ਮਰਕੁਸ ਦੀ ਇੰਜੀਲ 1
1
ਯਿਸੂ ਦਾ ਆਗਮਨ
(ਮੱਤੀ 3:1-12; ਲੂਕਾ 3:1-9, 15-17; ਯੂਹੰਨਾ 1:19-28)
1ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਆਰੰਭ: 2ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ:
“ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ।
ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।”#ਮਲਾਕੀ 3:1
3“ਉਜਾੜ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ:
‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ,
ਉਸ ਦੇ ਰਾਹਾਂ ਨੂੰ ਸਿਧੇ ਕਰੋ।’”#ਯਸਾਯਾਹ 40:3
4ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸ ਨੇ ਉਜਾੜ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸ ਨੇ ਉਨ੍ਹਾਂ ਨੂੰ ਸਿੱਖਾਇਆ ਕਿ ਉਹ ਬਪਤਿਸਮਾ ਲੈ ਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸੱਕਣਗੇ। 5ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
6ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ।
7ਅਤੇ ਉਸ ਨੇ ਲੋਕਾਂ ਵਿੱਚ ਇਹ ਪ੍ਰਚਾਰ ਕੀਤਾ ਕਿ ਭਈ: “ਮੇਰੇ ਤੋਂ ਬਾਦ ਉਹ ਇੱਕ ਆਵੇਗਾ ਅਤੇ ਉਹ ਮੇਰੇ ਤੋਂ ਵੱਧ ਮਹਾਨ ਹੈ ਅਤੇ ਮੈਂ ਇਸ ਲਾਇੱਕ ਵੀ ਨਹੀਂ ਕਿ ਨਿਉਂ ਕੇ ਉਸਦੀ ਜੁੱਤੀ ਦਾ ਤਸਮਾ ਖੋਲ੍ਹਾਂ। 8ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਹੈ ਪਰ ਉਹ ਮਨੁੱਖ ਜਿਹੜਾ ਕਿ ਆ ਰਿਹਾ ਹੈ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”
ਯਿਸੂ ਨੂੰ ਬਪਤਿਸਮਾ
(ਮੱਤੀ 3:13-17; ਲੂਕਾ 3:21-22)
9ਉਸ ਵਕਤ ਯਿਸੂ ਗਲੀਲ ਦੇ ਨਾਸਰਤ ਸ਼ਹਿਰ ਤੋਂ ਯੂਹੰਨਾ ਦੇ ਕੋਲ ਆਇਆ ਅਤੇ ਯੂਹੰਨਾ ਨੇ ਉਸ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ। 10ਜਿਸ ਵਕਤ ਯਿਸੂ ਪਾਣੀ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਉਸ ਨੇ ਅਕਾਸ਼ ਨੂੰ ਖੁਲ੍ਹਦਿਆਂ ਵੇਖਿਆ ਅਤੇ ਉਸ ਵਿੱਚੋਂ ਪਵਿੱਤਰ ਆਤਮਾ ਯਿਸੂ ਕੋਲ ਘੁੱਗੀ ਵਾਂਗ ਥੱਲੇ ਉੱਤਰਿਆ। 11ਸਵਰਗ ਵਿੱਚੋਂ ਅਕਾਸ਼ਵਾਣੀ ਹੋਈ, “ਤੂੰ ਮੇਰਾ ਪਿਆਰਾ ਪੁੱਤਰ ਹੈ। ਮੈਂ ਤੈਥੋਂ ਬਹੁਤ ਖੁਸ਼ ਹਾਂ।”
ਯਿਸੂ ਦਾ ਪਰਤਾਇਆ ਜਾਣਾ
(ਮੱਤੀ 4:1-11; ਲੂਕਾ 4:1-13)
12ਤਦ ਆਤਮਾ ਯਿਸੂ ਨੂੰ ਇੱਕਲਿਆਂ ਉਜਾੜ ਵਿੱਚ ਲੈ ਗਿਆ। 13ਉਹ ਉੱਥੇ ਚਾਲੀ ਦਿਨ ਤੱਕ ਸ਼ੈਤਾਨ ਦੁਆਰਾ ਪਰਤਾਇਆ ਗਿਆ। ਜਦੋਂ ਉਹ ਉੱਥੇ ਜੰਗਲੀ ਜਾਨਵਰਾਂ ਨਾਲ ਸੀ, ਤਾਂ ਉਦੋਂ ਦੂਤ ਉਸਦੀ ਸੇਵਾ ਕਰ ਰਹੇ ਸਨ।
ਯਿਸੂ ਦਾ ਕੁਝ ਚੇਲਿਆਂ ਨੂੰ ਚੁਨਣਾ
(ਮੱਤੀ 4:12-17; ਲੂਕਾ 4:14-15)
14ਉਸਤੋਂ ਬਾਦ, ਯੂਹੰਨਾ ਨੂੰ ਕੈਦ ਕਰ ਦਿੱਤਾ ਗਿਆ ਅਤੇ ਫ਼ੇਰ ਯਿਸੂ ਗਲੀਲ ਨੂੰ ਆਇਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਅਤੇ ਕਿਹਾ, 15“ਹੁਣ ਠੀਕ ਸਮਾਂ ਆ ਗਿਆ ਹੈ। ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੁਸੀਂ ਆਪਣਾ ਜੀਵਨ ਬਦਲ ਲਵੋ ਅਤੇ ਇਸ ਖੁਸ਼ਖਬਰੀ ਉੱਤੇ ਇਤਬਾਰ ਕਰੋ।”
ਯਿਸੂ ਦਾ ਕੁਝ ਅਨੁਯਾਈਆਂ ਨੂੰ ਚੁਨਣਾ
(ਮੱਤੀ 4:18-22; ਲੂਕਾ 5:1-11)
16ਗਲੀਲੀ ਝੀਲ ਦੇ ਕੰਢੇ ਉੱਤੇ ਫ਼ਿਰਦਿਆਂ ਯਿਸੂ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਜੋ ਕਿ ਮਛੇਰੇ ਸਨ, ਝੀਲ ਵਿੱਚ ਮੱਛੀਆਂ ਫ਼ੜਨ ਲਈ ਜਾਲ ਪਾਉਂਦਿਆਂ ਵੇਖਿਆ। 17ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਆਓ ਅਤੇ ਮੇਰੇ ਪਿੱਛੇ ਚੱਲੋ, ਮੈਂ ਤੁਹਾਨੂੰ ਲੋਕਾਂ ਨੂੰ ਇਕੱਠੇ ਕਰਨ ਵਾਲੇ ਬਨਾਵਾਂਗਾ।” 18ਤਾਂ ਸ਼ਮਊਨ ਅਤੇ ਅੰਦ੍ਰਿਯਾਸ ਆਪਣੇ ਜਾਲਾਂ ਨੂੰ ਉੱਥੇ ਹੀ ਛੱਡ ਕੇ ਉਸ ਦੇ ਮਗਰ ਹੋ ਤੁਰੇ।
19ਯਿਸੂ ਗਲੀਲ ਝੀਲ ਦੇ ਕਿਨਾਰੇ ਥੋੜਾ ਹੋਰ ਅੱਗੇ ਤੁਰਿਆ ਉਸ ਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇੜੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮੱਛੀਆਂ ਫ਼ੜ ਸੱਕਣ। 20ਜਦੋਂ ਯਿਸੂ ਨੇ ਦੋਹਾਂ ਭਰਾਵਾਂ ਨੂੰ ਬੁਲਾਇਆ, ਉਹ ਆਪਣੇ ਪਿਤਾ ਤੇ ਉਨ੍ਹਾਂ ਦੇ ਕਾਮਿਆਂ ਨੂੰ ਛੱਡ ਕੇ ਯਿਸੂ ਦੇ ਪਿੱਛੇ ਹੋ ਤੁਰੇ।
ਯਿਸੂ ਇੱਕ ਭਰਿਸ਼ਟ ਆਤਮਾ ਵਾਲੇ ਮਨੁੱਖ ਨੂੰ ਠੀਕ ਕਰਦਾ
(ਲੂਕਾ 4:31-37)
21ਯਿਸੂ ਅਤੇ ਉਸ ਦੇ ਚੇਲੇ ਫ਼ਿਰ ਕਫ਼ਰਨਾਹੂਮ ਵਿੱਚ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਜਾਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗੇ। 22ਲੋਕ ਯਿਸੂ ਦੇ ਉਪਦੇਸ਼ ਤੇ ਹੈਰਾਨ ਸਨ। ਉਸ ਨੇ ਉਨ੍ਹਾਂ ਨੂੰ ਉਸ ਮਨੁੱਖ ਵਾਂਗ ਉਪਦੇਸ਼ ਦਿੱਤੇ ਜਿਸ ਕੋਲ ਅਧਿਕਾਰ ਹੋਵੇ ਨਾ ਕਿ ਨੇਮ ਦੇ ਉਪਦੇਸ਼ਕਾਂ ਵਾਂਗ। 23ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉੱਥੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ, 24“ਓ ਯਿਸੂ ਨਾਸਰੀ! ਤੂੰ ਸਾਡੇ ਕੋਲ ਕਿਸ ਲਈ ਆਇਆ ਹੈਂ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।”
25ਯਿਸੂ ਨੇ ਬੜੇ ਰੋਅਬ ਨਾਲ ਉਸ ਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!” 26ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇੜੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ।
27ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬੜੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇੱਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।” 28ਇਉਂ ਗਲੀਲ ਦੇ ਸਾਰੇ ਖੇਤ੍ਰ ਵਿੱਚ ਯਿਸੂ ਬਾਰੇ ਖ਼ਬਰ ਬੜੀ ਤੇਜ਼ੀ ਨਾਲ ਫ਼ੈਲੀ ਗਈ।
ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ
(ਮੱਤੀ 8:14-17; ਲੂਕਾ 4:38-41)
29ਯਿਸੂ ਅਤੇ ਉਸ ਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡ ਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ। 30ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤੱਪ ਰਹੀ ਸੀ। ਉੱਥੇ ਲੋਕਾਂ ਨੇ ਯਿਸੂ ਨੂੰ ਉਸ ਦੇ ਬਾਰੇ ਦਸਿਆ। 31ਤਾਂ ਯਿਸੂ ਉਸ ਦੇ ਮੰਜੇ ਕੋਲ ਗਿਆ। ਉਸ ਨੇ ਉਸਦਾ ਹੱਥ ਫ਼ੜਕੇ ਉਸ ਨੂੰ ਉੱਠਾਇਆ, ਅਤੇ ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਸ ਤੋਂ ਬਾਦ ਉਸ ਨੇ ਯਿਸੂ ਦੀ ਸੇਵਾ ਕੀਤੀ।
32ਉਸ ਰਾਤ, ਜਦੋਂ ਸੂਰਜ ਡੁੱਬ ਚੁੱਕਾ ਤਾਂ ਲੋਕ ਬਹੁਤ ਸਾਰੇ ਬਿਮਾਰ ਲੋਕਾਂ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਯਿਸੂ ਕੋਲ ਲਿਆਏ। 33ਸਾਰਾ ਨਗਰ ਉਸ ਘਰ ਦੇ ਬੂਹੇ ਅੱਗੇ ਇਕੱਠਾ ਹੋ ਗਿਆ। 34ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਰੋਗਾਂ ਤੋਂ ਚੰਗਾ ਕੀਤਾ। ਅਤੇ ਉਸ ਨੇ ਬਹੁਤ ਸਾਰੇ ਲੋਕਾਂ ਵਿੱਚੋਂ ਭੂਤ ਕੱਢੇ। ਪਰ ਉਸ ਨੇ ਭੂਤਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਉਸ ਨੂੰ ਜਾਣਦੇ ਸਨ।
ਯਿਸੂ ਖੁਸ਼ਖਬਰੀ ਦੇ ਪ੍ਰਚਾਰ ਦੀ ਤਿਆਰੀ ਕਰਦਾ
(ਲੂਕਾ 4:42-44)
35ਅਗਲੀ ਸਵੇਰ, ਯਿਸੂ ਬੜੀ ਸਵਖਤੇ ਉੱਠਿਆ। ਅਜੇ ਹਨੇਰਾ ਹੀ ਸੀ ਜਦੋਂ ਉਹ ਘਰੋਂ ਨਿਕਲ ਪਿਆ, ਅਤੇ ਇੱਕਾਂਤ ਵਿੱਚ ਜਾਕੇ ਉਸ ਨੇ ਪ੍ਰਾਰਥਨਾ ਕੀਤੀ। 36ਬਾਅਦ ਵਿੱਚ ਸ਼ਮਊਨ ਅਤੇ ਉਸ ਦੇ ਸਾਥੀ ਉਸ ਨੂੰ ਲੱਭਣ ਗਏ। 37ਜਦੋਂ ਉਨ੍ਹਾਂ ਨੇ ਯਿਸੂ ਨੂੰ ਲੱਭ ਲਿਆ ਤਾਂ ਆਖਣ ਲੱਗੇ, “ਸਭ ਲੋਕ ਤੁਹਾਨੂੰ ਭਾਲ ਰਹੇ ਹਨ।”
38ਯਿਸੂ ਨੇ ਆਖਿਆ, “ਆਓ, ਅਸੀਂ ਇਹ ਜਗ੍ਹਾ ਛੱਡੀਏ ਅਤੇ ਨੇੜੇ ਦੇ ਹੋਰ ਨਗਰਾਂ ਵਿੱਚ ਜਾਈਏ ਤਾਂ ਜੋ ਮੈਂ ਉਨ੍ਹਾਂ ਥਾਵਾਂ ਤੇ ਵੀ ਪ੍ਰਚਾਰ ਕਰ ਸੱਕਾਂ ਜਿਸ ਲਈ ਮੈਂ ਆਇਆ ਹਾਂ।” 39ਇਸ ਤਰ੍ਹਾਂ, ਯਿਸੂ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਹੋਇਆ ਪੂਰੀ ਗਲੀਲ ਵਿੱਚ ਹਰ ਜਗ੍ਹਾ ਗਿਆ ਅਤੇ ਉਸ ਨੇ ਲੋਕਾਂ ਵਿੱਚੋਂ ਭੂਤ ਕੱਢੇ।
ਯਿਸੂ ਦਾ ਇੱਕ ਬਿਮਾਰ ਆਦਮੀ ਨੂੰ ਠੀਕ ਕਰਨਾ
(ਮੱਤੀ 8:1-4; ਲੂਕਾ 5:12-16)
40ਇੱਕ ਆਦਮੀ ਜਿਸ ਨੂੰ ਕੋੜ੍ਹ ਹੋਇਆ ਸੀ, ਉਸ ਨੇ ਝੁਕ ਕੇ ਯਿਸੂ ਅੱਗੇ ਅਰਜੋਈ ਕੀਤੀ, “ਜੇ ਤੂੰ ਚਾਹੇਂ ਤਾਂ ਮੈਨੂੰ ਠੀਕ ਕਰ ਸੱਕਦਾ ਹੈ।”
41ਯਿਸੂ ਨੂੰ ਉਸ ਮਨੁੱਖ ਤੇ ਤਰਸ ਆਇਆ ਤਾਂ ਉਸ ਨੇ ਉਸ ਆਦਮੀ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾਵੇਂ ਸੋ ਤੂੰ ਰਾਜੀ ਹੋ ਜਾ।” 42ਫ਼ਿਰ ਕੋੜ੍ਹ ਨੇ ਉਸ ਨੂੰ ਛੱਡ ਦਿੱਤਾ ਅਤੇ ਉਹ ਨਿਰਮਲ ਹੋ ਗਿਆ।
43ਯਿਸੂ ਨੇ ਉਸ ਆਦਮੀ ਨੂੰ ਬੜੀ ਸਖਤੀ ਨਾਲ ਤਗੀਦ ਕਰਕੇ ਭੇਜ ਦਿੱਤਾ, 44ਉਸ ਨੇ ਉਸ ਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦੱਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”#1:44 ਦੇਖੋ ਲੇਵੀਆਂ. 14:1-32 45ਪਰ ਉਹ ਆਦਮੀ ਬਾਹਰ ਜਾਕੇ ਇਹ ਚਰਚਾ ਕਰਨ ਲੱਗਾ ਕਿ ਯਿਸੂ ਨੇ ਉਸ ਨੂੰ ਰਾਜੀ ਕੀਤਾ ਹੈ। ਇਉਂ ਯਿਸੂ ਦੀ ਖਬਰ ਸਭ ਜਗ੍ਹਾ ਫ਼ੈਲ ਗਈ। ਇਸ ਲਈ ਯਿਸੂ ਖੁਲ੍ਹੇ-ਆਮ ਕਿਸੇ ਨਗਰ ਵਿੱਚ ਨਾ ਵੜ ਸੱਕਿਆ। ਤਾਂ ਉਸ ਨੇ ਇੱਕਾਂਤ ਜਗ੍ਹਾਵਾਂ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਪਰ ਤਾਂ ਵੀ ਲੋਕਾਂ ਨੇ ਸਭ ਨਗਰਾਂ ਤੋਂ ਯਿਸੂ ਕੋਲ ਆਉਣਾ ਜਾਰੀ ਰੱਖਿਆ।
Currently Selected:
ਮਰਕੁਸ ਦੀ ਇੰਜੀਲ 1: PERV
Highlight
Copy
Compare
Share
Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International