ਗਲਾਤੀਆਂ 2:15-16
ਗਲਾਤੀਆਂ 2:15-16 OPCV
“ਅਸੀਂ ਜੋ ਜਨਮ ਤੋਂ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਾਂਗ ਪਾਪ ਦੀ ਔਲਾਦ ਨਹੀਂ। ਤੁਸੀਂ ਜਾਣਦੇ ਹੋ ਕਿ ਇੱਕ ਵਿਅਕਤੀ ਬਿਵਸਥਾ ਦੇ ਕੰਮਾਂ ਦੁਆਰਾ ਧਰਮੀ ਨਹੀਂ ਠਹਿਰਾਇਆ ਜਾਂਦਾ ਹੈ, ਪਰ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਦੇ ਦੁਆਰਾ ਠਹਿਰਦਾ ਹੈ। ਇਸ ਲਈ, ਅਸੀਂ ਵੀ, ਮਸੀਹ ਯਿਸ਼ੂ ਉੱਤੇ ਆਪਣਾ ਵਿਸ਼ਵਾਸ ਰੱਖਿਆ ਹੈ ਕਿ ਅਸੀਂ ਮਸੀਹ ਵਿੱਚ ਵਿਸ਼ਵਾਸ ਦੁਆਰਾ ਧਰਮੀ ਠਹਿਰਾਏ ਗਏ ਹਾਂ ਨਾ ਕਿ ਬਿਵਸਥਾ ਦੇ ਕੰਮਾਂ ਦੁਆਰਾ, ਕਿਉਂਕਿ ਬਿਵਸਥਾ ਦੇ ਕੰਮਾਂ ਦੁਆਰਾ ਕੋਈ ਵੀ ਧਰਮੀ ਨਹੀਂ ਠਹਿਰਾਇਆ ਜਾ ਸਕਦਾ।





