ਰੋਮੀਆਂ 15
15
ਦੂਸਰਿਆਂ ਦੀ ਤਰੱਕੀ
1ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ। 2ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਦੇ ਲਈ ਖੁਸ਼ ਕਰੇ ਤਾਂ ਜੋ ਉਹ ਦੀ ਤਰੱਕੀ ਹੋਵੇ। 3ਕਿਉਂ ਜੋ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ ਪਰ ਜਿਵੇਂ ਲਿਖਿਆ ਹੋਇਆ ਹੈ ਕਿ ਤੇਰੇ ਨਿੰਦਕਾਂ ਦੀਆਂ ਨਿੰਦਿਆ ਮੈਨੂੰ ਸਹਿਣੀ ਪਈ। 4ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ। 5ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ। 6ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇੱਕ ਜ਼ੁਬਾਨ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ।
ਸਾਰਿਆਂ ਦੇ ਲਈ ਖੁਸ਼ ਖ਼ਬਰੀ
7ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਤਾਂ ਜੋ ਪਰਮੇਸ਼ੁਰ ਦੀ ਵਡਿਆਈ ਹੋਵੇ। 8ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ। 9ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ। 10ਫੇਰ ਕਹਿੰਦਾ ਹੈ, ਹੇ ਪਰਾਈ ਕੌਮੋ, ਉਹ ਦੀ ਪਰਜਾ ਦੇ ਨਾਲ ਖੁਸ਼ੀ ਮਨਾਓ। 11ਅਤੇ ਫੇਰ, ਹੇ ਸਾਰੀਓ ਕੌਮੋ, ਪ੍ਰਭੂ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ। 12ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ। 13ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
ਹਿੰਮਤ ਦੇ ਨਾਲ ਲਿਖਣ ਦਾ ਕਾਰਨ
14ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ। 15ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ। 16ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ। 17ਸੋ ਪਰਮੇਸ਼ੁਰ ਦੀਆਂ ਗੱਲਾਂ ਦੇ ਬਾਰੇ ਮੈਨੂੰ ਮਸੀਹ ਯਿਸੂ ਵਿੱਚ ਅਭਮਾਨ ਕਰਨ ਦਾ ਸਮਾਂ ਹੈ। 18ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ, 19ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਨ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ। 20ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ। 21ਸਗੋਂ ਜਿਵੇਂ ਲਿਖਿਆ ਹੋਇਆ ਹੈ, ਜਿਨ੍ਹਾਂ ਨੂੰ ਉਹ ਦੀ ਖ਼ਬਰ ਨਹੀਂ ਮਿਲੀ, ਉਹ ਵੇਖਣਗੇ, ਅਤੇ ਜਿਨ੍ਹਾਂ ਨਹੀਂ ਸੁਣਿਆ, ਉਹ ਸਮਝਣਗੇ।
ਪੌਲੁਸ ਦੀ ਰੋਮ ਯਾਤਰਾ ਲਈ ਯੋਜਨਾ
22ਇਸੇ ਕਰਕੇ ਮੈਂ ਤੁਹਾਡੇ ਕੋਲ ਆਉਣ ਤੋਂ ਕਈ ਵਾਰ ਰੁਕ ਗਿਆ। 23ਪਰ ਹੁਣ ਜਦੋਂ ਇੰਨ੍ਹਾਂ ਦੇਸਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ, ਅਤੇ ਬਹੁਤ ਸਾਲਾਂ ਤੋਂ ਤੁਹਾਡੇ ਕੋਲ ਆਉਣ ਦੀ ਇੱਛਾ ਰੱਖਦਾ ਹਾਂ। 24ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਂਵਾਂ ਮੈਂ ਆਸ ਰੱਖਦਾ ਹਾਂ ਕਿ ਉੱਧਰ ਨੂੰ ਜਾਂਦਿਆਂ ਹੋਇਆਂ ਤੁਹਾਡੇ ਦਰਸ਼ਣ ਕਰਾਂ, ਤਾਂ ਜੋ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਅਨੰਦ ਹੋਵੇ ਤਾਂ ਤੁਸੀਂ ਮੈਨੂੰ ਉੱਧਰ ਨੂੰ ਰਵਾਨਾ ਕਰ ਦੇਣਾ। 25ਪਰ ਹੁਣ ਮੈਂ ਸੰਤਾਂ ਦੀ ਸੇਵਾ ਕਰਨ ਲਈ ਯਰੂਸ਼ਲਮ ਨੂੰ ਜਾਂਦਾ ਹਾਂ। 26ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਇੱਛਾ ਹੋਈ ਕਿ ਯਰੂਸ਼ਲਮ ਦੇ ਸੰਤਾਂ ਵਿੱਚੋਂ ਉਹਨਾਂ ਲਈ ਜਿਹੜੇ ਗ਼ਰੀਬ ਹਨ ਚੰਦਾ ਉਗਰਾਹੀ ਕਰਨ। 27ਹਾਂ, ਇਹ ਉਹਨਾਂ ਦੀ ਮਰਜ਼ੀ ਹੋਈ ਅਤੇ ਇਹ ਉਹਨਾਂ ਦੇ ਕਰਜ਼ਦਾਰ ਵੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਇਹਨਾਂ ਦੀਆਂ ਆਤਮਿਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਉਹਨਾਂ ਨੂੰ ਵੀ ਚਾਹੀਦਾ ਹੈ ਕਿ ਸਰੀਰਕ ਚੀਜ਼ਾਂ ਨਾਲ ਇਹਨਾਂ ਦੀ ਸੇਵਾ ਕਰਨ। 28ਸੋ ਜਦ ਇਸ ਕੰਮ ਨੂੰ ਮੈਂ ਪੂਰਾ ਕਰ ਲਵਾਂ ਅਤੇ ਉਹ ਫਲ ਜੋ ਮੈਨੂੰ ਪ੍ਰਾਪਤ ਹੋਇਆਂ ਉਹਨਾਂ ਨੂੰ ਸੌਂਪ ਕੇ ਮੈਂ ਤੁਹਾਡੇ ਕੋਲੋਂ ਹੋ ਕੇ, ਹਿਸਪਾਨਿਯਾ ਨੂੰ ਜਾਂਵਾਂਗਾ। 29ਮੈਂ ਜਾਣਦਾ ਹਾਂ, ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਦ ਮਸੀਹ ਦੀ ਬਰਕਤ ਦੀ ਭਰਪੂਰੀ ਲੈ ਕੇ ਆਵਾਂਗਾ।
30ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਅਨੁਸਾਰ ਅਤੇ ਆਤਮਾ ਦੇ ਪਿਆਰ ਦੇ ਅਨੁਸਾਰ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ। 31ਤਾਂ ਜੋ ਉਹਨਾਂ ਤੋਂ ਜਿਹੜੇ ਯਹੂਦਿਆ ਵਿੱਚ ਅਵਿਸ਼ਵਾਸੀ ਹਨ ਬਚਾਇਆ ਜਾਂਵਾਂ, ਨਾਲੇ ਮੇਰੀ ਉਹ ਸੇਵਾ ਜੋ ਯਰੂਸ਼ਲਮ ਦੇ ਲਈ ਹੋਣ ਵਾਲੀ ਹੈ ਸੋ ਸੰਤਾਂ ਨੂੰ ਗ੍ਰਹਿਣਯੋਗ ਹੋਵੇ। 32ਤਾਂ ਜੋ ਮੈਂ ਪਰਮੇਸ਼ੁਰ ਦੀ ਇੱਛਾ ਨਾਲ ਤੁਹਾਡੇ ਕੋਲ ਅਨੰਦ ਨਾਲ ਆਵਾਂ ਅਤੇ ਤੁਹਾਡੇ ਨਾਲ ਆਰਾਮ ਪਾਵਾਂ। 33ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਸਭ ਦੇ ਅੰਗ-ਸੰਗ ਹੋਵੇ। ਆਮੀਨ।
S'ha seleccionat:
ਰੋਮੀਆਂ 15: IRVPun
Subratllat
Copia
Compara
Comparteix
Vols que els teus subratllats es desin a tots els teus dispositius? Registra't o inicia sessió
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.