YouVersion Logo
Search Icon

ਮੀਕਾਹ 6

6
ਯਹੋਵਾਹ ਦੀ ਸ਼ਿਕਾਇਤ
1ਹੁਣ ਸੁਣੋ! ਕਿ ਯਹੋਵਾਹ ਕੀ ਕਹਿੰਦਾ ਹੈ?
ਪਰਬਤਾਂ ਨੂੰ ਆਪਣੀ ਸ਼ਿਕਾਈਤ ਦੱਸ।
ਪਹਾੜੀਆਂ ਨੂੰ ਆਪਣੀ ਕਹਾਣੀ ਸੁਣਾ।
2ਯਹੋਵਾਹ ਨੂੰ ਆਪਣੇ ਲੋਕਾਂ ਦੇ ਵਿਰੁੱਧ ਸ਼ਿਕਾਇਤ ਹੈ।
ਪਰਬਤੋਂ! ਯਹੋਵਾਹ ਦੀ ਸਿਕਾਇਤ ਨੂੰ ਸੁਣੋ।
ਧਰਤੀ ਦੀ ਨੀਹੋਂ, ਯਹੋਵਾਹ ਦੀ ਸ਼ਿਕਾਈਤ ਨੂੰ ਸੁਣੋ।
ਉਹ ਸਾਬਿਤ ਕਰ ਦੇਵੇਗਾ ਕਿ ਇਸਰਾਏਲ ਗ਼ਲਤ ਹੈ।
3ਯਹੋਵਾਹ ਆਖਦਾ, “ਮੇਰੇ ਲੋਕੋ, ਦੱਸੋ, ਮੈਂ ਤੁਹਾਨੂੰ ਕੀ ਕੀਤਾ?
ਕੀ ਮੈਂ ਤੁਹਾਡੇ ਖਿਲਾਫ਼ ਕੋਈ ਗ਼ਲਤ ਕੰਮ ਕੀਤਾ ਹੈ?
ਕੀ ਮੈਂ ਤੁਹਾਡੇ ਤੇ ਬੋਝ ਪਾਈਆ?
4ਮੈਂ ਤੁਹਾਡੇ ਅੱਗੇ ਮੂਸਾ,
ਹਾਰੂਨ ਅਤੇ ਮਿਰਯਮ ਨੂੰ ਭੇਜਿਆ।
ਮੈਂ ਤੁਹਾਨੂੰ ਮਿਸਰ ਦੇਸ ਚੋ ਕੱਢ ਲਿਆਇਆ
ਮੈਂ ਗੁਲਾਮੀ ਤੋਂ ਤੁਹਾਨੂੰ ਮੁਕਤ ਕੀਤਾ।
5ਮੇਰੇ ਲੋਕੋ, ਉਨ੍ਹਾਂ ਬੁਰੀਆਂ ਵਿਉਂਤਾਂ ਨੂੰ ਚੇਤੇ ਕਰੋ, ਜਿਹੜੀਆਂ ਮੋਆਬ ਦੇ ਰਾਜੇ ਬਲਾਕ ਨੇ ਬਣਾਈਆਂ ਸਨ।
ਚੇਤੇ ਕਰੋ ਬਉਰ ਦੇ ਪੁੱਤਰ ਬਿਲਆਮ ਨੇ ਬਾਲਾਕ ਨੂੰ ਕੀ ਆਖਿਆ ਸੀ।
ਚੇਤੇ ਕਰੋ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੀਕ ਕੀ ਵਾਪਰਿਆ, ਜਦੋਂ ਤੁਸੀਂ ਉਨ੍ਹਾਂ ਗੱਲਾਂ ਨੂੰ ਚੇਤੇ ਕਰੋਂਗੇ,
ਤੁਸੀਂ ਜਾਣ ਜਾਵੋਗੇ ਕਿ ਯਹੋਵਾਹ ਸਹੀ ਹੈ।”
ਪਰਮੇਸ਼ੁਰ ਸਾਡੇ ਤੋਂ ਕੀ ਚਾਹੁੰਦਾ ਹੈ?
6ਜਦੋਂ ਮੈਂ ਯਹੋਵਾਹ ਨੂੰ ਮਿਲਣ ਲਈ ਆਵਾਂ ਤਾਂ
ਮੈਂ ਉਸ ਦੇ ਹਜ਼ੂਰ ਕੀ ਲੈ ਕੇ ਹਾਜ਼ਰ ਹੋਵਾਂ?
ਜਦੋਂ ਉੱਚੇ ਬੈਠੇ ਪਰਮੇਸ਼ੁਰ ਅੱਗੇ ਸੀਸ ਝੁਕਾਵਾਂ ਉਸ ਵਕਤ
ਮੈਨੂੰ ਕੀ ਕਰਨਾ ਚਾਹੀਦਾ ਹੈ?
ਕੀ ਮੈਂ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਅਤੇ ਇੱਕ ਵਰ੍ਹੇ ਦਾ ਵੱਛਾ ਲੈ ਕੇ 1,000 ਹੋਵਾਂ?
7ਕੀ ਯਹੋਵਾਹ 10,000 ਭੇਡੂਆਂ ਨਾਲ
ਜਾਂ ਤੇਲ ਦੇ ਦਸ ਹਜ਼ਾਰ ਦਰਿਆਵਾਂ ਨਾਲ ਪ੍ਰਸੰਨ ਹੋਵੇਗਾ?
ਕੀ ਮੈਂ ਆਪਣੇ ਅਪਰਾਧਾਂ ਲਈ ਆਪਣਾ ਪਹਿਲੋਠਾ ਪੁੱਤਰ, ਉਸ ਨੂੰ ਅਰਪਣ ਕਰਾਂ?
ਕੀ ਮੈਂ ਉਸ ਬੱਚੇ ਨੂੰ ਆਪਣੇ ਪਾਪਾਂ ਲਈ ਭੇਟ ਕਰਾਂ ਜਿਸ ਨੂੰ ਮੈਂ ਖੁਦ ਦੀ ਕੁੱਖੋਂ ਜੰਮਿਆ?
8ਹੇ ਆਦਮੀ, ਉਸ ਨੇ ਤੈਨੂੰ ਦੱਸਿਆ ਕਿ ਕੀ ਨੇਕ ਹੈ?
ਯਹੋਵਾਹ ਨੇ ਤੈਨੂੰ ਪਹਿਲਾਂ ਹੀ ਦੱਸਿਆ ਕਿ ਉੱਸਨੂੰ ਤੈਥੋਂ ਕੀ ਚਾਹੀਦਾ:
ਦੂਜੇ ਲੋਕਾਂ ਨਾਲ ਇਨਸਾਫ਼ ਕਰ, ਉਨ੍ਹਾਂ ਪਿਆਰ, ਦਯਾ ਤੇ ਨਿਮਰਤਾ ਦਰਸਾ।
ਆਪਣੇ ਪਰਮੇਸ਼ੁਰ ਨਾਲ ਨਿਮਰਤਾ ਸਹਿਤ ਰਹਿ।
ਇਸਰਾਏਲੀ ਕੀ ਕਰ ਰਹੇ ਸਨ?
9ਯਹੋਵਾਹ ਦੀ ਆਵਾਜ਼ ਸ਼ਹਿਰ ਨੂੰ ਪੁਕਾਰਦੀ ਹੈ।
ਸਿਆਣੇ ਲੋਕੋ ਉਸ ਦੇ ਨਾਉਂ ਦਾ ਆਦਰ ਕਰੋ।
ਦੰਡ ਦਿੰਦੀ ਛੜ ਅਤੇ ਇਸ ਨੂੰ ਨਿਯੁਕਤ ਕਰਨ ਵਾਲੇ ਵੱਲ ਧਿਆਨ ਦਿਓ।
10ਕੀ ਦੁਸ਼ਟ ਮਨੁੱਖਾਂ ਦੇ ਘਰ ਅਜੇ ਵੀ ਪਾਪਾਂ ਦਾ ਧਨ ਪਿਆ ਹੈ
ਜਿਹੜਾ ਉਨ੍ਹਾਂ ਚੁਰਾਇਆ ਸੀ?
ਕੀ ਦੁਸ਼ਟ ਲੋਕ ਅਜੇ ਵੀ ਘੱਟ ਨਾਪਕੇ ਦੂਜਿਆਂ ਨੂੰ ਧੋਖਾ ਦਿੰਦੇ ਹਨ?
ਹਾਂ! ਕੀ ਅਜੇ ਵੀ ਇਹ ਸਭ ਕੁਝ ਵਾਪਰ ਰਿਹਾ ਹੈ।
11ਕੀ ਮੈਂ ਉਨ੍ਹਾਂ ਦੁਸ਼ਟਾਂ ਨੂੰ ਮੁਆਫ ਕਰ ਦੇਵਾਂ
ਜੋ ਅਜੇ ਵੀ ਤਕੜੀ ’ਚ ਡੰਡੀ ਮਾਰਦੇ ਤੇ ਘੱਟ ਤੋਂਲਦੇ ਹਨ।
ਕੀ ਉਨ੍ਹਾਂ ਦੁਸ਼ਟਾਂ ਨੂੰ ਖਿਮਾ ਕਰਾਂ ਜਿਨ੍ਹਾਂ ਦੀ ਬੈਲੀ ਵਿੱਚ ਖੋਟੇ ਵੱਟੇ ਹਨ? ਨਹੀਂ!
12ਉਸ ਸ਼ਹਿਰ ਵਿੱਚ ਅਮੀਰ ਲੋਕ ਅਜੇ ਵੀ ਨਿਰਦਯੀ ਹਨ
ਅਜੇ ਵੀ ਉਸ ਸ਼ਹਿਰ ਦੇ ਮਨੁੱਖ ਝੂਠ ਬੋਲਦੇ ਹਨ।
ਹਾਂ! ਉਨ੍ਹਾਂ ਦੀ ਜ਼ਬਾਨ ਝੂਠ ਤੇ ਫ਼ਰੇਬ ਵਾਲੀ ਹੈ।
13ਇਸ ਲਈ ਮੈਂ ਤੁਹਾਨੂੰ ਦੰਡ ਦੇਣਾ ਆਰੰਭਿਆ
ਮੈਂ ਤੁਹਾਡੇ ਪਾਪਾਂ ਕਾਰਣ ਤੁਹਾਨੂੰ ਬਰਬਾਦ ਕਰਾਂਗਾ।
14ਤੁਸੀਂ ਖਾਵੋਂਗੇ ਪਰ ਸੰਤੁਸ਼ਟ ਨਹੀਂ ਹੋਵੋਂਗੇ।
ਤੁਸੀਂ ਭੁੱਖੇ ਅਤੇ ਤੁਹਾਡੇ ਢਿੱਡ ਖਾਲੀ ਹੋਣਗੇ।
ਤੁਸੀਂ ਆਪਣਾ ਪੈਸਾ ਬਚਾਉਣ ਦੀ ਕੋਸ਼ਿਸ਼ ਕਰੋਂਗੇ,
ਪਰ ਬਚਾ ਨਹੀਂ ਸੱਕੇਂਗੇ।
ਜੋ ਕੁਝ ਵੀ ਤੁਸੀਂ ਬਚਾਵੋਂਗੇ,
ਦੁਸ਼ਮਣਾਂ ਦੁਆਰਾ ਲੈ ਲਿਆ ਜਾਵੇਗਾ।
15ਤੁਸੀਂ ਬੀਜੋਂਗੇ ਪਰ ਵੱਢੇਂਗੇ ਨਹੀਂ
ਤੁਸੀਂ ਆਪਣੇ ਜੈਤੂਨਾਂ ਨੂੰ ਮਿੱਧੋਂਗੇ-ਨਿਚੋੜੋਂਗੇ ਪਰ ਤੇਲ ਨਾ ਕੱਢ ਪਾਵੋਂਗੇ।
ਤੁਸੀਂ ਆਪਣੇ ਅੰਗੂਰਾਂ ਨੂੰ ਮਿੱਧੋਂਗੇ
ਪਰ ਪੀਣ ਜੋਗੀ ਸ਼ਰਾਬ ਨਾ ਕੱਢ ਸੱਕੇਂਗੇ।
16ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ।
ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ
ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ,
ਅਤੇ ਤੁਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋ।
ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ।
ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ,
ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ।
ਇਸ ਲਈ ਤੁਸੀ ਕੌਮਾਂ ਦੀ ਨਿੰਦਿਆ ਸਹਾਰੋਗੇ।

Currently Selected:

ਮੀਕਾਹ 6: PERV

Highlight

Copy

Compare

Share

None

Want to have your highlights saved across all your devices? Sign up or sign in