1
ਕੂਚ 5:1
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਇਸ ਦੇ ਬਾਅਦ ਮੂਸਾ ਅਤੇ ਹਾਰੂਨ ਨੇ ਜਾ ਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ।
Compara
Explorar ਕੂਚ 5:1
2
ਕੂਚ 5:23
ਕਿਉਂਕਿ ਜਿਸ ਵੇਲੇ ਤੋਂ ਮੈਂ ਤੇਰਾ ਨਾਮ ਲੈ ਕੇ ਫ਼ਿਰਊਨ ਨਾਲ ਗੱਲਾਂ ਕਰਨ ਲਈ ਆਇਆ ਤਦ ਤੋਂ ਹੀ ਉਸ ਨੇ ਇਸ ਪਰਜਾ ਨਾਲ ਬੁਰਿਆਈ ਕੀਤੀ ਅਤੇ ਤੂੰ ਵੀ ਆਪਣੀ ਪਰਜਾ ਨੂੰ ਛੁਟਕਾਰਾ ਨਾ ਦਿੱਤਾ।
Explorar ਕੂਚ 5:23
3
ਕੂਚ 5:22
ਫਿਰ ਮੂਸਾ ਯਹੋਵਾਹ ਵੱਲ ਮੁੜਿਆ ਅਤੇ ਆਖਿਆ, ਹੇ ਪ੍ਰਭੂ, ਤੂੰ ਕਿਉਂ ਇਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਤੇ ਤੂੰ ਮੈਨੂੰ ਕਿਉਂ ਭੇਜਿਆ?
Explorar ਕੂਚ 5:22
4
ਕੂਚ 5:2
ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾਂ ਕਿ ਇਸਰਾਏਲ ਨੂੰ ਜਾਣ ਦਿਆਂ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਬਿਲਕੁਲ ਵੀ ਨਹੀਂ ਜਾਣ ਦੇਵਾਂਗਾ।
Explorar ਕੂਚ 5:2
5
ਕੂਚ 5:8-9
ਤੁਸੀਂ ਓਨ੍ਹੀਆਂ ਹੀ ਇੱਟਾਂ ਜਿੰਨੀਆਂ ਉਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਉਹ ਵਿਹਲੇ ਰਹਿੰਦੇ ਹਨ ਇਸੇ ਲਈ ਉਹ ਇਹ ਦੁਹਾਈ ਦਿੰਦੇ ਹਨ ਕਿ ਅਸੀਂ ਜਾ ਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ। ਉਹ ਸੇਵਾ ਉਨ੍ਹਾਂ ਮਨੁੱਖਾਂ ਉੱਤੇ ਹੋਰ ਭਾਰੀ ਕੀਤੀ ਜਾਵੇ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ ਅਤੇ ਝੂਠੀਆਂ ਗੱਲਾਂ ਉੱਤੇ ਧਿਆਨ ਨਾ ਦੇਣ।
Explorar ਕੂਚ 5:8-9