1
ਮਰਕੁਸ 4:39-40
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ?
Compara
Explorar ਮਰਕੁਸ 4:39-40
2
ਮਰਕੁਸ 4:41
ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ?
Explorar ਮਰਕੁਸ 4:41
3
ਮਰਕੁਸ 4:38
ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ?
Explorar ਮਰਕੁਸ 4:38
4
ਮਰਕੁਸ 4:24
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।
Explorar ਮਰਕੁਸ 4:24
5
ਮਰਕੁਸ 4:26-27
ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ। ਅਤੇ ਬੀਜ ਬੀਜਣ ਵਾਲਾ ਰਾਤ ਨੂੰ ਸੌਂਦਾ ਅਤੇ ਦਿਨ ਵੇਲੇ ਜਾਗਦਾ, ਪਰ ਉਹ ਨਹੀਂ ਜਾਣਦਾ ਕਿ ਬੀਜ ਕਿਵੇਂ ਉੱਗ ਪਿਆ।
Explorar ਮਰਕੁਸ 4:26-27
6
ਮਰਕੁਸ 4:23
ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣੇ।
Explorar ਮਰਕੁਸ 4:23