1
ਉਤ 13:15
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ, ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਸਦਾ ਲਈ ਦੇ ਦਿਆਂਗਾ।
Compara
Explorar ਉਤ 13:15
2
ਉਤ 13:14
ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ
Explorar ਉਤ 13:14
3
ਉਤ 13:16
ਮੈਂ ਤੇਰੀ ਅੰਸ ਧਰਤੀ ਦੀ ਧੂੜ ਵਰਗੀ ਅਜਿਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ, ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸਕੇਗਾ।
Explorar ਉਤ 13:16
4
ਉਤ 13:8
ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ?
Explorar ਉਤ 13:8
5
ਉਤ 13:18
ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।
Explorar ਉਤ 13:18
6
ਉਤ 13:10
ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ।
Explorar ਉਤ 13:10