ਉਤਪਤ 49:3-4
ਉਤਪਤ 49:3-4 PERV
“ਰਊਬੇਨ, ਤੂੰ ਮੇਰਾ ਪਹਿਲੋਠਾ ਪੁੱਤਰ ਹੈਂ, ਤੂੰ ਮੇਰਾ ਪਹਿਲਾ ਬੱਚਾ ਹੈ, ਮੇਰੀ ਮਰਦਾਨਗੀ ਦਾ ਪਹਿਲਾ ਸਬੂਤ। ਤੂੰ ਮੇਰੇ ਸਾਰੇ ਪੁੱਤਰਾਂ ਵਿੱਚੋਂ ਸਭ ਤੋਂ ਇੱਜ਼ਤਦਾਰ ਅਤੇ ਸ਼ਕਤੀਸ਼ਾਲੀ ਸ਼ੇਰ ਸੀ। ਪਰ ਤੇਰਾ ਜਜ਼ਬਾ ਹੜ੍ਹ ਵਰਗਾ ਸੀ, ਤੇਰਾ ਇਸ ਉੱਤੇ ਕਾਬੂ ਨਹੀਂ ਸੀ। ਇਸ ਲਈ ਤੂੰ ਮੇਰਾ ਸਭ ਤੋਂ ਵੱਧ ਇੱਜ਼ਤਦਾਰ ਪੁੱਤਰ ਨਹੀਂ ਰਹੇਂਗਾ। ਤੂੰ ਆਪਣੇ ਪਿਤਾ ਦੇ ਪਲੰਘ ਉੱਤੇ ਜਾ ਚੜ੍ਹਿਆ ਸੀ ਅਤੇ ਉਸ ਦੀ ਇੱਕ ਪਤਨੀ ਨਾਲ ਜਾ ਸੁੱਤਾ ਸੀ। ਤੂੰ ਮੇਰੇ ਬਿਸਤਰ ਨੂੰ ਸ਼ਰਮਸਾਰ ਕੀਤਾ ਸੀ ਜਿਸ ਬਿਸਤਰ ਉੱਤੇ ਤੂੰ ਲੇਟਿਆ ਸੀ।





