ਮੱਤੀ ਦੀ ਇੰਜੀਲ 14
14
ਹੇਰੋਦੇਸ ਨੂੰ ਯਿਸੂ ਬਾਰੇ ਖਬਰ
(ਮਰਕੁਸ 6:14-29; ਲੂਕਾ 9:7-9)
1ਉਸ ਸਮੇਂ ਰਾਜੇ ਹੇਰੋਦੇਸ, ਗਲੀਲੀ ਦੇ ਸ਼ਾਸਕ ਨੇ ਯਿਸੂ ਦੀ ਖਬਰ ਸੁਣੀ। 2ਉਸ ਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”
ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਮੌਤ
3ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਣ ਯੂਹੰਨਾ ਨੂੰ ਫ਼ੜਕੇ ਬੰਨ੍ਹਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ। 4ਉਸ ਨੇ ਯੂਹੰਨਾ ਨੂੰ ਇਸ ਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸ ਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।” 5ਉਹ ਯੂਹੰਨਾ ਨੂੰ ਮਾਰਨਾ ਚਾਹੁੰਦਾ ਸੀ, ਪਰ ਉਹ ਲੋਕਾਂ ਤੋਂ ਡਰਦਾ ਸੀ ਕਿਉਂਕਿ ਉਨ੍ਹਾਂ ਨੇ ਯੂਹੰਨਾ ਨੂੰ ਨਬੀ ਸਮਝਿਆ ਹੋਇਆ ਸੀ।
6ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸ ਦੇ ਮਹਿਮਾਨਾਂ ਵਾਸਤੇ ਨੱਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ। 7ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸ ਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ। 8ਉਸਦੀ ਮਾਂ ਨੇ ਉਸ ਨੂੰ ਦੱਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸ ਨੇ ਆਖਿਆ, “ਹੁਣੇ ਇੱਥੇ ਥਾਲ ਤੇ ਰੱਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”
9ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹੜੇ ਉਸ ਦੇ ਨਾਲ ਬੈਠੇ ਹੋਏ ਸਨ, ਉਸ ਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ। 10ਅਤੇ ਉਸ ਨੇ ਮਨੁੱਖ ਨੂੰ ਭੇਜਕੇ ਕੈਦਖਾਨੇ ਵਿੱਚ ਯੂਹੰਨਾ ਦਾ ਸਿਰ ਵੱਢਵਾ ਸੁੱਟਿਆ। 11ਫ਼ੇਰ ਉਸਦਾ ਸਿਰ ਥਾਲ ਵਿੱਚ ਲਿਆਂਦਾ ਗਿਆ ਅਤੇ ਉਸਦੀ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਇਹ ਸਿਰ ਆਪਣੀ ਮਾਂ ਹੇਰੋਦਿਯਾਸ ਕੋਲ ਲੈ ਗਈ। 12ਯੂਹੰਨਾ ਦੇ ਚੇਲਿਆਂ ਨੇ ਉੱਥੇ ਜਾਕੇ ਲੋਥ ਚੁੱਕੀ ਅਤੇ ਉਸ ਨੂੰ ਦਬਿਆ ਅਤੇ ਆਕੇ ਯਿਸੂ ਨੂੰ ਖਬਰ ਦਿੱਤੀ।
ਯਿਸੂ ਦਾ ਪੰਜ ਹਜ਼ਾਰ ਨੂੰ ਭੋਜਨ ਕਰਾਉਣਾ
(ਮਰਕੁਸ 6:30-44; ਲੂਕਾ 9:10-17; ਯੂਹੰਨਾ 6:1-14)
13ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇੜੀ ਉੱਤੇ ਬੈਠਕੇ ਇੱਕ ਇੱਕਾਂਤ ਥਾਂ ਨੂੰ ਚੱਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ। 14ਜਦੋਂ ਉਹ ਬੇੜੀ ਤੋਂ ਉਤਰਿਆ, ਉੱਥੇ ਉਸ ਨੇ ਬਹੁਤ ਵੱਡੀ ਭੀੜ ਵੇਖੀ। ਉਸ ਨੇ ਉਨ੍ਹਾਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੇ ਰੋਗੀ ਲੋਕਾਂ ਨੂੰ ਚੰਗਾ ਕੀਤਾ।
15ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਂ ਜੋ ਉਹ ਪਿੰਡਾਂ ਨੂੰ ਜਾ ਸੱਕਣ। ਅਤੇ ਆਪਣੇ ਲਈ ਖਾਣਾ-ਦਾਣਾ ਮੁੱਲ ਲੈਣ।”
16ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।”
17ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”
18ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮੱਛੀਆਂ ਮੇਰੇ ਕੋਲ ਲਿਆਓ।” 19ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸ ਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ। 20ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ। 21ਉੱਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ।
ਯਿਸੂ ਝੀਲ ਉੱਤੇ ਚੱਲਦਾ ਹੈ
(ਮਰਕੁਸ 6:45-52; ਯੂਹੰਨਾ 6:16-21)
22ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇੜੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉੱਥੇ ਉਸਦਾ ਇੰਤਜ਼ਾਰ ਕਰਨ। 23ਭੀੜ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇੱਕਲਾ ਪਹਾੜ ਉੱਤੇ ਚੜ੍ਹ੍ਹ ਗਿਆ। ਜਦੋਂ ਸ਼ਾਮ ਹੋਈ, ਉਹ ਉੱਥੇ ਇੱਕਲਾ ਹੀ ਸੀ। 24ਬੇੜੀ ਪਹਿਲਾਂ ਹੀ ਕੰਢੇ ਤੋਂ ਬਹੁਤ ਦੂਰ ਸੀ। ਲਹਿਰਾਂ ਦੇ ਕਾਰਣ ਬੇੜੀ ਮੁਸੀਬਤ ਵਿੱਚ ਸੀ। ਹਵਾ ਉਲਟੀ ਦਿਸ਼ਾ ਤੋਂ ਵਗ ਰਹੀ ਸੀ।
25ਸਵੇਰ ਦੇ ਤਿੰਨ ਅਤੇ ਛੇ ਦੇ ਵਿੱਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ। 26ਜਦੋਂ ਉਸ ਦੇ ਚੇਲਿਆਂ ਨੇ ਉਸ ਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉੱਠੇ।
27ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, “ਘਬਰਾਓ ਨਾ! ਇਹ ਮੈਂ ਹਾਂ, ਡਰੋ ਨਾ।”
28ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।”
29ਯਿਸੂ ਨੇ ਕਿਹਾ, “ਪਤਰਸ, ਆ ਜਾ!”
ਤਦ ਬੇੜੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ। 30ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸ ਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”
31ਯਿਸੂ ਨੇ ਉਸ ਨੂੰ ਆਪਣੇ ਹੱਥ ਨਾਲ ਚੁੱਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?”
32ਜਦੋਂ ਉਹ ਬੇੜੀ ਤੇ ਚੜ੍ਹ੍ਹ ਗਏ ਤਾਂ ਪੌਣ ਥੰਮ ਗਈ। 33ਫ਼ੇਰ, ਉਹ ਜਿਹੜੇ ਬੇੜੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਾਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
ਯਿਸੂ ਕਈ ਬਿਮਾਰ ਲੋਕਾਂ ਨੂੰ ਰਾਜ਼ੀ ਕਰਦਾ ਹੈ
(ਮਰਕੁਸ 6:53-56)
34ਉਹ ਝੀਲ ਦੇ ਪਾਰ ਲੰਘਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ। 35ਜਦੋਂ ਉੱਥੋਂ ਦੇ ਲੋਕਾਂ ਨੇ ਉਸ ਨੂੰ ਪਛਾਣਿਆ, ਤਾਂ ਉਨ੍ਹਾਂ ਨੇ ਆਸੇ-ਪਾਸੇ ਦੇ ਇਲਾਕਿਆਂ ਵਿੱਚ ਖਬਰ ਫ਼ੈਲਾ ਦਿੱਤੀ ਤੇ ਉਨ੍ਹਾਂ ਨੇ ਆਪਣੇ ਸਾਰੇ ਬਿਮਾਰ ਲੋਕਾਂ ਨੂੰ ਉਸ ਕੋਲ ਲਿਆਂਦਾ। 36ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸ ਦੇ ਚੋਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।
Currently Selected:
ਮੱਤੀ ਦੀ ਇੰਜੀਲ 14: PERV
Highlight
Copy
Compare
Share
Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International

: