YouVersion Logo
Search Icon

ਮੀਕਾਹ 2

2
ਲੋਕਾਂ ਦੀਆਂ ਪਾਪੀ ਵਿਉਂਤਾਂ
1ਜਿਹੜੇ ਬਦੀ ਕਰਨ ਦੀ ਸੋਚਦੇ ਹਨ ਉਨ੍ਹਾਂ ਲੋਕਾਂ ਤੇ ਸੰਕਟ ਆਵੇਗਾ
ਜਿਹੜੇ ਆਪਣੇ ਮੰਜਿਆਂ ਤੇ ਲੰਮੇ ਪੈਕੇ ਰਾਤ ਭਰ ਬਦੀ ਸੋਚਦੇ ਹਨ
ਅਤੇ ਫ਼ਿਰ ਸਵੇਰ ਹੋਣ ਤੇ ਆਪਣੇ ਸੋਚੇ ਮੁਤਾਬਕ ਬਦੀ ਕਰਦੇ ਹਨ।
ਭਲਾ ਕਿਉਂ-ਕਿਉਂ ਕਿ ਉਨ੍ਹਾਂ ਕੋਲ ਮਨ-ਇੱਛਤ ਕਰਨ ਦੀ ਸ਼ਕਤੀ ਹੈ।
2ਉਹ ਖੇਤ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ।
ਉਹ ਘਰ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ।
ਉਹ ਇੱਕ ਆਦਮੀ ਤੋਂ ਘਰ ਖੋਹ ਲੈਂਦੇ ਹਨ
ਅਤੇ ਉਸ ਨੂੰ ਗੁਮਰਾਹ ਕਰਕੇ ਉਸ ਦੀ ਜ਼ਮੀਨ ਲੈ ਲੈਂਦੇ ਹਨ।
ਲੋਕਾਂ ਨੂੰ ਸਜ਼ਾ ਦੇਣ ਦੀ ਯਹੋਵਾਹ ਦੀ ਵਿਉਂਤ
3ਇਸੇ ਲਈ ਯਹੋਵਾਹ ਨੇ ਇਹ ਕੁਝ ਆਖਿਆ ਹੈ:
“ਵੇਖੋ! ਮੈਂ ਇਸ ਪਰਿਵਾਰ ਦੇ ਵਿਰੁੱਧ ਮੁਸੀਬਤ ਸੋਚਦਾ ਹਾਂ
ਤੁਸੀਂ ਆਪਣੇ ਆਪ ਨੂੰ ਬਚਾ ਨਾ ਸੱਕੇਂਗੇ ਤੁਹਾਡਾ ਹਂਕਾਰ ਟੁੱਟ ਜਾਵੇਗਾ
ਕਿਉਂ ਕਿ ਭੈੜਾ ਸਮਾਂ ਆ ਰਿਹਾ ਹੈ।
4ਲੋਕ ਤੁਹਾਡੇ ਬਾਰੇ ਕਹਾਉਤਾਂ ਗਾਉਣਗੇ
ਉਹ ਤੁਹਾਡੇ ਲਈ ਇਹ ਸ਼ੋਕ ਗੀਤ ਗਾਉਣਗੇ:
‘ਅਸੀਂ ਬਰਬਾਦ ਹੋ ਗਏ ਯਹੋਵਾਹ ਨੇ
ਸਾਡੇ ਤੋਂ ਜ਼ਮੀਨ ਖੋਹਕੇ ਦੂਜਿਆਂ ਨੂੰ ਦੇ ਦਿੱਤੀ।
ਹਾਂ, ਉਸ ਨੇ ਮੈਥੋਂ ਮੇਰੀ ਧਰਤੀ ਖੋਹ
ਕੇ ਸਾਡੇ ਖੇਤਾਂ ਨੂੰ ਸਾਡੇ ਵੈਰੀਆਂ ’ਚ ਵੰਡਿਆ।
5ਇਸ ਲਈ ਹੁਣ ਅਸੀਂ ਜ਼ਮੀਨ ਨੂੰ ਨਾਪ ਵੀ ਨਹੀਂ ਸੱਕਦੇ ਤੇ ਨਾ ਹੀ
ਯਹੋਵਾਹ ਦੀ ਉੱਮਤ ਵਿੱਚ ਵੰਡ ਸੱਕਦੇ ਹਾਂ।’”
ਮੀਕਾਹ ਨੂੰ ਨਾ ਪ੍ਰਚਾਰ ਕਰਨ ਲਈ ਆਖਣਾ
6ਲੋਕ ਕਹਿੰਦੇ ਹਨ, “ਸਾਡੇ ਕੋਲ ਪ੍ਰਚਾਰ ਨਾ ਕਰੋ
ਸਾਡੇ ਲਈ ਬੁਰੇ ਵਾਕ ਨਾ ਆਖ ਸਾਡਾ ਕੁਝ ਨਹੀਂ ਵਿਗੜ੍ਹੇਗਾ।”
7ਪਰ ਯਾਕੂਬ ਦੇ ਘਰਾਣੇ ਦੇ ਲੋਕੋ!
ਇਹ ਗੱਲਾਂ ਮੈਂ ਜ਼ਰੂਰ ਕਰਾਂਗਾ ਤੁਹਾਡੀ
ਭੈੜੀਆਂ ਕਰਨੀਆਂ ਕਾਰਣ ਯਹੋਵਾਹ ਦਾ ਧੀਰਜ ਟੁੱਟ ਰਿਹਾ ਹੈ
ਜੇਕਰ ਤੁਸੀਂ ਸਲੀਕੇ ਸਿਰ ਰਹੋ ਤਾਂ ਮੈਂ ਤੁਹਾਡੇ ਲਈ ਚੰਗੇ ਬਚਨ ਕਹਾਂ।
8ਪਰ ਮੇਰੇ ਮਨੁੱਖਾਂ ਲਈ ਉਹ ਵੈਰੀਆਂ ਤੁੱਲ ਹਨ ਤੁਸੀਂ ਤੁਰਦੇ ਜਾਂਦੇ
ਮੇਰੇ ਮਨੁੱਖਾਂ ਦੇ ਪਿੱਛੋਂ ਕੱਪੜੇ ਖਿੱਚ ਲੈਂਦੇ ਹੋ
ਉਹ ਲੋਕ ਸਮਝਦੇ ਹਨ ਕਿ ਉਹ ਸੁਰੱਖਿਅਤ ਹਨ
ਪਰ ਤੁਸੀਂ ਉਨ੍ਹਾਂ ਤੋਂ ਵਸਤਾਂ ਖੋਹ ਲੈਂਦੇ ਹੋ ਜਿਵੇਂ ਉਹ ਜੰਗੀ ਕੈਦੀ ਹੋਣ।
9ਤੁਸੀਂ ਮੇਰੇ ਆਦਮੀਆਂ ਦੀਆਂ
ਔਰਤਾਂ ਦੇ ਸੁਹਣੇ ਘਰਾਂ ਨੂੰ ਲੁੱਟਿਆ
ਅਤੇ ਉਨ੍ਹਾਂ ਦੇ ਮਾਸੂਬ ਬੱਚਿਆਂ
ਤੋਂ ਮੇਰਾ ਸਾਰਾ ਧਨ ਲੁੱਟ ਲਿਆ।
10ਉੱਠੋ, ਅਤੇ ਦਫ਼ਾ ਹੋ
ਜਾਵੋ ਇਹ ਤੁਹਾਡੀ ਆਰਾਮਗਾਹ ਨਾ ਹੋਵੇਗੀ ਕਿਉਂ ਕਿ, ਤੁਸੀਂ ਇਸ ਥਾਂ ਨੂੰ ਬਰਬਾਦ ਕਰ ਛੱਡਿਆ।
ਤੁਸੀਂ ਇਸ ਨੂੰ ਨਾਪਾਕ ਕੀਤਾ ਇਸ ਲਈ ਇਹ ਬਰਬਾਦ ਹੋਵੇਗੀ
ਇਸਦੀ ਭਿਅੰਕਰ ਤਬਾਹੀ ਹੋਵੇਗੀ।
11ਇਹ ਲੋਕ ਮੇਰੀ ਗੱਲ ਸੁਣਨਾ ਨਹੀਂ ਚਾਹੁੰਦੇ
ਪਰ ਜੇਕਰ ਕੋਈ ਝੂਠਾ ਆਦਮੀ ਆਕੇ ਪਰਚਾਰੇ ਤਾਂ ਇਹ ਉਸ ਦੇ ਪਿੱਛੇ ਲੱਗ ਤੁਰਨਗੇ।
ਜੇਕਰ ਕੋਈ ਝੂਠਾ ਨਬੀ ਆਕੇ ਇਹ ਆਖੇ:
“ਤੁਹਾਡੇ ਲਈ ਆਉਣ ਵਾਲਾ ਸਮਾਂ ਬੜਾ ਚੰਗਾ ਹੈ ਉਸ ਵਿੱਚ ਤੁਹਾਨੂੰ ਢੇਰ ਸ਼ਰਾਬ ਤੇ ਮੈਅ ਨਸੀਬ ਹੋਵੇਗੀ।”
ਤਾਂ ਇਹ ਉਸਦੀ ਗੱਲ ਸੱਚ ਮੰਨਕੇ ਉਸ ਦੇ ਪਿੱਛੇ ਲੱਗ ਜਾਣਗੇ।
ਯਹੋਵਾਹ ਆਪਣੇ ਲੋਕਾਂ ਨੂੰ ਇਕੱਠਿਆਂ ਕਰੇਗਾ
12ਹਾਂ, ਯਾਕੂਬ ਦੇ ਲੋਕੋ! ਮੈਂ ਤੁਹਾਨੂੰ ਸਾਰਿਆਂ ਨੂੰ ਅਵੱਸ਼ ਇਕੱਠਿਆਂ ਕਰਾਂਗਾ।
ਮੈਂ ਇਸਰਾਏਲ ਦੇ ਸਾਰੇ ਬਚੇ ਹੋਇਆਂ ਨੂੰ ਇਕੱਠਿਆਂ ਕਰਾਂਗਾ
ਅਤੇ ਉਨ੍ਹਾਂ ਨੂੰ ਰਲਾਅ ਕੇ ਵਾੜੇ ਵਿੱਚਲੀਆਂ ਭੇਡਾਂ ਵਾਂਗ ਰੱਖਾਂਗਾ
ਅਤੇ ਜੂਹ ਵਿੱਚਲੇ ਇੱਜੜ ਵਾਂਗ ਉਨ੍ਹਾਂ ਨੂੰ ਮਿਲਾਵਾਂਗਾ ਤਾਂ ਫ਼ਿਰ ਇਹ ਥਾਂ ਕਈਆ ਲੋਕਾਂ ਦੇ ਸ਼ੋਰ ਨਾਲ ਭਰ ਜਾਵੇਗੀ।
13ਫ਼ਿਰ “ਜਿਹੜਾ ਰਾਹਾਂ ਨੂੰ ਪੜ੍ਹਕੇ ਖੋਲ੍ਹ ਦਿੰਦਾ” ਉਨ੍ਹਾਂ ਦੇ ਅੱਗੇ-ਅੱਗੇ ਚੱਲੇਗਾ।
ਉਹ ਇਸ ਸ਼ਹਿਰ ਦੇ ਫ਼ਾਟਕ ਤੋੜਕੇ ਲੰਘ ਜਾਣਗੇ।
ਰਾਜਾ ਉਨ੍ਹਾਂ ਤੋਂ ਪਹਿਲਾਂ ਲੰਘੇਗਾ
ਅਤੇ ਉਨ੍ਹਾਂ ਦਾ ਯਹੋਵਾਹ ਉਨ੍ਹਾਂ ਲੋਕਾਂ ਦੇ ਅੱਗੇ ਹੋਵੇਗਾ।

Currently Selected:

ਮੀਕਾਹ 2: PERV

Highlight

Copy

Compare

Share

None

Want to have your highlights saved across all your devices? Sign up or sign in