YouVersion Logo
Search Icon

ਮੀਕਾਹ 3

3
ਇਸਰਾਏਲ ਦੇ ਆਗੂ ਬਦੀ ਦੇ ਦੋਸ਼ੀ
1ਫ਼ਿਰ ਮੈਂ ਆਖਿਆ, “ਯਾਕੂਬ ਦੇ ਆਗੂਓ, ਹੁਣ ਸੁਣੋ! ਇਸਰਾਏਲ ਦੇ ਰਾਜ ਦੇ ਸਰਦਾਰੋ,
ਤੁਹਾਨੂੰ ਇਨਸਾਫ਼ ਕੀ ਹੁੰਦਾ ਹੈ, ਇਸ ਬਾਰੇ ਪਤਾ ਹੋਣਾ ਚਾਹੀਦਾ ਹੈ!
2ਪਰ ਤੁਹਾਨੂੰ ਚੰਗਾਈ ਨਾਲੋਂ ਬੁਰਾਈ ਚੰਗੀ ਲੱਗਦੀ ਹੈ
ਤੁਸੀਂ ਉਨ੍ਹਾਂ ਲੋਕਾਂ ਦੀ ਚਮੜੀ ਉਧੇੜ ਕੇ,
ਉਨ੍ਹਾਂ ਦੀਆਂ ਹੱਡੀਆਂ ਤੋਂ ਉਨ੍ਹਾਂ ਦਾ ਮਾਸ ਨੋਚਦੇ ਹੋ।
3ਤੁਸੀਂ ਮੇਰੇ ਲੋਕਾਂ ਨੂੰ ਬਰਬਾਦ ਕਰ ਰਹੇ ਹੋ।
ਤੁਸੀਂ ਉਨ੍ਹਾਂ ਦੀ ਚਮੜੀ ਉਧੇੜ ਕੇ ਉਨ੍ਹਾਂ ਦੇ ਹੱਡ ਤੋੜ ਰਹੇ ਹੋ
ਅਤੇ ਉਨ੍ਹਾਂ ਦੇ ਹੱਡਾਂ ਦਾ ਕੀਮਾ ਕਰਕੇ ਹਾਂਡੀ ’ਚ ਮਾਸ ਵਾਂਗ ਰਿੰਨ੍ਹਦੇ ਹੋ।
4ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ
ਪਰ ਉਹ ਉਨ੍ਹਾਂ ਨੂੰ ਜਵਾਬ ਨਾ ਦੇਵੇਗਾ
ਅਤੇ ਉਸ ਵੇਲੇ ਉਹ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵੇਗਾ।
ਕਿਉਂ ਕਿ ਉਨ੍ਹਾਂ ਨੇ ਭੈੜੇ ਕੰਮ ਕੀਤੇ ਹਨ।”
ਝੂਠੇ ਨਬੀ
5ਕੁਝ ਝੂਠੇ ਨਬੀ ਯਹੋਵਾਹ ਦੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਸੁਣਾ ਰਹੇ ਹਨ। ਯਹੋਵਾਹ ਉਨ੍ਹਾਂ ਨਬੀਆਂ ਲਈ ਇਉਂ ਫ਼ੁਰਮਾਉਂਦਾ ਹੈ:
“ਇਹ ਨਬੀ ਰੋਟੀਆਂ ਕਾਰਣ ਆਪਣੇ ਬਚਨ ਕਰ ਰਹੇ ਹਨ।
ਜਿਹੜਾ ਉਨ੍ਹਾਂ ਨੂੰ ਅੰਨ ਦੇਵੇ ਉਨ੍ਹਾਂ ਲਈ ਨਬੀ ਸ਼ਾਂਤੀ ਦਾ ਇਕਰਾਰ ਕਰਦੇ ਹਨ
ਤੇ ਜਿਹੜਾ ਨਹੀਂ ਦਿੰਦਾ ਉਨ੍ਹਾਂ ਨੂੰ ਜੰਗ ਦਾ ਬਚਨ ਕਰਦੇ ਹਨ।
6“ਇਸੇ ਲਈ ਤੁਹਾਡੇ ਲਈ ਘਨਘੋਰ ਹਨੇਰਾ ਹੈ
ਅਤੇ ਤੁਸੀਂ ਦਰਸ਼ਨ ਨਹੀਂ ਵੇਖਦੇ।
ਭਵਿੱਖ ਵਿੱਚ ਕੀ ਵਾਪਰੇਗਾ, ਤੁਸੀਂ ਨਹੀਂ ਵੇਖ ਸੱਕਦੇ।
ਨਬੀਆਂ ਉੱਤੋਂ ਸੂਰਜ ਹਟ ਗਿਆ ਹੈ,
ਭਵਿੱਖ ਵਿੱਚ ਕੀ ਵਾਪਰੇਗਾ,
ਉਹ ਨਹੀਂ ਵੇਖ ਸੱਕਦੇ।
ਇਸੇ ਲਈ, ਉਨ੍ਹਾਂ ਵਾਸਤੇ ਇਹ ਘੋਰ ਅੰਧਕਾਰ ਵਾਂਗ ਹੈ।
7ਸਾਰੇ ਨਬੀ ਅਤੇ ਭਵਿੱਖਵਕਤਾ ਸ਼ਰਮਸਾਰ ਹਨ।
ਉਹ ਕੁਝ ਨਾ ਆਖਣਗੇ ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨਾਲ ਨਾ ਬੋਲੇਗਾ।
ਮੀਕਾਹ ਪਰਮੇਸ਼ੁਰ ਦਾ ਸੱਚਾ ਨਬੀ
8ਪਰ ਯਹੋਵਾਹ ਦੇ ਆਤਮੇ ਨੇ ਮੈਨੂੰ ਤਾਕਤ,
ਸ਼ਕਤੀ ਅਤੇ ਨੇਕੀ ਨਾਲ ਭਰ ਦਿੱਤਾ ਹੈ,
ਤਾਂ ਕਿ ਮੈਂ ਯਾਕੂਬ ਨੂੰ ਉਸ ਦੇ ਪਾਪਾਂ ਬਾਰੇ ਦੱਸ ਸੱਕਦਾ ਹਾਂ,
ਤਾਂ ਜੋ ਮੈਂ ਇਸਰਾਏਲ ਨੂੰ ਉਸ ਦੇ ਪਾਪਾਂ ਬਾਰੇ ਦੱਸਾਂ।”
ਇਸਰਾਏਲ ਦੇ ਆਗੂਆਂ ਦਾ ਦੋਸ਼
9ਯਾਕੂਬ ਦੇ ਆਗੂਓ ਅਤੇ ਇਸਰਾਏਲ ਦੇ ਸ਼ਾਸਕੋ, ਮੇਰੀ ਗੱਲ ਸੁਣੋ!
ਤੁਸੀਂ ਸਹੀ ਜੀਵਨ ਢੰਗ ਨੂੰ ਨਫ਼ਰਤ ਕਰਦੇ ਹੋ।
ਤੁਸੀਂ ਜਿਉਣ ਦੇ ਸਹੀ ਤਰੀਕੇ ਨੂੰ ਵਿਗਾੜਦੇ ਹੋ।
10ਤੁਸੀਂ ਲੋਕਾਂ ਦੀ ਹਤਿਆ ਨਾਲ ਸੀਯੋਨ ਨੂੰ ਸਿੰਜਿਆ
ਅਤੇ ਲੋਕਾਂ ਨੂੰ ਧੋਖਾ ਦੇਕੇ ਯਰੂਸ਼ਲਮ ਉਸਾਰਿਆ।
11ਯਰੂਸ਼ਲਮ ਦੇ ਨਿਆਂਕਾਰ ਵਾਢੀ ਲੈ ਕੇ ਨਿਆਉ ਕਰਦੇ ਹਨ,
ਉੱਥੇ ਜਾਜਕ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ
ਅਤੇ ਨਬੀ ਪੈਸੇ ਲੈ ਕੇ ਭਵਿੱਖਬਾਣੀ ਕਰਦੇ ਹਨ ਤਾਂ ਵੀ ਉਹ ਇਹ ਆਖਕੇ ਯਹੋਵਾਹ ਉੱਤੇ ਆਸਰਾ ਲੈਂਦੇ ਹਨ,
“ਯਹੋਵਾਹ ਇੱਥੇ ਸਾਡੇ ਅੰਗ ਸੰਗ ਹੈ ਤੇ ਸਾਡੇ ਨਾਲ ਕੁਝ ਮਾੜਾ ਨਹੀਂ ਵਾਪਰੇਗਾ।”
12ਹੇ ਆਗੂਓ! ਤੁਹਾਡੇ ਕਾਰਣ ਸੀਯੋਨ ਦੀ ਤਬਾਹੀ ਹੋਵੇਗੀ
ਅਤੇ ਇਹ ਖੇਤ ਵਾਂਗ ਵਾਹਿਆ ਜਾਵੇਗਾ।
ਯਰੂਸ਼ਲਮ ਬੇਹ ਹੋ ਜਾਵੇਗਾ
ਪਹਾੜ ਵਾਲਾ ਮੰਦਰ ਇੱਕ ਸੱਖਣੀ ਉਚਿਆਈ ਜਿੱਥੇ ਜੰਗਲੀ ਬੋਹਰ ਉਗੇਗੀ।

Currently Selected:

ਮੀਕਾਹ 3: PERV

Highlight

Copy

Compare

Share

None

Want to have your highlights saved across all your devices? Sign up or sign in