1
ਰੋਮੀਆਂ 12:2
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
Compara
Explorar ਰੋਮੀਆਂ 12:2
2
ਰੋਮੀਆਂ 12:1
ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।
Explorar ਰੋਮੀਆਂ 12:1
3
ਰੋਮੀਆਂ 12:12
ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।
Explorar ਰੋਮੀਆਂ 12:12
4
ਰੋਮੀਆਂ 12:21
ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।
Explorar ਰੋਮੀਆਂ 12:21
5
ਰੋਮੀਆਂ 12:10
ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
Explorar ਰੋਮੀਆਂ 12:10
6
ਰੋਮੀਆਂ 12:9
ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ।
Explorar ਰੋਮੀਆਂ 12:9
7
ਰੋਮੀਆਂ 12:18
ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ।
Explorar ਰੋਮੀਆਂ 12:18
8
ਰੋਮੀਆਂ 12:19
ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।
Explorar ਰੋਮੀਆਂ 12:19
9
ਰੋਮੀਆਂ 12:11
ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ।
Explorar ਰੋਮੀਆਂ 12:11
10
ਰੋਮੀਆਂ 12:3
ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ।
Explorar ਰੋਮੀਆਂ 12:3
11
ਰੋਮੀਆਂ 12:17
ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।
Explorar ਰੋਮੀਆਂ 12:17
12
ਰੋਮੀਆਂ 12:16
ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ।
Explorar ਰੋਮੀਆਂ 12:16
13
ਰੋਮੀਆਂ 12:20
ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ।
Explorar ਰੋਮੀਆਂ 12:20
14
ਰੋਮੀਆਂ 12:14-15
ਆਪਣੇ ਸਤਾਉਣ ਵਾਲਿਆ ਨੂੰ ਬਰਕਤ ਦਿਉ, ਅਸੀਸ ਦਿਉ, ਸਰਾਪ ਨਾ ਦਿਉ! ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ।
Explorar ਰੋਮੀਆਂ 12:14-15
15
ਰੋਮੀਆਂ 12:13
ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।
Explorar ਰੋਮੀਆਂ 12:13
16
ਰੋਮੀਆਂ 12:4-5
ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹੁੰਦੇ ਹਨ, ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ। ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ।
Explorar ਰੋਮੀਆਂ 12:4-5