ਮੱਤੀ ਦੀ ਇੰਜੀਲ 7
7
ਯਿਸੂ ਦਾ ਅਧਿਕਾਰ ਵਾਲਾ ਉਪਦੇਸ਼
(ਲੂਕਾ 6:37-38, 41-42)
1“ਦੂਜੇ ਲੋਕਾਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਨਿਰਨਾ ਵੀ ਨਹੀਂ ਕੀਤਾ ਜਾਵੇਗਾ। 2ਜੇਕਰ ਤੁਸੀਂ ਦੂਸਰਿਆਂ ਦਾ ਨਿਰਨਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਨਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ।
3“ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਧੂੜ ਦੇ ਕਣ ਨੂੰ ਕਿਵੇਂ ਵੇਖ ਸੱਕਦੇ ਹੋਂ ਜਦੋਂ ਕਿ ਤੁਸੀਂ ਆਪਣੀ ਅੱਖ ਵਿੱਚਲੇ ਸ਼ਤੀਰ ਨੂੰ ਨਹੀਂ ਵੇਖਦੇ। 4ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂੜ ਦੇ ਕਣ ਨੂੰ ਕੱਢਾਂ’ ਜਦ ਕਿ ਹਾਲੇ ਵੀ ਤੁਹਾਡੀ ਆਪਣੀ ਅੱਖ ਵਿੱਚ ਸ਼ਤੀਰ ਹੈ? 5ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢੋ ਤਾਂ ਹੀ ਤੁਸੀਂ ਉਸ ਕਣ ਨੂੰ ਕੱਢਣ ਵਾਸਤੇ ਸਪੱਸ਼ਟ ਤੌਰ ਤੇ ਵੇਖ ਸੱਕਦੇ ਹੋਂ।
6“ਪਵਿੱਤਰ ਵਸਤਾਂ ਕੁੱਤਿਆਂ ਨੂੰ ਨਾ ਪਾਓ ਕਿਉਂਕਿ ਉਹ ਮੁੜ ਤੁਹਾਨੂੰ ਵੱਢਣਗੇ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਉਂਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿਧ ਦੇਣਗੇ।
ਜੋ ਤੁਹਾਨੂੰ ਚਾਹੀਦਾ ਹੈ ਪਰਮੇਸ਼ੁਰ ਕੋਲੋਂ ਮੰਗਣਾ ਜਾਰੀ ਰੱਖੋ
(ਲੂਕਾ 11:9-13)
7“ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ। 8ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
9“ਤੁਹਾਡੇ ਵਿੱਚੋਂ ਕਿਹੜਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇਗਾ? 10ਜੇਕਰ ਉਹ ਇੱਕ ਮੱਛੀ ਮੰਗੇ, ਤਾਂ ਕੀ ਤੁਸੀਂ ਉਸ ਨੂੰ ਸੱਪ ਦੇਵੋਂਗੇ? 11ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵੱਧ ਚੰਗੀਆਂ ਦਾਤਾਂ ਦੇਵੇਗਾ?
ਸਭ ਤੋਂ ਜ਼ਰੂਰੀ ਅਸੂਲ
12“ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋੜ ਹੈ।
ਸੁਰਗ ਦਾ ਮਾਰਗ ਅਤੇ ਨਰਕ ਦਾ ਮਾਰਗ
(ਲੂਕਾ 13:24)
13“ਤੁਸੀਂ ਭੀੜੇ ਫਾਟਕ ਰਾਹੀਂ ਵੜੋ ਕਿਉਂ ਜੋ ਇਹ ਰਾਹ ਸਵਰਗ ਨੂੰ ਖੁਲ੍ਹਦਾ ਹੈ। ਨਰਕ ਦਾ ਰਾਹ ਬਹੁਤ ਖੁਲ੍ਹਾ ਹੈ ਅਤੇ ਬਹੁਤ ਸੁਖਾਲਾ ਹੈ, ਅਤੇ ਤਬਾਹੀ ਵੱਲ ਲਿਜਾਂਦਾ ਹੈ। ਉਸ ਥਾਣੀਂ ਬਹੁਤ ਲੋਕ ਅੰਦਰ ਜਾਂਦੇ ਹਨ। 14ਪਰ ਉਹ ਫਾਟਕ ਬੜਾ ਭੀੜਾ ਹੈ ਅਤੇ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਨੂੰ ਜਾਂਦਾ ਹੈ। ਅਤੇ ਜਿਹੜੇ ਉਸ ਨੂੰ ਲੱਭਦੇ ਹਨ ਉਹ ਵਿਰਲੇ ਹਨ।
ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ
(ਲੂਕਾ 6:43-44; 13:25-27)
15“ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ। 16ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜ੍ਹੇ ਤੇ ਅੰਜੀਰ ਉਗਦੇ ਹਨ। 17ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾੜਾ ਬਿਰਛ ਮਾੜਾ ਫ਼ਲ ਦਿੰਦਾ ਹੈ। 18ਚੰਗਾ ਬਿਰਛ ਬੁਰਾ ਫ਼ਲ ਨਹੀਂ ਦੇ ਸੱਕਦਾ ਅਤੇ ਨਾ ਹੀ ਮਾੜਾ ਬਿਰਛ ਚੰਗਾ ਫ਼ਲ ਦੇ ਸੱਕਦਾ ਹੈ। 19ਹਰੇਕ ਬਿਰਛ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵੱਢਿਆ ਜਾਂਦਾ ਹੈ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। 20ਇਸ ਲਈ ਤੁਸੀਂ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਫ਼ਲਾਂ ਤੋਂ ਪਛਾਨਣ ਯੋਗ ਹੋਵੋਂਗੇ।
21“ਉਹ ਜਿਹੜਾ ਕਿ ਮੈਨੂੰ ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵੜੇਗਾ। ਸਿਰਫ਼ ਉਹੀ ਵਿਅਕਤੀ ਜਿਹੜਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸੱਕਦਾ ਹੈ। 22ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈ ਕੇ ਭੂਤ ਨਹੀਂ ਕੱਢੇ ਅਤੇ ਕੀ ਤੇਰਾ ਨਾਮ ਲੈ ਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’ 23ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚੱਲੇ ਜਾਓ।’
ਸਿਆਣਾ ਮਨੁੱਖ ਅਤੇ ਮੂਰਖ ਮਨੁੱਖ
(ਲੂਕਾ 6:47-49)
24“ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ। 25ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਦੇ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ, ਕਿਉਂਕਿ ਉਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।
26“ਹਰੇਕ ਉਹ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਨ੍ਹਾਂ ਨੂੰ ਨਹੀਂ ਮੰਨਦਾ, ਉਹ ਉਸ ਮੂਰਖ ਆਦਮੀ ਵਰਗਾ ਹੈ ਜੋ ਆਪਣਾ ਘਰ ਰੇਤ ਤੇ ਬਣਾਉਂਦਾ ਹੈ। 27ਅਤੇ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਵੱਜਾ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”
28ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸ ਦੇ ਉਪਦੇਸ਼ ਉੱਤੇ ਹੈਰਾਨ ਹੋ ਗਏ। 29ਕਿਉਂਕਿ ਯਿਸੂ ਨੇ ਉਨ੍ਹਾਂ ਨੇਮ ਦੇ ਉਪਦੇਸ਼ਕਾਂ ਵਾਂਗ ਉਪਦੇਸ਼ ਨਾ ਦਿੱਤਾ ਸਗੋਂ ਯਿਸੂ ਨੇ ਇੱਕ ਅਜਿਹੇ ਮਨੁੱਖ ਵਾਂਗ ਉਪਦੇਸ਼ ਦਿੱਤਾ ਜਿਸ ਕੋਲ ਅਧਿਕਾਰ ਸੀ।
Currently Selected:
ਮੱਤੀ ਦੀ ਇੰਜੀਲ 7: PERV
Highlight
Copy
Compare
Share
Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International

: