1
ਉਤ 37:5
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਫੇਰ ਯੂਸੁਫ਼ ਨੇ ਇਹ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਉਹ ਉਸ ਦੇ ਨਾਲ ਹੋਰ ਵੈਰ ਰੱਖਣ ਲੱਗੇ।
Compara
Explorar ਉਤ 37:5
2
ਉਤ 37:3
ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤਰ ਸੀ ਅਤੇ ਉਸ ਨੇ ਉਹ ਦੇ ਲਈ ਇੱਕ ਰੰਗ-ਬਿਰੰਗਾ ਚੋਲਾ ਬਣਾਇਆ।
Explorar ਉਤ 37:3
3
ਉਤ 37:4
ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।
Explorar ਉਤ 37:4
4
ਉਤ 37:9
ਫਿਰ ਉਸ ਨੇ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਆਖਿਆ, ਮੈਂ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਵੇਖੋ, ਸੂਰਜ, ਚੰਦ ਅਤੇ ਗਿਆਰ੍ਹਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ।
Explorar ਉਤ 37:9
5
ਉਤ 37:11
ਤਦ ਉਹ ਦੇ ਭਰਾਵਾਂ ਨੂੰ ਈਰਖਾ ਹੋਈ ਅਤੇ ਉਹ ਦੇ ਪਿਤਾ ਨੇ ਇਸ ਗੱਲ ਨੂੰ ਯਾਦ ਰੱਖਿਆ।
Explorar ਉਤ 37:11
6
ਉਤ 37:6-7
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿਹੜਾ ਸੁਫ਼ਨਾ ਮੈਂ ਵੇਖਿਆ ਉਹ ਸੁਣੋ। ਵੇਖੋ, ਅਸੀਂ ਖੇਤ ਦੇ ਵਿੱਚ ਪੂਲੇ ਬੰਨ੍ਹ ਰਹੇ ਸੀ ਅਤੇ ਵੇਖੋ, ਮੇਰਾ ਪੂਲਾ ਉੱਠ ਖੜ੍ਹਾ ਹੋਇਆ ਅਤੇ ਵੇਖੋ, ਤੁਹਾਡੇ ਪੂਲਿਆਂ ਨੇ ਉਸ ਦੇ ਆਲੇ-ਦੁਆਲੇ ਆ ਕੇ ਮੇਰੇ ਪੂਲੇ ਨੂੰ ਮੱਥਾ ਟੇਕਿਆ।
Explorar ਉਤ 37:6-7
7
ਉਤ 37:20
ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ।
Explorar ਉਤ 37:20
8
ਉਤ 37:28
ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ।
Explorar ਉਤ 37:28
9
ਉਤ 37:19
ਅਤੇ ਇੱਕ ਦੂਜੇ ਨੂੰ ਆਖਿਆ, ਵੇਖੋ, ਉਹ ਸੁਫ਼ਨੇ ਵੇਖਣ ਵਾਲਾ ਆ ਰਿਹਾ ਹੈ।
Explorar ਉਤ 37:19
10
ਉਤ 37:18
ਤਦ ਉਨ੍ਹਾਂ ਨੇ ਉਸ ਨੂੰ ਦੂਰੋਂ ਵੇਖਿਆ ਅਤੇ ਉਸ ਦੇ ਨੇੜੇ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਉਸ ਨੂੰ ਮਾਰ ਸੁੱਟਣ ਦੀ ਯੋਜਨਾ ਬਣਾਈ
Explorar ਉਤ 37:18
11
ਉਤ 37:22
ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ, ਉਸ ਨੂੰ ਇਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂ ਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪਹੁੰਚਾ ਦੇਵੇ।
Explorar ਉਤ 37:22