ਕੂਚ 10:21-23
ਕੂਚ 10:21-23 PERV
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਹਵਾ ਵਿੱਚ ਉੱਠਾ ਅਤੇ ਮਿਸਰ ਵਿੱਚ ਹਨੇਰਾ ਛਾ ਜਾਵੇਗਾ। ਇਹ ਇੰਨਾ ਘੁੱਪ ਹਨੇਰਾ ਹੋਵੇਗਾ ਕਿ ਤੁਸੀਂ ਇਸ ਨੂੰ ਮਹਿਸੂਸ ਕਰ ਸੱਕੋਂਗੇ।” ਇਸ ਲਈ ਮੂਸਾ ਨੇ ਹਵਾ ਵਿੱਚ ਆਪਣਾ ਹੱਥ ਉੱਠਾਇਆ ਅਤੇ ਹਨੇਰੇ ਦੇ ਇੱਕ ਬੱਦਲ ਨੇ ਮਿਸਰ ਨੂੰ ਢੱਕ ਲਿਆ। ਹਨੇਰਾ ਮਿਸਰ ਵਿੱਚ ਤਿੰਨ ਦਿਨ ਰਿਹਾ। ਕੋਈ ਵੀ ਬੰਦਾ ਇੱਕ ਦੂਜੇ ਨੂੰ ਨਹੀਂ ਦੇਖ ਸੱਕਦਾ ਸੀ। ਅਤੇ ਕੋਈ ਵੀ ਤਿੰਨ ਦਿਨਾਂ ਤੱਕ ਉੱਠ ਕੇ ਕਿਸੇ ਥਾਂ ਨਹੀਂ ਗਿਆ। ਪਰ ਜਿਨ੍ਹਾਂ ਥਾਵਾਂ ਉੱਤੇ ਇਸਰਾਏਲ ਦੇ ਲੋਕ ਰਹਿੰਦੇ ਸਨ ਓੱਥੇ ਰੌਸ਼ਨੀ ਸੀ।





