1
ਰੋਮੀਆਂ 8:28
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
Compara
Explorar ਰੋਮੀਆਂ 8:28
2
ਰੋਮੀਆਂ 8:38-39
ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
Explorar ਰੋਮੀਆਂ 8:38-39
3
ਰੋਮੀਆਂ 8:26
ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।
Explorar ਰੋਮੀਆਂ 8:26
4
ਰੋਮੀਆਂ 8:31
ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।
Explorar ਰੋਮੀਆਂ 8:31
5
ਰੋਮੀਆਂ 8:1
ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ।
Explorar ਰੋਮੀਆਂ 8:1
6
ਰੋਮੀਆਂ 8:6
ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ।
Explorar ਰੋਮੀਆਂ 8:6
7
ਰੋਮੀਆਂ 8:37
ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ।
Explorar ਰੋਮੀਆਂ 8:37
8
ਰੋਮੀਆਂ 8:18
ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ।
Explorar ਰੋਮੀਆਂ 8:18
9
ਰੋਮੀਆਂ 8:35
ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ?
Explorar ਰੋਮੀਆਂ 8:35
10
ਰੋਮੀਆਂ 8:27
ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।
Explorar ਰੋਮੀਆਂ 8:27
11
ਰੋਮੀਆਂ 8:14
ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ।
Explorar ਰੋਮੀਆਂ 8:14
12
ਰੋਮੀਆਂ 8:5
ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ।
Explorar ਰੋਮੀਆਂ 8:5
13
ਰੋਮੀਆਂ 8:32
ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?
Explorar ਰੋਮੀਆਂ 8:32
14
ਰੋਮੀਆਂ 8:16-17
ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ। ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।
Explorar ਰੋਮੀਆਂ 8:16-17
15
ਰੋਮੀਆਂ 8:7
ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।
Explorar ਰੋਮੀਆਂ 8:7
16
ਰੋਮੀਆਂ 8:19
ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ।
Explorar ਰੋਮੀਆਂ 8:19
17
ਰੋਮੀਆਂ 8:22
ਅਸੀਂ ਜਾਣਦੇ ਤਾਂ ਹਾਂ ਕਿ ਸਾਰੀ ਸ੍ਰਿਸ਼ਟੀ ਮਿਲ ਕੇ ਹੁਣ ਤੱਕ ਹਾਉਂਕੇ ਭਰਦੀ ਹੈ ਅਤੇ ਉਹ ਨੂੰ ਪੀੜ੍ਹਾਂ ਲੱਗੀਆਂ ਹੋਈਆਂ ਹਨ।
Explorar ਰੋਮੀਆਂ 8:22