ਜ਼ਕਰਯਾਹ 2
2
ਯਰੂਸ਼ਲਮ ਨੂੰ ਮਾਪਣਾ
1ਤਦ ਮੈਂ ਉੱਪਰ ਨੂੰ ਵੇਖਿਆ, ਤਾਂ ਮੈਂ ਇੱਕ ਮਨੁੱਖ ਨੂੰ ਰਸੀ ਨਾਲ ਵਸਤਾਂ ਨੂੰ ਨਾਪਦਿਆਂ ਵੇਖਿਆ। 2ਮੈਂ ਉਸ ਨੂੰ ਪੁੱਛਿਆ, “ਤੂੰ ਕਿੱਥੋ ਜਾ ਰਿਹਾ ਹੈਂ?”
ਉਸ ਨੇ ਮੈਨੂੰ ਕਿਹਾ, “ਮੈਂ ਯਰੂਸ਼ਲਮ ਨੂੰ ਨਾਪਣ ਆਇਆ ਹਾਂ ਕਿ ਉਹ ਕਿੰਨਾ ਚੌੜਾ ਅਤੇ ਕਿੰਨਾ ਕੁ ਲੰਬਾ ਹੈ?”
3ਤਦ ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ, ਬਾਹਰ ਚੱਲਾ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ। 4ਉਸ ਨੇ ਉਸ ਨੂੰ ਕਿਹਾ, “ਨੱਸ ਕੇ ਜਾ ਅਤੇ ਉਸ ਨੌਜੁਆਨ ਨੂੰ ਆਖ ਕਿ ਯਰੂਸ਼ਲਮ ਇੰਨਾ ਵਿਸ਼ਾਲ ਹੈ ਕਿ ਨਾਪਿਆ ਨਾ ਜਾਵੇਗਾ ਉਸ ਨੂੰ ਇਹ ਗੱਲਾਂ ਆਖ:
‘ਯਰੂਸ਼ਲਮ ਬਿਨਾ ਚਾਰ ਦੀਵਾਰੀ ਦਾ ਸ਼ਹਿਰ ਹੋਵੇਗਾ।
ਕਿਉਂ ਕਿ ਇੱਥੇ ਵਸਣ ਨੂੰ ਅਨੇਕਾਂ ਮਨੁੱਖ ਅਤੇ ਪਸ਼ੂ ਹੋਣਗੇ।’
5ਯਹੋਵਾਹ ਆਖਦਾ ਹੈ,
‘ਮੈਂ ਉਸ ਨੂੰ ਬਚਾਉਣ ਲਈ ਉਸ ਦੇ ਇਰਦ-ਗਿਰਦ ਅੱਗ ਦੀ ਦੀਵਾਰ ਬਣਾਵਾਂਗਾ।
ਅਤੇ ਉਸ ਸ਼ਹਿਰ ਦਾ ਪਰਤਾਪ ਵੱਧਾਉਣ ਲਈ ਮੈਂ ਉੱਥੇ ਹੀ ਰਹਾਂਗਾ।’”
ਯਹੋਵਾਹ ਆਪਣੇ ਲੋਕਾਂ ਨੂੰ ਘਰ ਬੁਲਾਉਂਦਾ
6ਯਹੋਵਾਹ ਆਖਦਾ ਹੈ,
“ਜਲਦੀ ਕਰੋ! ਜਲਦੀ ਨਾਲ ਉੱਤਰ ਦੇਸ ਵਿੱਚੋਂ ਨੱਸੋ।
ਹਾਂ, ਇਹ ਸੱਚ ਹੈ ਕਿ ਮੈਂ ਹਰ ਦਿਸ਼ਾ ਵਿੱਚ ਤੁਹਾਡੇ ਲੋਕ ਬਿਖਰਾ ਛੱਡੇ ਹਨ।
7ਓੇ ਸੀਯੋਨ ਦੇ ਲੋਕੋ। ਭੱਜ ਜਾਵੋ।
ਤੂੰ ਜੋ ਬੇਬੀਲੋਨ ਦੀ ਧੀ ਸੰਗ ਵੱਸਦਾ ਹੈਂ।
ਇਸ ਸ਼ਹਿਰ ਚੋ ਨੱਸ ਜਾ।
ਸਰਬ ਸੱਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ:
ਉਸ ਨੇ ਮੈਨੂੰ ਉਨ੍ਹਾਂ ਰਾਜਾਂ ਵਿੱਚ ਭੇਜਿਆ ਜਿਨ੍ਹਾਂ ਤੁਹਾਡੀਆਂ ਵਸਤਾਂ ਚੁਰਾਈਆਂ।
ਉਸ ਨੇ ਮੈਨੂੰ ਤੁਹਾਡੇ ਮਾਨ ਲਈ ਭੇਜਿਆ ਹੈ।
8ਕਿਉਂ ਕਿ ਤੁਹਾਨੂੰ ਦੁੱਖ ਦੇਣਾ ਪਰਮੇਸ਼ੁਰ ਦੀ
ਅੱਖ ਦੀ ਕਾਕੀ ’ਚ ਚੁਭਣ ਵਾਂਗ ਹੈ।
9ਬੇਬੀਲੋਨ ਦੇ ਲੋਕਾਂ ਨੇ ਮੇਰੀ ਪਰਜਾ ਨੂੰ ਲੈ ਜਾਕੇ ਆਪਣਾ ਗੁਲਾਮ ਬਣਾਇਆ।
ਪਰ ਮੈਂ ਉਨ੍ਹਾਂ ਨੂੰ ਕੁੱਟਾਂਗਾ ਤੇ ਉਹ ਮੇਰੀ ਪਰਜਾ ਦੇ ਗੁਲਾਮ ਬਨਣਗੇ।
ਤਦ ਤੁਹਾਨੂੰ ਪਤਾ ਚੱਲੇਗਾ
ਕਿ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ।”
10ਯਹੋਵਾਹ ਆਖਦਾ ਹੈ,
“ਸੀਯੋਨ, ਖੁਸ਼ ਰਹਿ ਕਿਉਂ ਕਿ ਮੈਂ ਆ ਰਿਹਾ ਹਾਂ
ਅਤੇ ਮੈਂ ਆਪਣੇ ਸ਼ਹਿਰ ਵਿੱਚ ਰਹਾਂਗਾ।
11ਉਸ ਵਕਤ ਬਹੁਤ ਸਾਰੇ ਰਾਜਾਂ ਵਿੱਚੋਂ
ਲੋਕ ਮੇਰੇ ਵੱਲ ਪਰਤਣਗੇ।
ਉਹ ਮੇਰੀ ਪਰਜਾ ਬਨਣਗੇ
ਅਤੇ ਮੈਂ ਤੁਹਾਡੇ ਸ਼ਹਿਰ ’ਚ ਵਸਾਂਗਾ।”
ਤਦ ਤੁਸੀਂ ਜਾਣੋਂਗੇ ਕਿ
ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਭੇਜਿਆ ਹੈ।
12ਯਹੋਵਾਹ ਮੁੜ ਤੋਂ ਯਰੂਸ਼ਲਮ ਨੂੰ ਆਪਣਾ ਖਾਸ ਸ਼ਹਿਰ ਚੁਣੇਗਾ।
ਯਹੂਦਾਹ ਨੂੰ ਉਹ ਆਪਣੀ ਪਵਿੱਤਰ ਧਰਤੀ ਦਾ ਹਿੱਸਾ ਬਣਾਵੇਗਾ।
13ਤੁਸੀਂ ਸਾਰੇ ਲੋਕੋ, ਯਹੋਵਾਹ ਅੱਗੇ ਚੁੱਪ-ਚਾਪ ਅਤੇ ਅਹਿੱਲ ਰਹੋ,
ਕਿਉਂ ਜੋ ਯਹੋਵਾਹ ਨੂੰ ਆਪਣੇ ਪਵਿੱਤਰ ਘਰ ਵਿੱਚ ਜਗਾਇਆ ਜਾ ਰਿਹਾ ਹੈ।
Currently Selected:
ਜ਼ਕਰਯਾਹ 2: PERV
Highlight
Copy
Compare
Share
Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International