YouVersion Logo
Search Icon

ਜ਼ਕਰਯਾਹ 7

7
ਯਹੋਵਾਹ ਦਯਾ ਅਤੇ ਰਹਿਮ ਚਾਹੁੰਦਾ ਹੈ
1ਦਾਰਾ ਪਾਤਸ਼ਾਹ ਦੇ ਰਾਜ ਦੇ ਚੌਬੇ ਵਰ੍ਹੇ ਵਿੱਚ ਯਹੋਵਾਹ ਦੀ ਬਾਣੀ ਨੌਵੇ ਮਹੀਨੇ ਦੀ ਚੌਥੀ ਤਾਰੀਕ ਨੂੰ ਕਿਸਲੇਵ ਵਿੱਚ ਜ਼ਕਰਯਾਹ ਨੂੰ ਆਈ। 2ਤਾਂ ਬੈਤੇਲ ਦੇ ਲੋਕਾਂ ਨੇ ਸ਼ਰਾਸਰ, ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਭੇਜਿਆ ਕਿ ਉਹ ਯਹੋਵਾਹ ਅੱਗੇ ਜਾਕੇ ਬੇਨਤੀ ਕਰਨ। 3ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਮੰਦਰ ਦੇ ਨਬੀਆਂ ਅਤੇ ਜਾਜਕਾਂ ਕੋਲ ਗਏ। ਉਨ੍ਹਾਂ ਮਨੁੱਖਾਂ ਨੇ ਇਹ ਸਵਾਲ ਪੁੱਛਿਆ, “ਬਹੁਤ ਵਰ੍ਹਿਆਂ ਤੋਂ ਅਸੀਂ ਇਸ ਮੰਦਰ ਦੀ ਤਬਾਹੀ ਤੇ ਵੈਣ ਤੇ ਕੀਰਨੇ ਪਾਉਂਦੇ ਆਏ ਹਾਂ। ਹਰ ਵਰ੍ਹੇ ਦੇ ਪੰਜਵੇਂ ਮਹੀਨੇ ਸਾਡਾ ਖਾਸ ਵੈਣ ਅਤੇ ਵਰਤ ਦਾ ਸਮਾਂ ਹੁੰਦਾ ਸੀ। ਕੀ ਸਾਨੂੰ ਇਉਂ ਹੀ ਕਰਦੇ ਰਹਿਣਾ ਚਾਹੀਦਾ ਹੈ?”
4ਇਹ ਵਾਕ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਹੋਇਆ: 5“ਇਸ ਦੇਸ ਦੇ ਜਾਜਕਾਂ ਅਤੇ ਹੋਰ ਲੋਕਾਂ ਨੂੰ ਇਹ ਗੱਲਾਂ ਦੱਸ, ‘ਤੁਸੀਂ ਲੋਕਾਂ ਨੇ 70 ਸਾਲਾਂ ਲਈ ਹਰ ਵਰ੍ਹੇ ਦੇ 5ਵੇਂ ਅਤੇ 7ਵੇਂ ਮਹੀਨੇ ਵਰਤ ਰੱਖੇ ਅਤੇ ਸੋਗ ਪ੍ਰਗਟ ਮਨਾਇਆ, ਪਰ ਕੀ ਤੁਸੀਂ ਇਹ ਸਭ ਮੇਰੇ ਲਈ ਕੀਤਾ? ਨਹੀਂ! 6ਅਤੇ ਕੀ ਜਦੋਂ ਤੁਸੀਂ ਜੋ ਖਾਧਾ ਅਤੇ ਪੀਤਾ, ਉਹ ਮੇਰੇ ਲਈ ਸੀ? ਨਹੀਂ! ਇਹ ਸਭ ਤੁਹਾਡੇ ਆਪਣੇ ਸੁਆਰਬ ਲਈ ਸੀ। 7ਕੀ ਇਹ ਉਹ ਗੱਲਾਂ ਨਹੀਂ ਹਨ ਜੋ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰੀਆਂ ਸਨ ਜਦੋਂ ਕਿ ਯਰੂਸ਼ਲਮ ਵੱਸਦਾ ਸੀ ਅਤੇ ਰਾਜੀ ਖੁਸ਼ੀ ਸੀ ਅਤੇ ਉਸ ਦੇ ਆਲੇ-ਦੁਆਲੇ ਦੇ ਨਗਰ ਅਤੇ ਦੱਖਣ (ਨੇਵ) ਅਤੇ ਪੱਛਮ ਦੀ ਤਰਾਈ ’ਚ ਲੋਕ ਵੱਸਦੇ ਸਨ।’”
8ਫ਼ਿਰ ਯਹੋਵਾਹ ਦਾ ਬਚਨ ਜ਼ਕਰਯਾਹ ਨੂੰ ਆਇਆ।
9ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।
“ਤੁਹਾਨੂੰ ਸੱਚੇ ਨਿਆਂ ਉੱਤੇ ਨਿਯੰਤਰਨ ਰੱਖਣਾ ਚਾਹੀਦਾ
ਅਤੇ ਇੱਕ-ਦੂਜੇ ਨਾਲ ਮਿਹਰ
ਅਤੇ ਦਇਆ ਨਾਲ ਵਿਹਾਰ ਕਰਨਾ ਚਾਹੀਦਾ ਹੈ।
10ਯਤੀਮ ਬੱਚਿਆਂ, ਵਿੱਧਵਾਵਾਂ,
ਓਪਰਿਆਂ ਤੇ ਗਰੀਬਾਂ ਦਾ ਦਿਲ ਨਾ ਦੁੱਖਾਓ
ਅਤੇ ਦੂਜਿਆਂ ਨਾਲ ਬੁਰਾਈ ਕਰਨ ਦਾ ਖਿਆਲ ਵੀ ਕਦੇ ਦਿਲ ਵਿੱਚ ਨਾ ਲਿਆਓ।”
11ਪਰ ਉਨ੍ਹਾਂ ਲੋਕਾਂ ਨੇ ਸੁਨਣੋਁ ਇਨਕਾਰ ਕੀਤਾ ਉਨ੍ਹਾਂ ਨੇ ਉਹ ਕਰਨ
ਤੋਂ ਇਨਕਾਰ ਕੀਤਾ ਜੋ ਉਹ ਚਾਹੁੰਦਾ ਸੀ।
ਉਨ੍ਹਾਂ ਨੇ ਪਰਮੇਸ਼ੁਰ ਦੇ ਬਚਨਾਂ ਨੂੰ ਅਣਸੁਣਿਆਂ ਕੀਤਾ।
12ਉਹ ਬੜੇ ਢੀਠ ਸਨ।
ਉਨ੍ਹਾਂ ਨੇਮਾਂ ਨੂੰ ਅਣਗੌਲਿਆਂ ਕੀਤਾ
ਯਹੋਵਾਹ ਸਰਬ ਸ਼ਕਤੀਮਾਨ ਨੇ ਆਪਣਾ ਆਤਮਾ ਵਰਤਿਆ
ਅਤੇ ਆਪਣੇ ਲੋਕਾਂ ਨੂੰ ਨਬੀਆਂ ਦੁਆਰਾ ਸੰਦੇਸ਼ ਭੇਜੇ
ਪਰ ਲੋਕਾਂ ਨੇ ਇੱਕ ਨਾ ਸੁਣੀ ਤਾਂ
ਯਹੋਵਾਹ ਬਹੁਤ ਕਰੋਧਵਾਨ ਹੋਇਆ।
13ਤਾਂ ਸਰਬ ਸ਼ਕਤੀਮਾਨ ਯਹੋਵਾਹ ਨੇ ਕਿਹਾ,
“ਮੈਂ ਉਨ੍ਹਾਂ ਨੂੰ ਬੁਲਾਇਆ,
ਪਰ ਉਨ੍ਹਾਂ ਹੁਂਗਾਰਾ ਨਾ ਭਰਿਆ ਸੋ ਜੇਕਰ ਉਹ ਹੁਣ ਮੈਨੂੰ ਬੁਲਾਉਣਗੇ ਮੈਂ ਹੁੰਗਾਰਾਂ ਨਾ ਭਰਾਂਗਾ।
14ਮੈਂ ਉਨ੍ਹਾਂ ਦੇ ਵਿਰੁੱਧ ਦੂਜੀਆਂ ਕੌਮਾਂ ਨੂੰ ਹਨੇਰੀ ਵਾਂਗ ਲਿਆਵਾਂਗਾ
ਉਹ ਉਨ੍ਹਾਂ ਰਾਜਾਂ ਨੂੰ ਨਹੀਂ ਜਾਣਦੇ
ਪਰ ਜਦੋਂ ਉਹ ਕੌਮਾਂ ਇਸ ਦੇਸ ਚੋ ਲੰਘਣਗੀਆਂ
ਤਾਂ ਦੇਸ ਤਬਾਹ ਹੋ ਜਾਵੇਗਾ।
ਇਹ ਖੁਸ਼ਹਾਲ ਦੇਸ ਵੀਰਾਨ ਹੋ ਜਾਵੇਗਾ।”

Highlight

Copy

Compare

Share

None

Want to have your highlights saved across all your devices? Sign up or sign in