ਯੂਹੰਨਾ ਦੀ ਇੰਜੀਲ 6:11-12
ਯੂਹੰਨਾ ਦੀ ਇੰਜੀਲ 6:11-12 PERV
ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ। ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾਂ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ। ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁਕੜੇ ਇਕੱਠੇ ਕਰ ਲਓ, ਕੁਝ ਵੀ ਜਾਇਆ ਨਾ ਕਰੋ।”


![[Who's Your One? Series] Valuable ਯੂਹੰਨਾ ਦੀ ਇੰਜੀਲ 6:11-12 ਪਵਿੱਤਰ ਬਾਈਬਲ](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F19681%2F1440x810.jpg&w=3840&q=75)


