ਕੂਚ 12:12-13
ਕੂਚ 12:12-13 PERV
“ਅੱਜ ਰਾਤ ਨੂੰ ਮੈਂ ਮਿਸਰ ਵਿੱਚੋਂ ਲੰਘਾਂਗਾ ਅਤੇ ਮਿਸਰ ਦੇ ਹਰ ਆਦਮੀ ਅਤੇ ਪਸ਼ੂ ਦੀ ਪਲੋਠੀ ਸੰਤਾਨ ਨੂੰ ਮਾਰ ਦਿਆਂਗਾ। ਇਸ ਤਰ੍ਹਾਂ ਨਾਲ ਮੈਂ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਦਰਸਾ ਦਿਆਂਗਾ ਕਿ ਮੈਂ ਯਹੋਵਾਹ ਹਾਂ। ਪਰ ਤੁਹਾਡੇ ਘਰਾਂ ਉੱਤੇ ਖੂਨ, ਖਾਸ ਨਿਸ਼ਾਨ ਹੋਵੇਗਾ। ਜਦੋਂ ਮੈਂ ਖੂਨ ਨੂੰ ਦੇਖਾਂਗਾ ਤਾਂ ਮੈਂ ਤੁਹਾਡੇ ਘਰ ਨੂੰ ਲੰਘ ਜਾਵਾਂਗਾ। ਮੈਂ ਮਿਸਰ ਦੇ ਲੋਕਾਂ ਉਤੇ ਮੁਸੀਬਤਾਂ ਸੁੱਟਾਂਗਾ। ਪਰ ਉਨ੍ਹਾਂ ਵਿੱਚੋਂ ਕੋਈ ਵੀ ਭੈੜੀ ਬਿਮਾਰੀ ਤੁਹਾਨੂੰ ਨਹੀਂ ਲੱਗੇਗੀ।





