ਰਸੂਲਾਂ ਦੇ ਕਰਤੱਬ 5:3-6
ਰਸੂਲਾਂ ਦੇ ਕਰਤੱਬ 5:3-6 PERV
ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ? ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸ ਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸੱਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।” ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ।





