ਰੋਮੀਆਂ 16
16
ਵਿਅਕਤੀਗਤ ਨਮਸਕਾਰ
1ਮੈਂ ਤੁਹਾਨੂੰ ਸਾਡੀ ਭੈਣ ਫ਼ੀਬੀ ਦੇ ਲਈ ਬੇਨਤੀ ਕਰਦਾ ਹਾਂ ਜਿਹੜੀ ਉਸ ਕਲੀਸਿਯਾ ਦੀ ਸੇਵਿਕਾ ਹੈ ਜੋ ਕੰਖਰਿਯਾ ਵਿੱਚ ਹੈ। 2ਤੁਸੀਂ ਉਹ ਦਾ ਆਦਰ ਕਰਕੇ ਪ੍ਰਭੂ ਵਿੱਚ ਉਸ ਨੂੰ ਕਬੂਲ ਕਰੋ, ਜਿਸ ਤਰ੍ਹਾਂ ਸੰਤਾਂ ਨੂੰ ਚਾਹੀਦਾ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ, ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਮਦਦਗਾਰ ਹੈ।
3ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਸਹਿਕਰਮੀ ਹਨ। 4ਜਿਨ੍ਹਾਂ ਨੇ ਮੇਰੀ ਜਾਨ ਦੇ ਬਦਲੇ ਆਪਣਾ ਹੀ ਸਿਰ ਦਿੱਤਾ ਹੋਇਆ ਸੀ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂਵਾਂ ਉਹਨਾਂ ਦਾ ਧੰਨਵਾਦ ਕਰਦੀਆਂ ਹਨ। 5ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ। 6ਮਰਿਯਮ ਨੂੰ ਜਿਸ ਨੇ ਤੁਹਾਡੇ ਲਈ ਬਹੁਤ ਮਿਹਨਤ ਕੀਤੀ ਸੁੱਖ-ਸਾਂਦ ਆਖੋ। 7ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ l 8ਅੰਪਲਿਯਾਤੁਸ ਨੂੰ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਹੈ ਸੁੱਖ-ਸਾਂਦ ਆਖੋ। 9ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡਾ ਸਹਿਕਰਮੀ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁੱਖ-ਸਾਂਦ ਆਖੋ। 10ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੋ ਕੇ ਪਰਵਾਨ ਹੈ ਸੁੱਖ-ਸਾਂਦ ਆਖੋ। ਅਰਿਸਤੁਬੂਲੁਸ ਦੇ ਘਰ ਦਿਆਂ ਨੂੰ ਸੁੱਖ-ਸਾਂਦ ਆਖੋ। 11ਹੇਰੋਦਿਯੋਨ ਮੇਰੇ ਰਿਸ਼ਤੇਦਾਰ ਨੂੰ ਸੁੱਖ-ਸਾਂਦ ਆਖੋ। ਨਰਕਿੱਸੁਸ ਦੇ ਘਰ ਦਿਆਂ ਨੂੰ ਜਿਹੜੇ ਪ੍ਰਭੂ ਵਿੱਚ ਹਨ ਸੁੱਖ-ਸਾਂਦ ਆਖੋ। 12ਤਰੁਫੈਨਾ ਅਤੇ ਤਰੁਫੋਸਾ ਨੂੰ ਜੋ ਪ੍ਰਭੂ ਵਿੱਚ ਮਿਹਨਤ ਕਰਦੀਆਂ ਹਨ ਸੁੱਖ-ਸਾਂਦ ਆਖੋ। ਪਿਆਰੀ ਪਰਸਿਸ ਨੂੰ ਜਿਸ ਨੇ ਪ੍ਰਭੂ ਵਿੱਚ ਬਹੁਤ ਮਿਹਨਤ ਕੀਤੀ, ਸੁੱਖ-ਸਾਂਦ ਆਖੋ। 13ਰੂਫੁਸ ਨੂੰ ਜਿਹੜਾ ਪ੍ਰਭੂ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਂ ਨੂੰ ਜੋ ਮੇਰੀ ਵੀ ਮਾਂ ਹੈ ਸੁੱਖ-ਸਾਂਦ ਆਖੋ। 14ਅੰਸੁਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ, ਅਤੇ ਹਿਰਮਾਸ ਨੂੰ, ਨਾਲੇ ਉਨ੍ਹਾਂ ਭਰਾਵਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ। 15ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ। 16ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।
ਆਖਰੀ ਨਿਰਦੇਸ਼
17ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ। 18ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ। 19ਤੁਹਾਡੀ ਆਗਿਆਕਾਰੀ ਦੀ ਚਰਚਾ ਤਾਂ ਸਭ ਤੱਕ ਪਹੁੰਚ ਗਈ ਹੈ, ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ। 20ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।
21ਤਿਮੋਥਿਉਸ ਜੋ ਮੇਰਾ ਸਹਿਕਰਮੀ ਹੈ ਅਤੇ ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਜੋ ਮੇਰੇ ਰਿਸ਼ਤੇਦਾਰ ਹਨ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। 22ਮੈਂ ਤਰਤਿਯੁਸ ਜਿਹੜਾ ਇਸ ਪੱਤਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੂ ਵਿੱਚ ਸੁੱਖ-ਸਾਂਦ ਆਖਦਾ ਹਾਂ। 23ਗਾਯੁਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦੀ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁੱਖ-ਸਾਂਦ ਪੁੱਛਦਾ ਹੈ। ਇਰਸਤੁਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਾਈ ਕੁਆਰਤੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
24ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਭ ਦੇ ਉੱਤੇ ਹੋਵੇ। ਆਮੀਨ।
ਪਰਮੇਸ਼ੁਰ ਦੀ ਸਤੂਤੀ
25ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ। 26ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ। 27ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ!
S'ha seleccionat:
ਰੋਮੀਆਂ 16: IRVPun
Subratllat
Copia
Compara
Comparteix
Vols que els teus subratllats es desin a tots els teus dispositius? Registra't o inicia sessió
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.