YouVersion Logo
Search Icon

ਜ਼ਕਰਯਾਹ 1

1
ਯਹੋਵਾਹ ਆਪਣੇ ਲੋਕਾਂ ਨੂੰ ਮੋੜਨ ਦਾ ਚਾਹਵਾਨ
1ਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਯਹੋਵਾਹ ਵੱਲੋਂ ਇਹ ਬਾਣੀ ਹੋਈ। ਇਹ ਫ਼ਾਰਸ ਦੇ ਪਾਤਸ਼ਾਹ ਦਾਰਾ ਦੇ ਦੂਜੇ ਸਾਲ ਦੇ 8 ਵੇਂ ਮਹੀਨੇ ਦੀ ਗੱਲ ਹੈ। (ਜ਼ਕਰਯਾਹ ਬਰਕਯਾਹ ਦਾ ਪੁੱਤਰ ਸੀ ਅਤੇ ਬਰਕਯਾਹ ਇੱਦੋ ਨਬੀ ਦਾ ਪੁੱਤਰ ਸੀ।) ਉਹ ਸੰਦੇਸ਼ ਇਉਂ ਸੀ:
2ਯਹੋਵਾਹ ਤੁਹਾਡੇ ਪੁਰਖਿਆਂ ਤੇ ਬਹੁਤ ਕ੍ਰੋਧਵਾਨ ਹੋਇਆ। 3ਇਸ ਲਈ ਤੁਸੀਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖਣਾ। ਯਹੋਵਾਹ ਦਾ ਕਹਿਣਾ ਹੈ, “ਤੁਸੀਂ ਮੇਰੇ ਵੱਲ ਪਰਤੋਂ ਮੈਂ ਤੁਹਾਡੇ ਵੱਲ ਪਰਤਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
4ਉਸ ਨੇ ਆਖਿਆ, “ਆਪਣੇ ਪੁਰਖਿਆਂ ਵਾਂਗ ਨਾ ਕਰੋ। ਪਹਿਲਾਂ ਨਬੀਆਂ ਨੇ ਉਨ੍ਹਾਂ ਨੂੰ ਕਿਹਾ ਸੀ, ‘ਯਹੋਵਾਹ ਸਰਬ ਸ਼ਕਤੀਮਾਨ ਆਖਦਾ: ਆਪਣੇ ਜਿਉਣ ਦੇ ਬਦ-ਢੰਗ ਤੋਂ ਹਟ ਜਾਵੋ। ਬਦ ਕਰਤੂਤਾਂ ਕਰਨੀਆਂ ਬੰਦ ਕਰ ਦਿਓ।’ ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਮੇਰਾ ਪਾਲਣ ਨਹੀਂ ਕੀਤਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
5ਪਰਮੇਸ਼ੁਰ ਨੇ ਆਖਿਆ, “ਤੁਹਾਡੇ ਪੁਰਖੇ ਖਤਮ ਹੋ ਗਏ ਅਤੇ ਨਬੀ ਵੀ ਸਦੀਵ ਜਿਉਂਦੇ ਨਾ ਰਹਿਣਗੇ। 6ਨਬੀ ਮੇਰੇ ਸੇਵਕ ਸਨ। ਮੈਂ ਉਨ੍ਹਾਂ ਨੂੰ ਤੁਹਾਡੇ ਪੁਰਖਿਆਂ ਕੋਲ ਆਪਣੀਆਂ ਸਿੱਖਿਆਵਾਂ ਅਤੇ ਨੇਮਾਂ ਨਾਲ ਭੇਜਿਆ ਅਤੇ ਅਖੀਰੀ ਉਨ੍ਹਾਂ ਨੇ ਉਨ੍ਹਾਂ ਨੂੰ ਪਾਠ ਸਿੱਖਾਏ। ਉਨ੍ਹਾਂ ਕਿਹਾ, ‘ਯਹੋਵਾਹ ਸਰਬ ਸ਼ਕਤੀਮਾਨ ਨੇ ਸਾਡੀਆਂ ਕਰਨੀਆਂ ਅਤੇ ਰਾਹਾਂ ਅਨੁਸਾਰ ਸਾਨੂੰ ਸਜ਼ਾ ਦਿੱਤੀ।’ ਇਸ ਲਈ ਉਹ ਪਰਮੇਸ਼ੁਰ ਵੱਲ ਵਾਪਸ ਪਰਤੇ।”
ਚਾਰ ਘੋੜੇ
7ਜਦੋਂ ਫ਼ਾਰਸ ਦਾ ਪਾਤਸ਼ਾਹ ਦਾਰਾ ਰਾਜ ਕਰਦਾ ਸੀ ਉਸ ਦੇ ਰਾਜ ਦੇ ਦੂਜੇ ਵਰ੍ਹੇ ਦੇ 11ਵੇਂ ਮਹੀਨੇ (ਸਬਾਟ ਦੇ ਮਹੀਨੇ) ਦੇ 24ਵੇਂ ਦਿਨ, ਯਹੋਵਾਹ ਵੱਲੋਂ ਜ਼ਕਰਯਾਹ ਨੂੰ ਇੱਕ ਹੋਰ ਸੰਦੇਸ਼ ਹੋਇਆ। (ਇਹ ਜ਼ਕਰਯਾਹ ਬਰਕਯਾਹ ਦਾ ਪੁੱਤਰ ਅਤੇ ਬਰਕਯਾਹ ਇੱਦੋ ਨਬੀ ਦਾ ਪੁੱਤਰ ਸੀ।) ਸੰਦੇਸ਼ ਇਉਂ ਹੈ:
8ਰਾਤ ਵੇਲੇ, ਮੈਂ ਇੱਕ ਆਦਮੀ ਨੂੰ ਲਾਲ ਘੋੜੇ ਤੇ ਸਵਾਰ ਵੇਖਿਆ ਉਹ ਵਾਦੀ ਵਿੱਚ ਮਹਿਂਦੀ ਦੀਆਂ ਝਾੜੀਆਂ ਵਿੱਚਕਾਰ ਖੜੋਤਾ ਸੀ। ਉਸ ਦੇ ਪਿੱਛੇ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ। 9ਮੈਂ ਕਿਹਾ, “ਸੁਆਮੀ, ਇੰਨੇ ਘੋੜੇ ਕਾਹਦੇ ਲਈ ਹਨ?”
ਤਦ ਇੱਕ ਫ਼ਰਿਸ਼ਤੇ ਨੇ ਮੇਰੇ ਨਾਲ ਬੋਲਦਿਆਂ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਘੋੜੇ ਕਾਹਦੇ ਲਈ ਹਨ।”
10ਤਦ ਮਹਿਂਦੀ ਦੇ ਬੂਟਿਆਂ ਵਿੱਚਕਾਰ ਖੜੋਤੇ ਮਨੁੱਖ ਨੇ ਕਿਹਾ, “ਯਹੋਵਾਹ ਨੇ ਧਰਤੀ ਤੇ ਇੱਧਰ-ਉੱਧਰ ਜਾਣ ਲਈ ਇਹ ਘੋੜੇ ਭੇਜੇ ਹਨ।”
11ਤਦ ਉਨ੍ਹਾਂ ਘੋੜਿਆਂ ਨੇ ਮਹਿੰਦੀ ਦੀਆਂ ਝਾੜੀਆਂ ਵਿੱਚਕਾਰ ਖੜ੍ਹੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਖੁਦ ਧਰਤੀ ਤੇ ਇੱਧਰ-ਉੱਧਰ ਜਾਕੇ ਵੇਖਿਆ ਹੈ ਤੇ ਸਾਰੀ ਧਰਤੀ ਸ਼ਾਂਤ ਅਤੇ ਚੁੱਪ ਹੈ।”
12ਤਦ ਯਹੋਵਾਹ ਦੇ ਦੂਤ ਨੇ ਆਖਿਆ, “ਯਹੋਵਾਹ! ਤੂੰ ਕਦੋਂ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਸ਼ਾਂਤੀ ਤੇ ਸੁੱਖ ਬਹਾਲ ਕਰੇਂਗਾ? ਸੱਤਰ ਸਾਲ ਹੋ ਗਏ ਹਨ ਤੈਨੂੰ ਇਨ੍ਹਾਂ ਸ਼ਹਿਰਾਂ ਤੇ ਆਪਣੀ ਕਰੋਪੀ ਵਿਖਾਉਂਦਿਆਂ।”
13ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ ਫ਼ਿਰ ਯਹੋਵਾਹ ਨੇ ਉਸ ਦੂਤ ਨੂੰ ਜਵਾਬ ਦਿੱਤਾ। ਯਹੋਵਾਹ ਨੇ ਉਸ ਨੂੰ ਸੁੱਖ ਸ਼ਾਂਤੀ ਤੇ ਅਮਨ ਵਾਲੇ ਸ਼ਬਦ ਕਹੇ। 14ਫ਼ਿਰ ਦੂਤ ਨੇ ਮੈਨੂੰ ਲੋਕਾਂ ਨੂੰ ਇਹ ਗੱਲਾਂ ਦੱਸਣ ਲਈ ਕਿਹਾ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ:
“ਮੈਨੂੰ ਯਰੂਸ਼ਲਮ ਅਤੇ ਸੀਯੋਨ ਲਈ ਡਾਢਾ ਪਿਆਰ ਹੈ।
15ਅਤੇ ਜਿਹੜੀਆਂ ਕੌਮਾਂ ਆਪਣੇ-ਆਪ ਨੂੰ ਬੜੀਆਂ ਸੁਰੱਖਿਅਤ ਸਮਝਦੀਆਂ ਹਨ ਉਨ੍ਹਾਂ ਤੇ
ਮੈਂ ਬੜਾ ਨਾਰਾਜ਼ ਹਾਂ ਮੈਂ ਰਤਾ ਗੁੱਸੇ ਵਿੱਚ ਸੀ ਤੇ
ਮੈਂ ਉਨ੍ਹਾਂ ਕੌਮਾਂ ਨੂੰ ਆਪਣੀ ਪਰਜਾ ਨੂੰ ਸਜ਼ਾ ਦੇਣ ਲਈ ਠਹਿਰਾਇਆ।
ਪਰ ਉਨ੍ਹਾਂ ਕੌਮਾਂ ਨੇ ਬਹੁਤ ਨੁਕਸਾਨ ਕਰ ਦਿੱਤਾ।”
16ਇਸ ਲਈ ਯਹੋਵਾਹ ਕਹਿੰਦਾ ਹੈ, “ਮੈਂ ਮੁੜ ਆਵਾਂਗਾ ਅਤੇ ਯਰੂਸ਼ਲਮ ਵਿੱਚ ਆਰਾਮ ਬਹਾਲ ਕਰਾਂਗਾ।”
ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ,
“ਯਰੂਸ਼ਲਮ ਮੁੜ ਉਸਾਰਿਆ ਜਾਵੇਗਾ ਅਤੇਮੇਰਾ ਭਵਨ ਉੱਥੇ ਬਣੇਗਾ।”
17ਦੂਤ ਨੇ ਇਹ ਵੀ ਕਿਹਾ, “ਯਹੋਵਾਹ ਸ਼ਕਤੀਮਾਨ ਆਖਦਾ ਹੈ,
‘ਮੇਰਾ ਸ਼ਹਿਰ ਮੁੜ ਧਨਾਢ ਹੋਵੇਗਾ।
ਮੈਂ ਸੀਯੋਨ ਨੂੰ ਸੁੱਖ ਦੇਵਾਂਗਾ।
ਤੇ ਯਰੂਸ਼ਲਮ ਨੂੰ ਮੁੜ ਮੈਂ ਆਪਣਾ ਖਾਸ ਸ਼ਹਿਰ ਚੁਣਾਂਗਾ।’”
ਚਾਰ ਸਿੰਗ ਅਤੇ ਚਾਰ ਕਾਮੇ
18ਤਦ ਮੈਂ ਉੱਪਰ ਵੱਲ ਵੇਖਿਆ ਤਾਂ ਮੈਨੂੰ ਚਾਰ ਸਿੰਗਾਂ ਦੇ ਦਰਸ਼ਨ ਹੋਏ। 19ਤਦ ਮੈਂ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸ ਨੂੰ ਪੁੱਛਿਆ, “ਇਨ੍ਹਾਂ ਸਿੰਗਾਂ ਦਾ ਕੀ ਅਰਬ ਹੈ?”
ਉਸ ਨੇ ਕਿਹਾ, “ਇਹ ਸਿੰਗ (ਸ਼ਕਤੀਸ਼ਾਲੀ ਕੌਮਾਂ) ਹਨ, ਜਿਨ੍ਹਾਂ ਨੇ ਇਸਰਾਏਲ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਜਾਣ ਲਈ ਮਜਬੂਰ ਕਰ ਦਿੱਤਾ।”
20ਯਹੋਵਾਹ ਨੇ ਮੈਨੂੰ ਚਾਰ ਕਾਮਿਆਂ ਦੇ ਦਰਸ਼ਨ ਕਰਵਾਏ। 21ਮੈਂ ਉਸ ਨੂੰ ਪੁੱਛਿਆ, “ਇਹ ਚਾਰ ਮਜ਼ਦੂਰ ਕੀ ਕਰਨ ਆ ਰਹੇ ਹਨ?”
ਉਸ ਨੇ ਕਿਹਾ, “ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਓਪਰੇ ਦੇਸਾਂ ਵਿੱਚ ਧੱਕ ਦਿੱਤਾ। ਸਿੰਗਾਂ ਨੇ ਯਹੂਦਾਹ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਸੁੱਟਿਆ। ਇਹ ਸਿੰਗ ਕਿਸੇ ਤੇ ਰਹਿਮ ਨਹੀਂ ਕਰਦੇ ਪਰ ਇਹ ਚਾਰ ਕਾਮੇ ਉਨ੍ਹਾਂ ਸਿੰਗਾਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਬਾਹਰ ਕੱਢਣ ਲਈ ਆਏ ਹਨ।”

Highlight

Copy

Compare

Share

None

Want to have your highlights saved across all your devices? Sign up or sign in