ਰੋਮੀਆਂ 16:25-27
ਰੋਮੀਆਂ 16:25-27 IRVPUN
ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ। ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ। ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ!

