ਰੋਮੀਆਂ 4
4
ਅਬਰਾਹਾਮ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਿਆ
1ਸੋ ਹੁਣ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਮਿਲਿਆ? 2ਕਿਉਂਕਿ ਜੇ ਅਬਰਾਹਾਮ ਆਪਣੇ ਭਲੇ ਕੰਮਾਂ ਤੋਂ ਧਰਮੀ ਠਹਿਰਾਇਆ ਜਾਂਦਾ ਤਾਂ ਉਹ ਨੂੰ ਘਮੰਡ ਕਰਨ ਦੀ ਥਾਂ ਹੁੰਦੀ, ਪ੍ਰੰਤੂ ਪਰਮੇਸ਼ੁਰ ਦੇ ਅੱਗੇ ਨਹੀਂ। 3ਕਿਉਂ ਜੋ ਪਵਿੱਤਰ ਗ੍ਰੰਥ ਕੀ ਕਹਿੰਦਾ ਹੈ? ਇਹ ਜੋ ਅਬਰਾਹਾਮ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ। 4ਹੁਣ ਜਿਹੜਾ ਕੰਮ ਕਰਦਾ ਹੈ ਉਸ ਦੀ ਮਜ਼ਦੂਰੀ ਬਖਸ਼ੀਸ਼ ਨਹੀਂ ਸਗੋਂ ਹੱਕ ਗਿਣੀ ਜਾਂਦੀ ਹੈ। 5ਪਰ ਜਿਹੜਾ ਕੰਮ ਨਾ ਕਰਕੇ ਉਸ ਉੱਤੇ ਵਿਸ਼ਵਾਸ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ, ਉਸ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਂਦਾ ਹੈ। 6ਜਿਵੇਂ ਦਾਊਦ ਵੀ ਉਸ ਮਨੁੱਖ ਨੂੰ ਧੰਨ ਆਖਦਾ ਹੈ, ਜਿਹ ਨੂੰ ਪਰਮੇਸ਼ੁਰ ਕਰਮਾਂ ਦੇ ਬਿਨ੍ਹਾਂ ਧਰਮੀ ਠਹਿਰਾਉਂਦਾ ਹੈ। 7ਧੰਨ ਉਹ ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਗਏ ਹਨ। 8ਧੰਨ ਹੈ ਉਹ ਮਨੁੱਖ ਜਿਸ ਦੇ ਪਾਪ ਪਰਮੇਸ਼ੁਰ ਨਾ ਗਿਣੇਗਾ।
9ਫੇਰ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਹੀ ਹੈ ਜਾਂ ਅਸੁੰਨਤੀਆਂ ਦੇ ਲਈ ਵੀ ਹੈ? ਕਿਉਂ ਜੋ ਅਸੀਂ ਆਖਦੇ ਹਾਂ ਕਿ ਅਬਰਾਹਾਮ ਦੇ ਲਈ ਉਹ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਗਿਆ ਸੀ। 10ਫਿਰ ਕਿਸ ਹਾਲ ਵਿੱਚ ਗਿਣਿਆ ਗਿਆ ਸੀ? ਜਦੋਂ ਸੁੰਨਤੀ ਸੀ ਜਾਂ ਅਸੁੰਨਤੀ ਸੀ? ਸੁੰਨਤ ਦੇ ਹਾਲ ਵਿੱਚ ਤਾਂ ਨਹੀਂ ਸਗੋਂ ਅਸੁੰਨਤ ਦੇ ਹਾਲ ਵਿੱਚ ਸੀ। 11ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ। 12ਅਤੇ ਸੁੰਨਤੀਆਂ ਦਾ ਵੀ ਪਿਤਾ ਹੋਵੇ, ਨਾ ਉਹਨਾਂ ਦਾ ਜੋ ਕੇਵਲ ਸੁੰਨਤੀ ਹਨ ਸਗੋਂ ਉਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੇ ਵਾਂਗੂੰ ਉਸ ਵਿਸ਼ਵਾਸ ਦੀ ਚਾਲ ਚੱਲਦੇ ਹਨ, ਜੋ ਉਸ ਨੇ ਅਸੁੰਨਤ ਦੇ ਹਾਲ ਵਿੱਚ ਕੀਤਾ ਸੀ।
ਵਿਸ਼ਵਾਸ ਦੁਆਰਾ ਵਾਅਦੇ ਨੂੰ ਪ੍ਰਾਪਤ ਕਰਨਾ
13ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ। 14ਪਰ ਜੇ ਬਿਵਸਥਾ ਵਾਲੇ ਵਾਰਿਸ ਹਨ ਤਾਂ ਵਿਸ਼ਵਾਸ ਨਿਸ਼ਫਲ ਅਤੇ ਉਹ ਵਾਇਦਾ ਵਿਅਰਥ ਹੋਇਆ। 15ਕਿਉਂ ਜੋ ਬਿਵਸਥਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਬਿਵਸਥਾ ਨਹੀਂ ਉੱਥੇ ਉਲੰਘਣਾ ਵੀ ਨਹੀਂ। 16ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ, 17ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ। 18ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ। 19ਅਤੇ ਵਿਸ਼ਵਾਸ ਵਿੱਚ ਉਹ ਕਮਜ਼ੋਰ ਨਾ ਹੋਇਆ ਭਾਵੇਂ ਉਹ ਸੌ ਸਾਲ ਦਾ ਹੋ ਗਿਆ ਸੀ ਜਦੋਂ ਉਸ ਨੇ ਧਿਆਨ ਕੀਤਾ ਕਿ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਵੀ ਸੋਕਾ ਲੱਗ ਗਿਆ ਹੈ। 20ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ। 21ਅਤੇ ਉਸ ਨੂੰ ਪੱਕਾ ਭਰੋਸਾ ਸੀ ਕਿ ਜਿਹ ਦਾ ਉਸ ਨੇ ਵਾਇਦਾ ਕੀਤਾ ਉਸ ਨੂੰ ਪੂਰਾ ਕਰਨ ਵਿੱਚ ਵੀ ਉਹੋ ਸਮਰੱਥੀ ਹੈ। 22ਇਸੇ ਕਰਕੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।
23ਇਹ ਗੱਲ ਜੋ ਉਹ ਦੇ ਲਈ ਗਿਣੀ ਗਈ, ਸਿਰਫ਼ ਉਸੇ ਦੇ ਲਈ ਨਹੀਂ ਲਿਖੀ ਗਈ। 24ਸਗੋਂ ਸਾਡੇ ਲਈ ਵੀ ਜਿਨ੍ਹਾਂ ਦੇ ਲਈ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਵੇਗਾ ਅਰਥਾਤ ਸਾਡੇ ਲਈ ਜਿਹੜੇ ਉਸ ਦੇ ਉੱਤੇ ਵਿਸ਼ਵਾਸ ਕਰਦੇ ਹਾਂ ਜਿਸ ਨੇ ਸਾਡੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ। 25ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜੀ ਉੱਠਿਆ।
S'ha seleccionat:
ਰੋਮੀਆਂ 4: IRVPun
Subratllat
Copia
Compara
Comparteix
Vols que els teus subratllats es desin a tots els teus dispositius? Registra't o inicia sessió
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.