1
ਉਤ 32:28
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ।
Compara
Explorar ਉਤ 32:28
2
ਉਤ 32:26
ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ। ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ।
Explorar ਉਤ 32:26
3
ਉਤ 32:24
ਅਤੇ ਯਾਕੂਬ ਇਕੱਲਾ ਰਹਿ ਗਿਆ, ਉਸ ਦੇ ਨਾਲ ਇੱਕ ਮਨੁੱਖ ਦਿਨ ਚੜ੍ਹਨ ਤੱਕ ਘੁਲਦਾ ਰਿਹਾ।
Explorar ਉਤ 32:24
4
ਉਤ 32:30
ਯਾਕੂਬ ਨੇ ਇਹ ਆਖ ਕੇ ਉਸ ਸਥਾਨ ਦਾ ਨਾਮ ਪਨੀਏਲ ਰੱਖਿਆ ਕਿਉਂ ਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ-ਸਾਹਮਣੇ ਵੇਖਿਆ ਅਤੇ ਉਸ ਦੀ ਜਾਨ ਬਚ ਗਈ।
Explorar ਉਤ 32:30
5
ਉਤ 32:25
ਜਦ ਉਸ ਨੇ ਵੇਖਿਆ ਕਿ ਮੈਂ ਯਾਕੂਬ ਤੋਂ ਜਿੱਤ ਨਹੀਂ ਸਕਦਾ ਤਾਂ ਉਸ ਨੇ ਯਾਕੂਬ ਦੇ ਪੱਟ ਦੇ ਜੋੜ ਨੂੰ ਹੱਥ ਲਾਇਆ ਅਤੇ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿੱਕਲ ਗਿਆ।
Explorar ਉਤ 32:25
6
ਉਤ 32:27
ਤਾਂ ਉਸ ਨੇ ਪੁੱਛਿਆ, ਤੇਰਾ ਨਾਮ ਕੀ ਹੈ? ਉਸ ਨੇ ਆਖਿਆ, ਯਾਕੂਬ।
Explorar ਉਤ 32:27
7
ਉਤ 32:29
ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ।
Explorar ਉਤ 32:29
8
ਉਤ 32:10
ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲ਼ਗੀਆਂ ਅਤੇ ਉਸ ਸਾਰੀ ਸਚਿਆਈ ਤੋਂ ਜਿਹੜੀ ਤੂੰ ਆਪਣੇ ਦਾਸ ਨਾਲ ਕੀਤੀ ਬਹੁਤ ਹੀ ਛੋਟਾ ਹਾਂ। ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ।
Explorar ਉਤ 32:10
9
ਉਤ 32:32
ਇਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ, ਅੱਜ ਤੱਕ ਨਹੀਂ ਖਾਂਦੇ ਕਿਉਂ ਜੋ ਉਸ ਮਨੁੱਖ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ।
Explorar ਉਤ 32:32
10
ਉਤ 32:9
ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸੰਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ
Explorar ਉਤ 32:9
11
ਉਤ 32:11
ਕਿਰਪਾ ਕਰਕੇ ਮੈਨੂੰ ਮੇਰੇ ਭਰਾ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂ ਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆ ਕੇ ਮੈਨੂੰ ਅਤੇ ਮਾਵਾਂ ਨੂੰ ਪੁੱਤਰਾਂ ਸਮੇਤ ਨਾ ਮਾਰ ਸੁੱਟੇ।
Explorar ਉਤ 32:11