1
ਉਤ 50:20
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ।
Compara
Explorar ਉਤ 50:20
2
ਉਤ 50:19
ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ?
Explorar ਉਤ 50:19
3
ਉਤ 50:21
ਹੁਣ ਤੁਸੀਂ ਨਾ ਡਰੋ। ਮੈਂ ਤੁਹਾਡੀ ਅਤੇ ਤੁਹਾਡੇ ਬਾਲ ਬੱਚਿਆਂ ਦੀ ਪਾਲਣਾ ਕਰਾਂਗਾ। ਸੋ ਉਸ ਨੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ।
Explorar ਉਤ 50:21
4
ਉਤ 50:17
ਯੂਸੁਫ਼ ਨੂੰ ਇਹ ਆਖਣਾ ਕਿ ਕਿਰਪਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ਼ ਕਰ ਦੇ ਕਿਉਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ, ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ।
Explorar ਉਤ 50:17
5
ਉਤ 50:24
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ।
Explorar ਉਤ 50:24
6
ਉਤ 50:25
ਤਦ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਤੋਂ ਇਹ ਸਹੁੰ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ।
Explorar ਉਤ 50:25
7
ਉਤ 50:26
ਯੂਸੁਫ਼ ਇੱਕ ਸੌ ਦਸ ਸਾਲਾਂ ਦਾ ਹੋ ਕੇ ਮਰ ਗਿਆ ਅਤੇ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਤਾਬੂਤ ਵਿੱਚ ਰੱਖਿਆ ਗਿਆ।
Explorar ਉਤ 50:26