1
1 ਪਤਰਸ 5:7
ਪੰਜਾਬੀ ਮੌਜੂਦਾ ਤਰਜਮਾ
PCB
ਆਪਣੀ ਸਾਰੀ ਚਿੰਤਾ ਪਰਮੇਸ਼ਵਰ ਉੱਤੇ ਸੁੱਟ ਦੇਵੋ ਕਿਉਂਕਿ ਉਹ ਤੁਹਾਡਾ ਫ਼ਿਕਰ ਕਰਦਾ ਹੈ।
Compara
Explorar 1 ਪਤਰਸ 5:7
2
1 ਪਤਰਸ 5:10
ਅਤੇ ਸਾਰੀ ਕਿਰਪਾ ਦਾ ਪਰਮੇਸ਼ਵਰ, ਜਿਸ ਨੇ ਤੁਹਾਨੂੰ ਥੋੜ੍ਹੇ ਸਮੇਂ ਲਈ ਦੁੱਖ ਝੱਲਣ ਤੋਂ ਬਾਅਦ, ਮਸੀਹ ਯਿਸ਼ੂ ਵਿੱਚ ਆਪਣੀ ਸਦੀਵੀ ਮਹਿਮਾ ਲਈ ਬੁਲਾਇਆ, ਉਹ ਖੁਦ ਤੁਹਾਨੂੰ ਬਹਾਲ ਕਰੇਗਾ ਅਤੇ ਤੁਹਾਨੂੰ ਮਜ਼ਬੂਤ, ਦ੍ਰਿੜ ਅਤੇ ਅਡੋਲ ਬਣਾਵੇਗਾ।
Explorar 1 ਪਤਰਸ 5:10
3
1 ਪਤਰਸ 5:8-9
ਚੌਕਸ ਹੋਵੋ ਅਤੇ ਸੁਚੇਤ ਦਿਮਾਗ ਦੇ ਰਹੋ। ਤੁਹਾਡਾ ਦੁਸ਼ਮਣ ਦੁਸ਼ਟ ਗਰਜਦੇ ਸ਼ੇਰ ਵਾਂਗ ਇਧਰ-ਉਧਰ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵੇ। ਵਿਸ਼ਵਾਸ ਵਿੱਚ ਦ੍ਰਿੜ ਹੋ ਕੇ ਖੜ੍ਹੇ ਰਹੋ, ਉਸ ਦਾ ਸਾਹਮਣਾ ਕਰੋ ਕਿਉਂਕਿ ਤੁਸੀਂ ਜਾਣਦੇ ਹੋ ਕਿ ਵਿਸ਼ਵ ਭਰ ਵਿੱਚ ਵਿਸ਼ਵਾਸੀਆਂ ਨੂੰ ਵੀ ਉਸੇ ਤਰ੍ਹਾਂ ਹੀ ਦੁੱਖ ਝੱਲਣੇ ਪੈਂਦੇ ਹਨ।
Explorar 1 ਪਤਰਸ 5:8-9
4
1 ਪਤਰਸ 5:6
ਇਸ ਲਈ, ਆਪਣੇ ਆਪ ਨੂੰ ਪਰਮੇਸ਼ਵਰ ਦੇ ਸ਼ਕਤੀਸ਼ਾਲੀ ਹੱਥ ਦੇ ਹੇਠ ਨੀਵਾਂ ਕਰੋ, ਤਾਂ ਜੋ ਉਹ ਤੁਹਾਨੂੰ ਸਮੇਂ ਸਿਰ ਉੱਚਾ ਕਰੇਗਾ।
Explorar 1 ਪਤਰਸ 5:6
5
1 ਪਤਰਸ 5:5
ਇਸੇ ਤਰ੍ਹਾਂ, ਤੁਸੀਂ ਜਿਹੜੇ ਛੋਟੇ ਹੋ, ਆਪਣੇ ਆਪ ਨੂੰ ਆਪਣੇ ਬਜ਼ੁਰਗਾਂ ਦੇ ਅਧੀਨ ਕਰੋ। ਤੁਸੀਂ ਸਾਰੇ, ਇੱਕ-ਦੂਜੇ ਦੇ ਅੱਗੇ ਨਿਮਰਤਾ ਦੇ ਕੱਪੜੇ ਪਾਓ, ਕਿਉਂਕਿ, “ਪਰਮੇਸ਼ਵਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ ਪਰ ਨਿਮਰ ਲੋਕਾਂ ਤੇ ਮਿਹਰ ਕਰਦਾ ਹੈ।”
Explorar 1 ਪਤਰਸ 5:5