ਮਰਕੁਸ ਦੀ ਇੰਜੀਲ 6:41-43
ਮਰਕੁਸ ਦੀ ਇੰਜੀਲ 6:41-43 PERV
ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀਆਂ ਤੋੜੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮੱਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ। ਸਭ ਲੋਕਾਂ ਨੇ ਆਪਣੀ ਭੁੱਖ ਮੁਤਾਬਕ ਖਾਧਾ। ਫ਼ੇਰ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਅਤੇ ਮੱਛੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।





