਥੀਆਂ ਵਿੱਚੋਂ ਇੱਕ ਜ਼ਰੂਰ ਹੋਣਾ ਚਾਹੀਦਾ ਹੈ ਜਦ ਤੋਂ ਯੂਹੰਨਾ ਨੇ ਲੋਕਾਂ ਨੂੰ ਬਪਤਿਸਮਾ ਦੇਣਾ ਸ਼ੁਰੂ ਕੀਤਾ ਸੀ, ਅਤੇ ਉਦੋਂ ਤੱਕ, ਜਦ ਤੱਕ ਕਿ ਯਿਸੂ ਨੂੰ ਸੁਰਗਾਂ ਵੱਲ ਨੂੰ ਲਿਜਾਇਆ ਗਿਆ ਸੀ।”
23ਤਦ ਰਸੂਲਾਂ ਨੇ ਦੋਹਾਂ ਨੂੰ ਖੜ੍ਹਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸੱਬਾਸ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮਥਿਯਾਸ ਸੀ।
24-25ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚੱਲਿਆ ਗਿਆ ਜਿੱਥੇੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।” 26ਫ਼ੇਰ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਜਾਣ ਗਏ ਕਿ ਪ੍ਰਭੂ ਨੇ ਮਥਿਯਾਸ ਨੂੰ ਉਸ ਕਾਰਜ ਲਈ ਚੁਣਿਆ ਸੀ। ਇਸ ਲਈ ਉਹ ਬਾਕੀ ਦੇ ਗਿਆਰਾਂ ਰਸੂਲਾਂ ਨਾਲ ਜੋੜਿਆ ਗਿਆ।
Currently Selected:
ਰਸੂਲਾਂ ਦੇ ਕਰਤੱਬ 1: PERV
Highlight
Share
Copy
Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International

: