1
ਕੂਚ 7:1
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਵਰਗਾ ਠਹਿਰਾਇਆ ਹੈ ਅਤੇ ਤੇਰਾ ਭਰਾ ਹਾਰੂਨ ਤੇਰੇ ਲਈ ਨਬੀ ਹੋਵੇਗਾ।
Compara
Explorar ਕੂਚ 7:1
2
ਕੂਚ 7:3-4
ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ, ਆਪਣੇ ਨਿਸ਼ਾਨਾਂ ਅਤੇ ਅਚਰਜ਼ ਕੰਮਾਂ ਨੂੰ ਮਿਸਰ ਦੇਸ ਵਿੱਚ ਵਧਾਵਾਂਗਾ। ਪਰ ਫ਼ਿਰਊਨ ਤੁਹਾਡੀ ਨਹੀਂ ਸੁਣੇਗਾ ਅਤੇ ਮੈਂ ਆਪਣਾ ਹੱਥ ਮਿਸਰ ਉੱਤੇ ਪਾਵਾਂਗਾ ਅਤੇ ਆਪਣੀਆਂ ਸੈਨਾਂ ਅਰਥਾਤ ਆਪਣੀ ਪਰਜਾ ਇਸਰਾਏਲ ਨੂੰ ਵੱਡਿਆਂ ਨਿਆਂਵਾਂ ਨਾਲ ਮਿਸਰ ਦੇਸ ਤੋਂ ਬਾਹਰ ਲੈ ਆਵਾਂਗਾ।
Explorar ਕੂਚ 7:3-4
3
ਕੂਚ 7:5
ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਜਦ ਮੈਂ ਮਿਸਰ ਉੱਤੇ ਆਪਣਾ ਹੱਥ ਪਸਾਰਾਂਗਾ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਵਿੱਚੋਂ ਕੱਢ ਲਿਆਵਾਂਗਾ।
Explorar ਕੂਚ 7:5
4
ਕੂਚ 7:11-12
ਫਿਰ ਫ਼ਿਰਊਨ ਨੇ ਵੀ ਸਿਆਣਿਆਂ ਅਤੇ ਮੰਤਰੀਆਂ ਨੂੰ ਸੱਦਿਆ ਤਦ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਸਭਨਾਂ ਨੇ ਆਪਣੀਆਂ-ਆਪਣੀਆਂ ਲਾਠੀਆਂ ਸੁੱਟੀਆਂ ਅਤੇ ਉਹ ਸਰਾਲਾਂ ਹੋ ਗਈਆਂ ਪਰ ਹਾਰੂਨ ਦੀ ਲਾਠੀ ਉਨ੍ਹਾਂ ਦੀਆਂ ਲਾਠੀਆਂ ਨੂੰ ਨਿਗਲ ਗਈ।
Explorar ਕੂਚ 7:11-12
5
ਕੂਚ 7:17
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ, ਮੈਂ ਇਹ ਲਾਠੀ ਜਿਹੜੀ ਮੇਰੇ ਹੱਥ ਵਿੱਚ ਹੈ, ਪਾਣੀਆਂ ਉੱਤੇ ਜਿਹੜੇ ਨਦੀ ਵਿੱਚ ਹਨ, ਮਾਰਾਂਗਾ ਅਤੇ ਉਹ ਲਹੂ ਹੋ ਜਾਣਗੇ।
Explorar ਕੂਚ 7:17
6
ਕੂਚ 7:9-10
ਜਦ ਫ਼ਿਰਊਨ ਤੁਹਾਡੇ ਨਾਲ ਇਹ ਗੱਲ ਕਰੇ ਕਿ ਤੁਸੀਂ ਕੋਈ ਅਚਰਜ਼ ਕੰਮ ਵਿਖਾਓ ਤਦ ਤੂੰ ਹਾਰੂਨ ਨੂੰ ਆਖੀਂ ਕਿ ਤੂੰ ਆਪਣੀ ਲਾਠੀ ਲੈ ਕੇ ਫ਼ਿਰਊਨ ਅੱਗੇ ਸੁੱਟ ਦੇ ਤਾਂ ਜੋ ਉਹ ਇੱਕ ਸਰਾਲ ਹੋ ਜਾਵੇ। ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣੀ ਲਾਠੀ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਸੁੱਟੀ, ਤਦ ਉਹ ਸਰਾਲ ਬਣ ਗਈ।
Explorar ਕੂਚ 7:9-10