1
ਮਰਕੁਸ 16:15
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।
Compara
Explorar ਮਰਕੁਸ 16:15
2
ਮਰਕੁਸ 16:17-18
ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ, ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ।
Explorar ਮਰਕੁਸ 16:17-18
3
ਮਰਕੁਸ 16:16
ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।
Explorar ਮਰਕੁਸ 16:16
4
ਮਰਕੁਸ 16:20
ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।
Explorar ਮਰਕੁਸ 16:20
5
ਮਰਕੁਸ 16:6
ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।
Explorar ਮਰਕੁਸ 16:6
6
ਮਰਕੁਸ 16:4-5
ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ। ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ।
Explorar ਮਰਕੁਸ 16:4-5