ਮੱਤੀ ਦੀ ਇੰਜੀਲ 23
23
ਯਿਸੂ ਨੇ ਧਾਰਮਿਕ ਆਗੂਆਂ ਦੀ ਨਿੰਦਾ ਕੀਤੀ
(ਮਰਕੁਸ 12:38-40; ਲੂਕਾ 11:37-52; 20:45-47)
1ਫ਼ੇਰ ਯਿਸੂ ਨੇ ਭੀੜ ਅਤੇ ਆਪਣੇ ਚੇਲਿਆਂ ਨਾਲ ਗੱਲ ਕੀਤੀ, ਅਤੇ ਆਖਿਆ, 2ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ, ਮੂਸਾ ਦੀ ਸ਼ਰ੍ਹਾ ਬਾਰੇ ਉਪਦੇਸ਼ ਦੇਣ ਦਾ ਅਧਿਕਾਰ ਹੈ ਕਿ ਉਹ ਕੀ ਆਖਦੀ ਹੈ। 3ਇਸ ਲਈ ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਜੋ ਉਹ ਕਹਿਣ ਧਿਆਨ ਨਾਲ ਕਰੋ, ਪਰ ਉਨ੍ਹਾਂ ਵਰਗੇ ਕੰਮ ਨਾ ਕਰੋ ਕਿਉਂਕਿ ਉਨ੍ਹਾਂ ਦੇ ਜੀਵਨ ਚੰਗੇ ਉਦਾਹਰਣ ਨਹੀਂ ਹਨ ਕਿਉਂਕਿ ਜੋ ਵੀ ਉਹ ਕਰਨ ਨੂੰ ਕਹਿੰਦੇ ਹਨ ਖੁਦ ਉਨ੍ਹਾਂ ਤੇ ਅਮਲ ਨਹੀਂ ਕਰਦੇ। 4ਉਹ ਸਖਤ ਨੇਮ ਬਣਾਉਂਦੇ ਹਨ ਜਿਹੜੇ ਮੰਨਣ ਲਈ ਬੜੇ ਕਠੋਰ ਹਨ, ਉਹ ਇਨ੍ਹਾਂ ਨੂੰ ਲੋਕਾਂ ਤੇ ਲਾਗੂ ਕਰਦੇ ਹਨ। ਪਰ ਉਹ ਇਨ੍ਹਾਂ ਵਿੱਚੋਂ ਕਿਸੇ ਵੀ ਨੇਮ ਦਾ ਅਨੁਸਰਣ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰਦੇ।
5“ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਵੇ ਲਈ ਕਰਦੇ ਹਨ। ਉਹ ਆਪਣੇ ਖਾਸ ਬਸਤਿਆਂ ਨੂੰ ਪੋਥੀਆਂ ਨਾਲ ਭਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਵੱਡੇ ਹੀ ਵੱਡੇ ਕਰਦੇ ਰਹਿੰਦੇ ਹਨ। ਉਹ ਆਪਣੇ ਖਾਸ ਪ੍ਰਾਰਥਨਾ ਵਾਲੇ ਵਸਤਰਾਂ ਦੀ ਲੰਬਾਈ ਬਹੁਤ ਰੱਖਦੇ ਹਨ ਤਾਂ ਜੋ ਲੋਕ ਉਨ੍ਹਾਂ ਵੱਲ ਧਿਆਨ ਦੇਣ। 6ਉਹ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਦਾਵਤਾਂ ਵਿੱਚ ਉੱਚੀਆਂ ਥਾਵਾਂ ਦੇ ਲੋਭੀ ਹਨ, ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਵੀ ਉੱਚੇ ਅਹੁਦੇ ਮਿੱਲਣ ਦੇ ਬੜੇ ਭੁੱਖੇ ਹਨ। 7ਬਜ਼ਾਰਾਂ ਵਿੱਚ ਮਾਨ ਸਨਮਾਨ ਲੈਣ ਦੇ ਵੀ ਬੜੇ ਭੁੱਖੇ ਹਨ। ਉਹ ਮਨੁੱਖਾਂ ਕੋਲੋਂ ਗੁਰੂ ਕਹਾਉਣਾ ਚਾਹੁੰਦੇ ਹਨ।
8“ਪਰ ਤੁਸੀਂ ਸਭ ਗੁਰੂ, ਨਾ ਕਹਾਉਣਾ ਕਿਉਂ ਜੋ ਤੁਹਾਡਾ ਇੱਕ ਹੀ ਗੁਰੂ ਹੈ ਅਤੇ ਤੁਸੀਂ ਸਭ ਆਪਸ ਵਿੱਚ ਭਰਾ-ਭਰਾ ਹੋ। 9ਅਤੇ ਧਰਤੀ ਉੱਪਰ ਕਿਸੇ ਵੀ ਮਨੁੱਖ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਸਿਰਫ਼ ਇੱਕੋ ਹੀ ਪਿਤਾ ਹੈ, ਜੋ ਸਵਰਗ ਵਿੱਚ ਹੈ। 10ਅਤੇ ਤੁਸੀਂ ਆਪਣੇ-ਆਪ ਨੂੰ ਮਾਲਕ ਵੀ ਨਹੀਂ ਕਹਾਉਣਾ ਕਿਉਂਕਿ ਤੁਹਾਡਾ ਸਭਨਾਂ ਦਾ ਮਾਲਕ ਵੀ ਇੱਕੋ ਭਾਵ ਮਸੀਹਾ ਹੈ। 11ਜਿਹੜਾ ਮਨੁੱਖ ਤੁਹਾਡਾ ਸੇਵਕ ਬਣ ਤੁਹਾਡੀ ਸੇਵਾ ਕਰਦਾ ਹੈ, ਉਹ ਤੁਹਾਡੇ ਸਾਰਿਆਂ ਵਿੱਚੋਂ ਵੱਡਾ ਹੈ। 12ਜਿਹੜਾ ਵਿਅਕਤੀ ਆਪਣੇ-ਆਪ ਨੂੰ ਮਹਾਨ ਸਮਝਦਾ ਦੀਨ ਬਣਾਇਆ ਜਾਵੇਗਾ ਅਤੇ ਜੋ ਕੋਈ ਆਪਣੇ-ਆਪ ਨੂੰ ਸਭ ਵਿੱਚੋਂ ਨੀਵਾਂ ਜਾਣੇਗਾ ਉਸ ਨੂੰ ਸਭ ਤੋਂ ਉੱਚਾ ਸਮਝਿਆ ਜਾਵੇਗਾ।
13“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅੜਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।” 14#23:14 ਕੁਝ ਯੂਨਾਨੀ ਪਤ੍ਰੀਆਂ ਤੁਕ 14 ਜੋੜਦੀਆਂ ਹਨ: “ਨੇਮ ਦੇ ਪ੍ਰਚਾਰਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਲਾਹਨਤ। ਤੁਸੀਂ ਕਪਟੀ ਹੋ। ਤੁਸੀਂ ਵਿਧਵਾਵਾਂ ਦੇ ਘਰ ਲੁੱਟ ਲੈਂਦੇ ਹੋ, ਅਤੇ ਤੁਸੀਂ ਲੰਬੀਆਂ ਪ੍ਰਾਰਥਨਾ ਕਰਦੇ ਹੋ ਜੋ ਲੋਕ ਤੁਹਾਨੂੰ ਵੇਖ ਸੱਕਣ। ਇਸ ਵਾਸਤੇ ਤੁਹਾਨੂੰ ਭੈੜੀ ਸਜ਼ਾ ਮਿਲੇਗੀ।” ਦੇਖੋ ਮਰਕੁਸ 12:40; ਲੂਕਾ 20:47
15“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ ਹੈ, ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਕਿਸੇ ਨੂੰ ਆਪਣੇ ਧਰਮ ਵਿੱਚ ਬਦਲਣ ਲਈ ਸਮੁੰਦਰ ਅਤੇ ਧਰਤੀ ਤੇ ਸਫ਼ਰ ਕਰਦੇ ਹੋ। ਅਤੇ ਜਦੋਂ ਤੁਸੀਂ ਕਿਸੇ ਵਿਅਕਤੀ ਨੂੰ ਬਦਲ ਦਿੰਦੇ ਹੋ, ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਵੀ ਦੁੱਗਣਾ ਬੁਰਾ ਬਣਾ ਦਿੰਦੇ ਹੋ। ਤੁਸੀਂ ਵੀ ਇੰਨੇ ਬੁਰੇ ਹੋ ਕਿ ਤੁਸੀਂ ਨਰਕ ਵਿੱਚ ਜਾਵੋਂਗੇ।
16“ਹੇ ਅੰਨ੍ਹੇ ਰਾਹ ਨੁਮਾਓ, ਤੁਹਾਡੇ ਤੇ ਲਾਹਨਤ! ਤੁਸੀਂ ਆਖਦੇ ਹੋ, ‘ਜੇਕਰ ਕੋਈ ਮੰਦਰ ਦੀ ਸੌਂਹ ਖਾਵੇ ਇਸਦਾ ਕੋਈ ਅਰਥ ਨਹੀਂ ਪਰ ਜੇਕਰ ਉਹ ਮੰਦਰ ਦੇ ਸੋਨੇ ਦੀ ਸੌਂਹ ਖਾਵੇ, ਤਾਂ ਉਹ ਸੌਂਹ ਬੱਧ ਹੈ।’ 17ਮੂਰੱਖੋ ਤੁਸੀਂ ਅੰਨ੍ਹੇ ਹੋ! ਕਿਹੜਾ ਵੱਡਾ ਹੈ? ਸੋਨਾ ਜਾਂ ਮੰਦਰ, ਜਿਹੜਾ ਕਿ ਸੋਨੇ ਨੂੰ ਵੀ ਪਵਿੱਤਰ ਬਣਾਉਦਾ ਹੈ।
18“ਤੁਸੀਂ ਇਹ ਵੀ ਕਹਿੰਦੇ ਹੋ, ‘ਜੇਕਰ ਕੋਈ ਜੱਗਵੇਦੀ ਦੀ ਸੌਂਹ ਖਾਂਦਾ ਹੈ, ਇਸਦਾ ਕੋਈ ਅਰਥ ਨਹੀਂ, ਪਰ ਜੇਕਰ ਉਹ ਜਗਵੇਦੀ ਦੀ ਭੇਂਟ ਦੀ ਸੌਹ ਖਾਂਦਾ ਹੈ, ਤਾਂ ਉਹ ਸੌਂਹ ਬੱਧ ਹੈ।’ 19ਤੁਸੀਂ ਅੰਨ੍ਹੇ ਹੋ! ਕਿਹੜੀ ਚੀਜ਼ ਵੱਡੀ ਹੈ: ਭੇਟ, ਜਾਂ ਜਗਵੇਦੀ, ਜੋ ਭੇਂਟ ਨੂੰ ਪਵਿੱਤਰ ਬਣਾਉਂਦੀ ਹੈ? 20ਇਸ ਲਈ ਜੇਕਰ ਕੋਈ ਜਗਵੇਦੀ ਦੀ ਸੌਂਹ ਖਾਂਦਾ ਹੈ, ਉਹ ਜਗਵੇਦੀ ਅਤੇ ਉਸ ਉਪਰਲੀਆਂ ਸਭ ਵਸਤਾਂ ਦੀ ਸੌਂਹ ਖਾਂਦਾ ਹੈ। 21ਜੇਕਰ ਕੋਈ ਮੰਦਰ ਦੀ ਸੌਂਹ ਖਾਂਦਾ ਹੈ, ਤਾਂ ਉਹ ਮੰਦਰ ਦੀ ਅਤੇ ਉਸਦੀ ਸੌਂਹ ਖਾਂਦਾ ਜੋ ਉਸ ਵਿੱਚ ਰਹਿੰਦਾ ਹੈ। 22ਜੇਕਰ ਕੋਈ ਸਵਰਗ ਦੀ ਸੌਂਹ ਖਾਂਦਾ ਹੈ ਸੋ ਪਰਮੇਸ਼ੁਰ ਦੇ ਸਿੰਘਾਸਨ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸੌਂਹ ਖਾਂਦਾ ਹੈ।
23“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਪਰ ਤੁਸੀਂ ਸ਼ਰ੍ਹਾ ਦੇ ਵੱਧ ਮਹੱਤਵ ਪੂਰਣ ਉਪਦੇਸ਼ਾਂ ਨੂੰ ਮੰਨਣ ਤੋਂ ਅਣਗਹਿਲੀ ਕਰਦੇ ਹੋ, ਜੋ ਨਿਆਂ, ਦਇਆ, ਅਤੇ ਵਫ਼ਾਦਾਰੀ ਹਨ। ਇਹ ਮਹੱਤਵਪੂਰਣ ਹੈ ਕਿ ਤੁਸੀਂ ਦੂਜੇ ਅਸੂਲਾਂ ਦੀ ਅਣਗਹਿਲੀ ਕੀਤੇ ਬਿਨਾ ਇਨ੍ਹਾਂ ਗੱਲਾਂ ਤੇ ਵੀ ਅਮਲ ਕਰੋ। 24ਤੁਸੀਂ ਅੰਨ੍ਹੇ ਆਗੂ ਹੋ! ਤੁਸੀਂ ਉਹ ਹੋ ਜੋ ਮਛਰ-ਮਖੀ ਤਾਂ ਪੁਣ ਲੈਂਦੇ ਹਨ ਪਰ ਊਠ ਨੂੰ ਨਿਗਲ ਜਾਂਦੇ ਹਨ।
25“ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹੜੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ। 26ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।
27“ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ।” 28ਤੁਸੀਂ ਵੀ ਉਵੇਂ ਹੀ ਹੋ। ਤੁਸੀਂ ਬਾਹਰੋਂ ਚੰਗੇ ਮਨੁੱਖਾਂ ਵਾਂਗ ਦਿਖਾਈ ਦਿੰਦੇ ਹੋ ਪਰ ਅੰਦਰੋਂ ਕਪਟਤਾ ਅਤੇ ਦੁਸ਼ਟਤਾ ਨਾਲ ਭਰੇ ਹੋਏ ਹੋ।
29“ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੋ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ। 30ਤੁਸੀਂ ਆਖਦੇ ਹੋ, ‘ਜੇਕਰ ਅਸੀਂ ਆਪਣੇ ਬਜ਼ੁਰਗਾਂ ਦੇ ਸਮਿਆਂ ਵਿੱਚ ਜਿਉਂਦੇ ਹੁੰਦੇ, ਤਾਂ ਅਸੀਂ ਉਨ੍ਹਾਂ ਦੀ ਇਨ੍ਹਾਂ ਨਬੀਆਂ ਨੂੰ ਮਾਰਨ ਵਿੱਚ ਸਹਾਇਤਾ ਨਾ ਕੀਤੀ ਹੁੰਦੀ।’ 31ਇਸ ਲਈ ਤੁਸੀਂ ਵੀ ਗਵਾਹੀ ਦਿੰਦੇ ਹੋ ਕਿ ਤੁਸੀਂ ਉਨ੍ਹਾਂ ਦੇ ਬੱਚੇ ਹੋ ਜਿਨ੍ਹਾਂ ਨੇ ਨਬੀਆਂ ਦੀ ਹੱਤਿਆ ਕੀਤੀ। 32ਅਤੇ ਜਿਹੜੇ ਪਾਪ ਤੁਹਾਡੇ ਪਿਉ-ਦਾਦਿਆਂ ਨੇ ਸ਼ੁਰੂ ਕੀਤੇ ਸਨ ਤੁਸੀਂ ਉਨ੍ਹਾਂ ਨੂੰ ਪੂਰਾ ਕਰੋਂਗੇ।
33“ਤੁਸੀਂ ਸੱਪ ਹੋ! ਹੇ ਸਪਾਂ ਦੇ ਬਚਿਓ! ਤੁਸੀਂ ਪਰਮੇਸ਼ੁਰ ਦੇ ਨਿਆਂੇ ਤੋਂ ਕਿਵੇਂ ਬਚੋਂਗੇ, ਜੋ ਕਿ ਤੁਹਾਨੂੰ ਨਰਕ ਨੂੰ ਭੇਜੇਗਾ? 34ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋੜੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿੱਛਾ ਕਰੋਂਗੇ।
35“ਹਾਂ, ਤੁਸੀਂ ਧਰਮੀ ਹਾਬਲ ਦੇ ਸਮੇਂ ਤੋਂ ਲੈ ਕੇ ਜ਼ਕਰਯਾਹ ਤੱਕ ਸਾਰੇ ਧਰਮੀ ਲੋਕਾਂ ਦੇ ਕਤਲ ਦੇ ਦੋਸ਼ੀ ਹੋਵੋਂਗੇ। ਬਕਰਯਾਹ ਦਾ ਪੁੱਤਰ ਜ਼ਕਰਯਾਹ ਮੰਦਰ ਅਤੇ ਜਗਵੇਦੀ ਦੇ ਵਿੱਚਕਾਰ ਮਾਰਿਆ ਗਿਆ ਸੀ। 36ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਅਪਰਾਧ ਇਸ ਪੀੜ੍ਹੀ ਦੇ ਲੋਕਾਂ ਉਪਰ ਆਵੇਗਾ।
ਯਿਸੂ ਵੱਲੋਂ ਯਰੂਸ਼ਲਮ ਦੇ ਲੋਕਾਂ ਨੂੰ ਚਿਤਾਵਨੀ
(ਲੂਕਾ 13:34-35)
37“ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕੜੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ। 38ਵੇਖ, ਤੇਰਾ ਘਰ ਬਿਲਕੁਲ ਸਖਣਾ ਛੱਡ ਦਿੱਤਾ ਜਾਵੇਗਾ। 39ਮੈਂ ਤੈਨੂੰ ਦੱਸ ਰਿਹਾ ਹਾਂ ਕਿ ਤੂੰ ਮੈਨੂੰ ਇਸਤੋਂ ਬਾਦ ਫ਼ਿਰ ਨਹੀਂ ਵੇਖੇਂਗਾ ਤਦ ਤੱਕ ਜਦ ਸਭ ਇਹ ਨਹੀਂ ਕਹਿਣਗੇ ਧੰਨ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।”#ਜ਼ਬੂਰ 118:26
Currently Selected:
ਮੱਤੀ ਦੀ ਇੰਜੀਲ 23: PERV
Highlight
Copy
Compare
Share
Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International