ਓਬਦਯਾਹ 1
1
ਅਦੋਮ ਦੇ ਵਿਰੁੱਧ ਵਾਕ
1ਓਬਦਯਾਹ ਦਾ ਦਰਸ਼ਨ। ਯਹੋਵਾਹ ਮੇਰਾ ਪ੍ਰਭੂ ਅਦੋਮ ਬਾਰੇ ਇਉਂ ਆਖਦਾ ਹੈ:
ਅਸੀਂ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਸੰਦੇਸ਼ ਸੁਣਿਆ।
ਇੱਕ ਹਲਕਾਰਾ ਕੌਮਾਂ ਵਿੱਚ ਭੇਜਿਆ ਗਿਆ ਸੀ।
ਉਸ ਨੇ ਕਿਹਾ, “ਆਓ, ਆਪਾਂ ਅਦੋਮ ਦੇ ਵਿਰੁੱਧ ਲੜੀਏ।”
ਯਹੋਵਾਹ ਅਦੋਮ ਨੂੰ ਬੋਲਿਆ
2“ਅਦੋਮ, ਮੈਂ ਤੈਨੂੰ ਕੌਮਾਂ ਵਿੱਚ ਸਭ ਤੋਂ ਛੋਟਾ ਕਰਾਂਗਾ
ਅਤੇ ਸਭ ਤੈਨੂੰ ਬੜੀ ਨਫ਼ਰਤ ਕਰਨਗੇ।
3ਤੇਰੇ ਹੰਕਾਰ ਨੇ ਤੈਨੂੰ ਮਾਰਿਆ ਹੈ,
ਤੂੰ ਚੱਟਾਨਾਂ ਦੀਆਂ ਗੁਫ਼ਾਵਾਂ ’ਚ ਜਾਕੇ ਵਸਿਆ
ਤੇ ਤੇਰਾ ਘਰ ਉਚਿਆਈਆਂ ਤੇ ਹੈ ਇਸ ਲਈ
ਤੂੰ ਆਪਣੇ-ਆਪ ਨੂੰ ਆਖਦਾ ਹੈਂ,
‘ਕੋਈ ਮੈਨੂੰ ਧਰਤੀ ਤੇ ਨਹੀਂ ਲਾਹ ਸੱਕਦਾ।’”
ਅਦੋਮ ਹੇਠਾਂ ਲਿਆਇਆ ਜਾਵੇਗਾ
4ਯਹੋਵਾਹ ਪਰਮੇਸ਼ੁਰ ਇਹ ਕਹਿੰਦਾ ਹੈ:
“ਭਾਵੇਂ ਤੂੰ ਬਾਜ਼ ਵਾਂਗ ਉੱਚਾ ਉੱਡਦਾ
ਅਤੇ ਤਾਰਿਆਂ ਤੇ ਆਪਣਾ ਆਲ੍ਹਣਾ ਪਾਉਨਾ,
ਮੈਂ ਤੈਨੂੰ ਓਬੋਁ ਬੱਲੇ ਵੀ ਲਾਹ ਲਵਾਂਗਾ।”
5ਤੂੰ ਸੱਚਮੁੱਚ ਬਰਬਾਦ ਹੋ ਜਾਵੇਂਗਾ
ਜੇਕਰ ਚੋਰ ਜਾਂ ਡਾਕੂ ਰਾਤ ਵੇਲੇ ਤੇਰੇ ਕੋਲ ਆਏ,
ਉਹ ਸਿਰਫ ਉਹੀ ਚੀਜ਼ਾਂ ਲਿਜਾਣਗੇ
ਜੋ ਉਨ੍ਹਾਂ ਨੂੰ ਚਾਹੀਦੀਆਂ ਹਨ।
ਜੇਕਰ ਅੰਗੂਰ ਤੋੜਨ ਵਾਲੇ ਤੇਰੇ ਖੇਤ ਰਾਹੀਂ ਲੰਘੇ,
ਤਾਂ ਉਹ ਬੋੜੇ ਜਿਹੇ ਅੰਗੂਰ ਹੀ ਪਿੱਛੇ ਛੱਡਣਗੇ।
6ਪਰ ਦੁਸ਼ਮਣ ਏਸਾਓ ਦੇ ਛੁੱਪੇ ਹੋਏ ਖਜਾਨਿਆਂ ਨੂੰ ਲੱਭਣ ਲਈ ਸਖਤ ਮਿਹਨਤ ਕਰੇਗਾ
ਅਤੇ ਕਾਮਯਾਬ ਹੋਵੇਗਾ।
7ਤੇਰੇ ਹਿਮਾਇਤੀ, ਤੈਨੂੰ ਇਸ ਧਰਤੀ ਤੋਂ ਬਾਹਰ ਕੱਢ ਦੇਣਗੇ ਤੇਰੇ ਚੰਗੇ ਮਿੱਤਰ
ਤੈਨੂੰ ਗੁਮਰਾਹ ਕਰਕੇ ਤੈਨੂੰ ਦਬਾ ਲੈਣਗੇ।
ਜਿਨ੍ਹਾਂ ਲੋਕਾਂ ਨੇ ਤੇਰੇ ਨਾਲ ਭੋਜਨ ਸਾਂਝਾ ਕੀਤਾ
ਤੈਨੂੰ ਫ਼ਸਾਉਣ ਦੀਆਂ ਵਿਉਂਤਾ ਬਨਾਉਣਗੇ।
ਉਹ ਆਖਦੇ ਹਨ, ‘ਉਹ ਕੁਝ ਨਹੀਂ ਸਮਝਦਾ ਨਾ ਹੀ ਕਾਸੇ ਤੇ ਸੰਦੇਹ ਕਰਦਾ ਹੈ।
8ਯਹੋਵਾਹ ਆਖਦਾ ਹੈ, “ਉਸ ਦਿਨ,
ਮੈਂ ਅਦੋਮ ਦੇ ਸਿਆਣੇ ਆਦਮੀਆਂ ਨੂੰ ਤਬਾਹ ਕਰਾਂਗਾ।
ਮੈਂ ਏਸਾਓ ਪਰਬਤ ਤੋਂ ਸਿਆਣੇ ਆਦਮੀਆਂ ਨੂੰ ਨਸ਼ਟ ਕਰ ਦੇਵਾਂਗਾ।
9ਹੇ ਤੇਮਾਨ, ਤੇਰੇ ਤਾਕਤਵਰ ਆਦਮੀ ਭੈਭੀਤ ਹੋਣਗੇ।
ਏਸਾਓ ਪਰਬਤ ਤੋਂ ਹਰ ਕੋਈ ਤਬਾਹ ਹੋ ਜਾਵੇਗਾ।
ਬਹੁਤ ਜਣੇ ਮਾਰੇ ਜਾਣਗੇ।
10ਤੁਸੀਂ ਸ਼ਰਮ ਨਾਲ ਭਰ ਜਾਵੋਂਗੇ
ਅਤੇ ਹਮੇਸ਼ਾ ਲਈ ਨਸ਼ਟ ਕੀਤੇ ਜਾਵੋਂਗੇ।
ਕਿਉਂ ਕਿ ਤੁਸੀਂ ਆਪਣੇ ਭਰਾ ਯਾਕੂਬ ਨਾਲ ਬੜੀ ਨਿਸ਼ਠੁਰਤਾ ਵਰਤੀ।
11ਤੁਸੀਂ ਇਸਰਾਏਲ ਦੇ ਵੈਰੀਆਂ ਨਾਲ ਮਿਲ ਗਏ
ਓਪਰੇ ਇਸਰਾਏਲ ਦਾ ਖਜਾਨਾ ਲੁੱਟ ਕੇ ਲੈ ਗਏ
ਅਤੇ ਪਰਾਏ ਇਸਰਾਏਲ ਦੇ ਸ਼ਹਿਰ ਦੇ ਫ਼ਾਟਕ ’ਚ ਪ੍ਰਵੇਸ਼ ਕਰ ਗਏ
ਅਤੇ ਯਰੂਸ਼ਲਮ ਦਾ ਕਿਹੜਾ ਹਿੱਸਾ ਉਹ ਲੈਣਗੇ ਇਹ ਨਿਸ਼ਚਾ ਕਰਨ ਲਈ ਉਨ੍ਹਾਂ ਨੇ ਗੁਣੇ ਪਾਏ
ਅਤੇ ਤੂੰ ਵੀ ਉਨ੍ਹਾਂ ਵਿੱਚੋਂ ਆਪਣਾ ਹਿੱਸਾ ਪਾਉਣ ਲਈ ਇੱਕ ਸੀ।
12ਤੂੰ ਆਪਣੇ ਭਰਾ ਦੇ ਸੰਕਟ
ਤੇ ਹੱਸਿਆ ਜ੍ਜਦ ਕਿ ਤੈਨੂੰ ਇਉਂ ਨਹੀਂ ਸੀ ਕਰਨਾ ਚਾਹੀਦਾ
ਜਦੋਂ ਉਨ੍ਹਾਂ ਨੇ ਯਹੂਦਾਹ ਨੂੰ ਨਸ਼ਟ ਕੀਤਾ ਤੂੰ ਖੁਸ਼ ਹੋਇਆ।
ਜਦ ਕਿ ਤੈਨੂੰ ਇਉਂ ਕਰਨਾ ਸ਼ੋਭਾ ਨਹੀਂ ਸੀ ਦਿੰਦਾ।
ਉਨ੍ਹਾਂ ਦੇ ਸੰਕਟ ਵੇਲੇ ਤੂੰ ਵੱਡੇ ਬੋਲ ਬੋਲੇ।
ਅਜਿਹਾ ਤੈਨੂੰ ਨਹੀਂ ਸੀ ਕਰਨਾ ਚਾਹੀਦਾ।
13ਤੂੰ ਮੇਰੇ ਲੋਕਾਂ ਦੇ ਸ਼ਹਿਰੀ ਫ਼ਾਟਕ
’ਚ ਦਾਖਲ ਹੋਕੇ ਉਨ੍ਹਾਂ ਦੀਆਂ ਮੁਸੀਬਤਾਂ ਤੇ ਹਾਸੀ ਕੀਤੀ।
ਤੈਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ
ਪਰ ਔਖੀ ਘੜੀ ਤੂੰ ਉਨ੍ਹਾਂ ਦੇ ਖਜ਼ਾਨਿਆਂ ਨੂੰ ਵੀ ਲੁੱਟਿਆ।
14ਤੂੰ ਚੁਰਸਤੇ ਤੇ ਖੜ੍ਹਾ ਹੋਕੇ ਉਨ੍ਹਾਂ ਨੂੰ ਮਾਰਿਆ ਜਿਹੜੇ ਬਚਣ ਦੀ ਕੋਸ਼ਿਸ਼ ਕਰ ਰਹੇ ਸਨ।
ਤੈਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ।
ਤੈਨੂੰ ਭਗੌੜਿਆਂ ਨੂੰ ਉੁਨ੍ਹਾਂ ਦੇ ਦੁਸ਼ਮਣਾਂ ਹੱਥੀਂ ਨਹੀਂ ਸੌਂਪਣਾ ਚਾਹੀਦਾ ਸੀ।
15ਯਹੋਵਾਹ ਦਾ ਦਿਨ ਸਾਰੀਆਂ ਕੌਮਾਂ ਦੇ ਨੇੜੇ ਆ ਰਿਹਾ ਹੈ।
ਜਿਹੜੇ ਭੈੜੇ ਕੰਮ ਤੂੰ ਦੂਜੀਆਂ ਕੌਮਾਂ ਨਾਲ ਕੀਤੇ,
ਤੇਰੇ ਨਾਲ ਵੀ ਉਵੇਂ ਵਾਪਰੇਗਾ
ਅਤੇ ਉਹ ਬੁਰਿਆਈ ਤੇਰੇ ਸਿਰ ਤੇ ਵੀ ਉਵੇਂ ਹੀ ਪਵੇਗੀ।
16ਜਿਵੇਂ ਕਿ ਤੂੰ ਮੇਰੇ ਕਰੋਧ ਦੇ ਪਿਆਲੇ ਚੋ ਮੇਰੇ ਪਵਿੱਤਰ ਪਰਬਤ ਤੇ ਪੀਤੀ,
ਉਸੇ ਤਰ੍ਹਾਂ ਹੀ, ਬਾਕੀ ਦੀਆਂ ਕੌਮਾਂ ਕਰੋਧ ਦੇ ਪਿਆਲੇ ਚੋ ਪੀਣਗੀਆਂ।
ਉਹ ਤਬਾਹ ਹੋ ਜਾਣਗੀਆਂ
ਅਤੇ ਇਹ ਇੰਝ ਹੋਵੇਗਾ ਜਿਵੇਂ ਉਹ ਕਦੇ ਹੋਈਆਂ ਹੀ ਨਾ ਹੋਣ।
17ਪਰ ਸੀਯੋਨ ਪਹਾੜ ਉੱਪਰ ਕੁਝ ਮਨੁੱਖ ਬਚੇ ਰਹਿਣਗੇ
ਅਤੇ ਉਹ ਮੇਰੇ ਖਾਸ ਮਨੁੱਖ ਹੋਣਗੇ।
ਅਤੇ ਯਾਕੂਬ ਦੇ ਘਰਾਣੇ ਨੂੰ ਉਸਦੀ
ਮਿਲਖ ਵਾਪਸ ਕੀਤੀ ਜਾਵੇਗੀ।
18ਯਾਕੂਬ ਦਾ ਘਰਾਣਾ ਅੱਗ ਵਾਂਗ ਹੋਵੇਗਾ,
ਯੂਸਫ਼ ਦਾ ਘਰਾਣਾ ਲਾਟਾਂ ਵਾਂਗ।
ਏਸਾਓ ਦਾ ਪਰਿਵਾਰ ਤੂੜੀ ਵਾਂਗ ਹੋਵੇਗਾ।
ਉਹ ਅੱਗ ਵਿੱਚ ਪੂਰੀ ਤਰ੍ਹਾਂ ਸਾੜੇ ਜਾਣਗੇ।
ਏਸਾਓ ਦੇ ਪਰਿਵਾਰ ਵਿੱਚ ਕੋਈ ਨਹੀਂ ਛੱਡਿਆ ਜਾਵੇਗਾ।”
ਕਿਉਂਕਿ ਯਹੋਵਾਹ ਪਰਮੇਸ਼ੁਰ ਨੇ ਫ਼ੁਰਮਾਇਆ ਹੈ।
19ਯਹੂਦਾਹ ਦੇ ਦੱਖਣੀ ਉਜਾੜ ਦੇ ਲੋਕ ਏਸਾਓ ਦੇ ਪਰਬਤ ਤੇ ਕਬਜ਼ਾ ਕਰ ਲੈਣਗੇ
ਅਤੇ ਪਹਾੜੀ ਦਾਮਨ ਦੇ ਲੋਕ ਫ਼ਲਿਸਤੀਨ ਦੀ ਧਰਤੀ,
ਅਫ਼ਰਾਈਮ ਅਤੇ ਸਾਮਰਿਯਾ ਦੀ ਧਰਤੀ ਤੇ ਕਬਜ਼ਾ ਕਰ ਲੈਣਗੇ।
ਬਿਨਯਾਮੀਨ ਨੂੰ ਗਿਲਆਦ ਮਿਲ ਜਾਵੇਗਾ।
20ਜਿਨ੍ਹਾਂ ਇਸਰਾਏਲੀਆਂ ਨੂੰ ਕਨਾਨੀਆਂ ਦੀ ਧਰਤੀ ਵੱਲ ਸ਼ਰਾਫਾਤ ਤਾਈਂ ਦੇਸ਼-ਨਿਕਾਲਾ ਦਿੱਤਾ ਗਿਆ ਸੀ
ਅਤੇ ਜਿਨ੍ਹਾਂ ਯਰੂਸ਼ਲੀਮੀਆਂ ਨੂੰ ਸ਼ਫ਼ਾਰਦ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ,
ਨੇਜੇਵ ਦੇ ਦੱਖਣੀ ਨਗਰਾਂ ਤੇ ਕਬਜ਼ਾ ਕਰ ਲੈਣਗੇ।
21ਛੁਡਾਏ ਗਏ ਸੀਯੋਨ ਪਰਬਤ ਉੱਪਰ ਜਾਣਗੇ ਤਾਂ
ਜੋ ਏਸਾਓ ਦੇ ਪਰਬਤ ਉੱਪਰ ਰਹਿੰਦੇ ਲੋਕਾਂ ਉੱਪਰ ਸ਼ਾਸਨ ਕਰ ਸੱਕਣਾ
ਅਤੇ ਰਾਜ ਯਹੋਵਾਹ ਦਾ ਹੋ ਜਾਵੇਗਾ।
Currently Selected:
ਓਬਦਯਾਹ 1: PERV
Highlight
Copy
Compare
Share
Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International