1
ਪ੍ਰਕਾਸ਼ ਪੱਤਰ 21:4
ਪੰਜਾਬੀ ਮੌਜੂਦਾ ਤਰਜਮਾ
PCB
ਅਤੇ ਉਹ ਉਹਨਾਂ ਦੀਆਂ ਅੱਖਾਂ ਵਿੱਚੋਂ ਸਾਰੇ ਹੰਝੂਆਂ ਨੂੰ ਸਾਫ਼ ਕਰੇਗਾ। ਅਤੇ ਅਗਾਹਾਂ ਨੂੰ ਮੌਤ ਨਾ ਹੋਵੇਗੀ ਅਤੇ ਨਾ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ, ਕਿਉਂਕਿ ਪੁਰਾਣੀਆਂ ਗੱਲਾਂ ਹੁਣ ਜਾਂਦੀਆਂ ਰਹੀਆਂ ਹਨ।”
Compara
Explorar ਪ੍ਰਕਾਸ਼ ਪੱਤਰ 21:4
2
ਪ੍ਰਕਾਸ਼ ਪੱਤਰ 21:5
ਪਰਮੇਸ਼ਵਰ ਜਿਹੜੇ ਸਿੰਘਾਸਣ ਤੇ ਬਿਰਾਜਮਾਨ ਹਨ ਬੋਲੇ, “ਵੇਖੋ, ਮੈਂ ਸਭ ਕੁਝ ਨਵਾਂ ਬਣਾ ਰਿਹਾ ਹਾਂ!” ਤਦ ਉਹਨਾਂ ਨੇ ਬੋਲਿਆਂ, “ਲਿਖ, ਕਿਉਂ ਜੋ ਇਹ ਸ਼ਬਦ ਵਿਸ਼ਵਾਸਯੋਗ ਅਤੇ ਸੱਚੇ ਹਨ।”
Explorar ਪ੍ਰਕਾਸ਼ ਪੱਤਰ 21:5
3
ਪ੍ਰਕਾਸ਼ ਪੱਤਰ 21:3
ਅਤੇ ਸਿੰਘਾਸਣ ਤੋਂ ਇੱਕ ਉੱਚੀ ਆਵਾਜ਼ ਇਹ ਆਖਦੀ ਹੋਈ ਸੁਣੀ, “ਵੇਖੋ! ਪਰਮੇਸ਼ਵਰ ਦੇ ਰਹਿਣ ਦੀ ਜਗ੍ਹਾ ਹੁਣ ਲੋਕਾਂ ਦੇ ਵਿੱਚਕਾਰ ਹੈ, ਅਤੇ ਪਰਮੇਸ਼ਵਰ ਉਹਨਾਂ ਦੇ ਨਾਲ ਰਹਿਣਗੇ। ਅਤੇ ਉਹ ਪਰਮੇਸ਼ਵਰ ਦੇ ਲੋਕ ਹੋਣਗੇ, ਅਤੇ ਪਰਮੇਸ਼ਵਰ ਆਪ ਉਹਨਾਂ ਦਾ ਪਰਮੇਸ਼ਵਰ ਹੋ ਕੇ ਉਹਨਾਂ ਦੇ ਨਾਲ ਰਹੇਗਾ।
Explorar ਪ੍ਰਕਾਸ਼ ਪੱਤਰ 21:3
4
ਪ੍ਰਕਾਸ਼ ਪੱਤਰ 21:6
ਉਹਨਾਂ ਨੇ ਮੈਨੂੰ ਆਖਿਆ: “ਪੂਰਾ ਹੋਇਆ। ਮੈਂ ਅਲਫਾ ਅਤੇ ਓਮੇਗਾ ਹਾਂ, ਸ਼ੁਰੂਆਤ ਅਤੇ ਅੰਤ ਹਾਂ। ਮੈਂ ਪਿਆਸੇ ਨੂੰ ਜੀਵਨ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।
Explorar ਪ੍ਰਕਾਸ਼ ਪੱਤਰ 21:6
5
ਪ੍ਰਕਾਸ਼ ਪੱਤਰ 21:7
ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ ਅਤੇ ਉਹ ਮੇਰੇ ਬੱਚੇ ਹੋਣਗੇ।
Explorar ਪ੍ਰਕਾਸ਼ ਪੱਤਰ 21:7
6
ਪ੍ਰਕਾਸ਼ ਪੱਤਰ 21:8
ਪਰ ਡਰਾਕਲਾਂ, ਅਤੇ ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਅਤੇ ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦੀ ਜਗ੍ਹਾ ਉਸ ਝੀਲ ਵਿੱਚ ਹੋਵੇਗੀ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਸਰੀ ਮੌਤ ਹੈ।”
Explorar ਪ੍ਰਕਾਸ਼ ਪੱਤਰ 21:8
7
ਪ੍ਰਕਾਸ਼ ਪੱਤਰ 21:1
ਤਾਂ ਮੈਂ ਵੇਖਿਆ, “ਇੱਕ ਨਵਾਂ ਸਵਰਗ ਅਤੇ ਇੱਕ ਨਵੀਂ ਧਰਤੀ,” ਕਿਉਂ ਜੋ ਪਹਿਲਾਂ ਸਵਰਗ ਅਤੇ ਪਹਿਲੀ ਧਰਤੀ ਨਾ ਰਹੀ ਅਤੇ ਨਾ ਹੀ ਕੌਈ ਸਮੁੰਦਰ ਰਿਹਾ।
Explorar ਪ੍ਰਕਾਸ਼ ਪੱਤਰ 21:1
8
ਪ੍ਰਕਾਸ਼ ਪੱਤਰ 21:2
ਅਤੇ ਉਸ ਵੇਲੇ ਮੈਂ ਪਵਿੱਤਰ ਸ਼ਹਿਰ ਯੇਰੂਸ਼ਲੇਮ ਨੂੰ, ਪਰਮੇਸ਼ਵਰ ਦੇ ਕੋਲੋ ਸਵਰਗ ਵਿੱਚੋਂ ਉੱਤਰਦਾ ਹੋਇਆ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।
Explorar ਪ੍ਰਕਾਸ਼ ਪੱਤਰ 21:2
9
ਪ੍ਰਕਾਸ਼ ਪੱਤਰ 21:23-24
ਅਤੇ ਉਸ ਸ਼ਹਿਰ ਨੂੰ ਸੂਰਜ ਅਤੇ ਚੰਦਰਮਾ ਦੀ ਕੋਈ ਲੋੜ ਨਹੀਂ ਹੈ ਕਿ ਉਸ ਉੱਤੇ ਚਮਕਣ, ਕਿਉਂਕਿ ਪਰਮੇਸ਼ਵਰ ਦੀ ਮਹਿਮਾ ਨੇ ਇਸ ਨੂੰ ਚਾਨਣ ਕੀਤਾ, ਅਤੇ ਲੇਲਾ ਉਸ ਦਾ ਦੀਪ ਹੈ। ਰਾਸ਼ਟਰ ਉਸ ਦੀ ਰੌਸ਼ਨੀ ਵਿੱਚ ਚੱਲਣਗੇ, ਅਤੇ ਧਰਤੀ ਦੇ ਰਾਜੇ ਆਪਣੀ ਸ਼ਾਨ ਨੂੰ ਇਸ ਵਿੱਚ ਲਿਆਉਣਗੇ।
Explorar ਪ੍ਰਕਾਸ਼ ਪੱਤਰ 21:23-24