ਮੱਤੀ ਦੀ ਇੰਜੀਲ 6:16-18
ਮੱਤੀ ਦੀ ਇੰਜੀਲ 6:16-18 PERV
“ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ। ਪਰ ਜਦੋਂ ਤੁਸੀਂ ਵਰਤ ਰੱਖੋਂ ਤਾਂ ਆਪਣੇ ਵਾਲਾਂ ਨੂੰ ਤੇਲ ਲਾਓ ਅਤੇ ਆਪਣਾ ਮੂੰਹ ਧੋਵੋ। ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰੱਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹੜਾ ਕਿ ਗੁਪਤ ਵਿੱਚ ਹੈ। ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ।





