ਮੀਕਾਹ 7
7
ਲੋਕਾਂ ਦੀ ਬਦੀ ਕਾਰਣ ਮੀਕਾਹ ਦੀ ਬੇਚੈਨੀ
1ਮੈਂ ਪੀੜਿਤ ਹਾਂ, ਕਿਉਂ ਕਿ ਮੈਂ ਉਸ ਵਿਅਕਤੀ ਵਰਗਾ ਹਾਂ
ਜਿਸ ਨੂੰ ਖਾਣ ਲਈ ਕੁਝ ਨਹੀਂ ਮਿਲ ਸੱਕਦਾ ਕਿਉਂ ਕਿ ਫ਼ਲ ਪਹਿਲਾਂ ਹੀ ਵੱਢਿਆ ਜਾ ਚੁੱਕਿਆ
ਅਤੇ ਬੱਚਿਆਂ ਹੋਇਆ ਚੁੱਕ ਲਿਆ ਗਿਆ ਹੈ।
ਪਹਿਲੇ ਅੰਜੀਰਾਂ ਵਿੱਚੋਂ ਕੋਈ ਨਹੀਂ ਬੱਚਿਆਂ, ਜਿਨ੍ਹਾਂ ਨੂੰ ਪਿਆਰ ਕਰਦਾ ਸਾਂ।
2ਮੇਰੇ ਕਹਿਣ ਦਾ ਭਾਵ ਇਹ ਹੈ ਕਿ ਈਮਾਨਦਾਰ ਮਨੁੱਖ ਸਾਰੇ ਖਤਮ ਹੋ ਗਏ ਹਨ
ਅਤੇ ਇਸ ਦੇਸ ਵਿੱਚ ਕੋਈ ਨੇਕ ਮਨੁੱਖ ਨਹੀਂ ਬਚਿਆ।
ਹਰ ਮਨੁੱਖ ਦੂਜੇ ਦੀ ਹਤਿਆ ਕਰਨ ਬਾਰੇ ਸੋਚਦਾ ਹੈ
ਹਰ ਭਾਈ ਆਪਣੇ ਭਾਈ ਨੂੰ ਜਾਲ ’ਚ ਫ਼ਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
3ਲੋਕ ਦੋਨਾਂ ਹੱਥਾਂ ਨਾਲ ਬੁਰਿਆਈਆਂ ਕਰਨ ’ਚ ਲੱਗੇ ਹੋਏ ਹਨ।
ਸਰਦਾਰ ਵੱਢੀ ਮੰਗਦੇ ਹਨ,
ਨਿਆਂਕਾਰ ਅਦਾਲਤ ਵਿੱਚ ਆਪਣਾ ਫੈਸਲਾ ਬਦਲਣ ਲਈ ਧਨ ਖਾਂਦੇ ਹਨ।
“ਪ੍ਰਮੁੱਖ ਆਗੂ” ਦਿਆਨਤਕਦਾਰ ਫ਼ੈਸਲੇ ਨਹੀਂ ਦਿੰਦੇ ਸਗੋਂ ਆਪਣੀ ਮਨਮਰਜ਼ੀ ਕਰਦੇ ਹਨ।
4ਉਨ੍ਹਾਂ ਵਿੱਚੋਂ ਵੱਧੀਆ ਮਨੁੱਖ ਵੀ ਬੋਹਰ ਵਰਗੇ ਹਨ।
ਸਗੋਂ ਜਿੰਨੇ ਵੱਧੀਆ ਓਨੇ ਖੋਟੇ ਹਨ, ਉਹ ਜੰਗਲੀ ਕੰਡਿਆਂ ਤੋਂ ਵੀ ਨਖਿੱਧ ਹਨ।
ਸਜ਼ਾ ਦਾ ਦਿਨ ਆ ਰਿਹਾ ਹੈ
ਤੇਰੇ ਨਬੀਆਂ ਦਾ ਕਹਿਣਾ ਹੈ ਕਿ ਉਹ ਦਿਨ ਆਵੇਗਾ।
ਤੇਰੇ ਰਾਖਿਆਂ ਦਾ ਦਿਨ,
ਤੇਰੇ ਦਰਬਾਨਾਂ ਦਾ ਦਿਨ ਆ ਗਿਆ ਹੈ।
ਹੁਣ ਤੁਹਾਨੂੰ ਸਜ਼ਾ ਦਿੱਤੀ ਜਾਵੇਗੀ ਅਤੇ ਤੁਸੀਂ ਘਬਰਾ ਜਾਵੋਂਗੇ।
5ਗੁਆਂਢੀ ਉੱਤੇ ਭਰੋਸਾ ਨਾ ਕਰੋ ਤੇ ਨਾ ਹੀ ਮਿੱਤਰ ਤੇ।
ਇੱਥੋਂ ਤੀਕ ਕਿ ਆਪਣੀ ਪਤਨੀ ਨਾਲ ਵੀ ਖੁਲ੍ਹਕੇ ਗੱਲ ਨਾ ਕਰੋ।
6ਮਨੁੱਖ ਦਾ ਵੈਰੀ ਉਸ ਦੇ ਆਪਣੇ ਹੀ
ਘਰ ’ਚ ਲੁਕਿਆ ਬੈਠਾ ਹੈ।
ਪੁੱਤਰ ਪਿਤਾ ਦਾ ਦੁਸ਼ਮਨ,
ਮਾਂ ਧੀ ਦੇ ਖਿਲਾਫ਼ ਅਤੇ ਨੂੰਹ ਸੱਸ ਦੇ ਖਿਲਾਫ਼ ਉੱਠੇਗੀ।
ਯਹੋਵਾਹ ਹੀ ਮੁਕਤੀਦਾਤਾ ਹੈ
7ਸੋ ਮੈਂ ਯਹੋਵਾਹ ਵੱਲ ਮਦਦ ਲਈ ਤੱਕਾਂਗਾ ਤੇ
ਮੈਂ ਆਪਣੇ ਬਚਾਓ ਲਈ ਪਰਮੇਸ਼ੁਰ ਦੀ ਉਡੀਕ ਕਰਾਂਗਾ।
ਮੇਰਾ ਪਰਮੇਸ਼ੁਰ ਮੇਰੀ ਦੁਹਾਈ ਸੁਣੇਗਾ।
8ਭਾਵੇਂ ਮੈਂ ਡਿੱਗ ਪਿਆ ਹਾਂ,
ਪਰ ਮੇਰੇ ਵੈਰੀ, ਮੇਰੀ ਹਸੀਁ ਨਾ ਕਰਨਾ!
ਮੈਂ ਮੁੜ ਉੱਠ ਖੜੋਵਾਂਗਾ ਹੁਣ ਮੈਂ ਹਨੇਰੇ ’ਚ ਬੈਠਿਆ ਹਾਂ
ਪਰ ਯਹੋਵਾਹ ਮੇਰੇ ਲਈ ਰੋਸ਼ਨੀ ਹੋਵੇਗਾ।
ਯਹੋਵਾਹ ਦਾ ਖਿਮਾ ਕਰਨਾ
9ਮੈਂ ਯਹੋਵਾਹ ਨਾਲ ਧਰੋਹ ਕਮਾਇਆ
ਇਸ ਲਈ ਉਸ ਮੇਰੇ ਤੇ ਕਰੋਧ ਕੀਤਾ।
ਪਰ ਉਹ ਮੇਰਾ ਮੁਕੱਦਮਾ ਅਦਾਲਤ ਵਿੱਚ ਮੇਰੇ ਲਈ ਲੜੇਗਾ
ਅਤੇ ਜੋ ਮੇਰੇ ਲਈ ਠੀਕ ਹੋਵੇਗਾ, ਉਹੀ ਕਰੇਗਾ।
ਫ਼ਿਰ ਉਹ ਮੈਨੂੰ ਹਨੇਰੇ ਚੋ ਕੱਢ ਲਵੇਗਾ
ਅਤੇ ਮੈਂ ਮੁੜ ਰੋਸ਼ਨੀ ਵੇਖ ਸੱਕਾਂਗਾ।
10ਮੇਰੇ ਦੁਸ਼ਮਣ ਨੇ ਮੈਨੂੰ ਆਖਿਆ,
“ਕਿੱਥੋ ਹੈ ਯਹੋਵਾਹ ਤੇਰਾ ਪਰਮੇਸ਼ੁਰ?”
ਪਰ ਮੇਰੀ ਵੈਰਨ ਆਪਣੀ ਅੱਖੀਂ ਇਹ ਵੇਖੇਗੀ
ਅਤੇ ਸ਼ਰਮਸਾਰ ਹੋਵੇਗੀ ਉਸ ਵਕਤ,
ਮੈਂ ਵੇਖਾਂਗਾ ਕਿ ਉਸ ਨਾਲ ਕੀ ਵਾਪਰਦਾ।
ਲੋਕੀਂ ਗਲੀਆਂ ਵਿੱਚ ਮਿੱਧਦੇ ਚਿਕੱੜ ਵਾਂਗ ਉਸ ਨੂੰ ਮਧੋਲ ਕੇ ਲੰਘਣਗੇ।
ਯਹੂਦੀਆਂ ਦੀ ਵਾਪਸੀ
11ਉਹ ਵੀ ਵਕਤ ਆਵੇਗਾ ਜਦੋਂ ਤੁਹਾਡੀਆਂ ਕੰਧਾਂ ਮੁੜ ਉਸਰਣਗੀਆਂ।
ਉਸ ਵੇਲੇ ਤੇਰਾ ਦੇਸ਼ ਵੱਡਾ ਹੋ ਜਾਵੇਗਾ।
12ਤੇਰੀ ਉੱਮਤ ਤੇਰੀ ਧਰਤੀ ਤੇ ਵਾਪਸ ਆਵੇਗੀ ਉਹ ਅੱਸ਼ੂਰ
ਅਤੇ ਮਿਸਰ ਦੇ ਸ਼ਹਿਰਾਂ ਤੋਂ ਵਾਪਸ ਪਰਤਨਗੇ।
ਤੇਰੀ ਉੱਮਤ ਮਿਸਰ ਤੋਂ ਅਤੇ ਦਰਿਆ ਦੇ ਦੂਜੇ ਪਾਰ ਤੋਂ ਆਵੇਗੀ,
ਉਹ ਪੱਛਮੀ ਸਮੁੰਦਰ ਤੋਂ ਵੀ ਆਵੇਗੀ
ਅਤੇ ਪੂਰਬੀ ਪਹਾੜਾਂ ਤੋਂ ਵੀ ਪਰਤੇਗੀ।
13ਧਰਤੀ ਉੱਥੋਂ ਦੇ ਲੋਕਾਂ ਦੇ ਬੁਰੇ ਕੰਮਾਂ ਕਾਰਣ,
ਜਿਹੜੇ ਉੱਥੇ ਵੱਸਦੇ ਸਨ, ਤਬਾਹ ਹੋਈ।
14ਇਸੇ ਲਈ, ਆਪਣੀ ਛੜ ਨਾਲ ਆਪਣੇ ਲੋਕਾਂ ਉੱਤੇ ਸ਼ਾਸਨ ਕਰ।
ਆਪਣੇ ਇੱਜੜ ਉੱਤੇ ਸ਼ਾਸਨ ਕਰ, ਜੋ ਇੱਕਲਾ, ਕਰਮਲ ਪਰਬਤ ਅਤੇ ਲੱਕੜਾਂ ਵਿੱਚ ਵਸਦਾ ਹੈ।
ਉਹ ਬਾਸ਼ਾਨ ਅਤੇ ਗਿਲਆਦ ਵਿੱਚ ਰਹਿੰਦੇ ਹਨ ਜਿਵੇਂ
ਕਿ ਉਹਨਾਂ ਨੇ ਪੁਰਾਣੇ ਸਮਿਆਂ ਵਿੱਚ ਕੀਤਾ ਸੀ।
ਇਸਰਾਏਲ ਆਪਣੇ ਵੈਰੀਆਂ ਨੂੰ ਹਰਾਏਗਾ
15ਜਦੋਂ ਮੈਂ ਤੁਹਾਨੂੰ ਮਿਸਰ ਦੇਸ ਤੋਂ ਕੱਢਿਆ, ਮੈਂ ਤੁਹਾਡੇ ਨਾਲ ਕਈ ਚਮਤਕਾਰ ਕੀਤੇ।
ਮੈਂ ਤੁਹਾਨੂੰ ਹੋਰ ਵੀ ਚਮਤਕਾਰ ਵਿਖਾਵਾਂਗਾ।
16ਕੌਮਾਂ ਇਹ ਚਮਤਕਾਰ ਵੇਖਣਗੀਆਂ ਅਤੇ ਸ਼ਰਮਸਾਰ ਹੋਣਗੀਆਂ।
ਉਹ ਵੇਖਣਗੀਆਂ ਕਿ ਉਨ੍ਹਾਂ ਦੀ ਸ਼ਕਤੀ ਮੇਰੇ ਅੱਗੇ ਤੁੱਛ ਹੈ।
ਉਹ ਹੈਰਾਨ ਹੋ ਕੇ ਆਪਣੇ ਹੱਥ ਮੂੰਹਾਂ ਤੇ ਰੱਖਣਗੇ।
ਉਹ ਸੁਣਨ ਤੋਂ ਇਨਕਾਰੀ ਹੋਕੇ ਆਪਣੇ ਕੰਨਾਂ ਹੱਥਾਂ ਨਾਲ ਢੱਕੱ ਲੈਣਗੇ।
17ਉਹ ਧੂੜ ਵਿੱਚ ਸੱਪ ਵਾਂਗ ਸਰਕਣਗੇ,
ਧਰਤੀ ’ਚ ਵਰਮੀ ’ਚ ਲੁਕੇ ਭੈਅ ਨਾਲ ਕੰਬਣਗੇ
ਅਤੇ ਸਾਡੇ ਯਹੋਵਾਹ ਪਰਮੇਸ਼ੁਰ ਵੱਲ ਆਉਂਦੇ ਹੋਏ ਹੇ ਪਰਮੇਸ਼ੁਰ!
ਡਰਣਗੇ ਅਤੇ ਤੇਰਾ ਮਾਨ ਕਰਣਗੇ।
ਯਹੋਵਾਹ ਦੀ ਉਸਤਤ
18ਤੇਰੇ ਜਿਹਾ ਹੋਰ ਕੋਈ ਪਰਮੇਸ਼ੁਰ ਨਹੀਂ ਜੋ ਸਭ ਦੇ ਦੋਖ ਬਖਸ਼ ਦੇਵੇ।
ਪਰਮੇਸ਼ੁਰ ਆਪਣੇ ਬਚੇ ਲੋਕਾਂ ਦੀ ਬਦੀ ਖਿਮਾ ਕਰਦਾ ਹੈ
ਬਹੁਤੀ ਦੇਰ ਉਹ ਕਰੋਧ ਨੂੰ ਚਿਤ੍ਤ ’ਚ ਨਹੀਂ ਧਰਦਾ।
ਕਿਉਂ ਕਿ ਉਸਦਾ ਸੁਭਾਅ ਕਿਰਪਾਲੂ ਹੈ।
19ਉਹ ਵਾਪਸ ਆਕੇ ਸਾਨੂੰ ਸੁਖੀ ਕਰੇਗਾ।
ਉਹ ਸਾਡੇ ਦੋਸ਼ਾਂ ਨੂੰ ਕੁਚਲ ਕੇ ਉਨ੍ਹਾਂ ਨੂੰ ਗਹਿਰੇ ਸਾਗਰ ’ਚ ਸੁੱਟ ਦੇਵੇਗਾ।
20ਹੇ ਪਰਮੇਸ਼ੁਰ, ਯਾਕੂਬ ਨਾਲ ਸੱਚਾ ਰਹੀਁ
ਅਤੇ ਅਬਰਾਹਾਮ ਨੂੰ ਮਿਹਰ ਦਰਸਾਈਁ ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਬਹੁਤ ਪਹਿਲਾਂ ਇਕਰਾਰ ਕੀਤਾ ਸੀ।
Currently Selected:
ਮੀਕਾਹ 7: PERV
Highlight
Copy
Compare
Share
Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International