2 ਪਤਰਸ 2

2
ਝੂਠੇ ਉਪਦੇਸ਼ਕ ਅਤੇ ਉਨ੍ਹਾਂ ਦਾ ਵਿਨਾਸ਼
1ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਸਨ, ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ। ਉਹ ਗੁਪਤ ਰੂਪ ਵਿੱਚ ਵਿਨਾਸ਼ਕਾਰੀ ਝੂਠੀ ਸਿੱਖਿਆ ਨੂੰ ਤੁਹਾਡੇ ਅੱਗੇ ਪੇਸ਼ ਕਰਨਗੇ, ਇੱਥੋਂ ਤੱਕ ਕਿ ਉਹ ਉਸ ਸਰਵ ਸ਼ਕਤੀਮਾਨ ਪ੍ਰਭੂ ਦਾ ਵੀ ਇਨਕਾਰ ਕਰਨਗੇ ਜਿਸ ਨੇ ਉਨ੍ਹਾਂ ਨੂੰ ਖਰੀਦ ਲਿਆ ਹੈ ਅਤੇ ਆਪਣੇ ਆਪ ਉੱਤੇ ਤੇਜ਼ੀ ਨਾਲ ਤਬਾਹੀ ਲਿਆਉਂਦੇ ਹਨ।#2:1 ਬਿਵ 18:22 2ਬਹੁਤ ਸਾਰੇ ਉਨ੍ਹਾਂ ਦੇ ਘਟੀਆ ਚਾਲ-ਚਲਣ ਦੀ ਪਾਲਣਾ ਕਰਨਗੇ ਅਤੇ ਸੱਚ ਦੇ ਰਾਹ ਨੂੰ ਬਦਨਾਮ ਕਰਨਗੇ।#2:2 ਰੋਮਿ 2:24; ਹਿਜ਼ 36:22 3ਆਪਣੇ ਲਾਲਚ ਵਿੱਚ ਇਹ ਝੂਠੇ ਉਪਦੇਸ਼ਕ ਮਨਘੜਤ ਕਹਾਣੀਆਂ ਨਾਲ ਤੁਹਾਡਾ ਸ਼ੋਸ਼ਣ ਕਰਨਗੇ। ਉਨ੍ਹਾਂ ਦੀ ਸਜ਼ਾ ਲੰਮੇ ਸਮੇਂ ਤੋਂ ਉਨ੍ਹਾਂ ਉੱਤੇ ਲਟਕ ਰਹੀ ਹੈ, ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।
4ਕਿਉਂਕਿ ਜੇ ਪਰਮੇਸ਼ਵਰ ਨੇ ਦੂਤਾਂ ਨੂੰ ਨਹੀਂ ਬਖਸ਼ਿਆ ਜਦੋਂ ਉਨ੍ਹਾਂ ਨੇ ਪਾਪ ਕੀਤਾ, ਸਗੋਂ ਉਨ੍ਹਾਂ ਨੂੰ ਨਰਕ ਵਿੱਚ ਭੇਜਿਆ, ਉਨ੍ਹਾਂ ਨੂੰ ਹਨੇਰੇ ਦੀਆਂ ਜ਼ੰਜੀਰਾਂ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ;#2:4 ਉਤ 6:1-4 5ਜੇ ਉਸ ਨੇ ਪ੍ਰਾਚੀਨ ਸੰਸਾਰ ਨੂੰ ਨਹੀਂ ਬਖਸ਼ਿਆ ਜਦੋਂ ਉਸ ਨੇ ਅਧਰਮੀ ਲੋਕਾਂ ਉੱਤੇ ਹੜ੍ਹ ਲਿਆਂਦਾ, ਪਰ ਨੋਹ, ਧਰਮ ਦੇ ਪ੍ਰਚਾਰਕ ਦੀ ਅਤੇ ਸੱਤ ਹੋਰਾਂ ਦੀ ਰੱਖਿਆ ਕੀਤੀ;#2:5 ਉਤ 6:8 6ਜੇ ਉਸ ਨੇ ਸੋਦੋਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਅਧਰਮੀ ਲੋਕਾਂ ਲਈ ਇੱਕ ਉਦਾਹਰਣ ਠਹਿਰਾਇਆ ਹੈ; 7ਅਤੇ ਜੇ ਉਸ ਨੇ ਲੋਤ ਨੂੰ ਬਚਾਇਆ, ਜਿਹੜਾ ਇੱਕ ਧਰਮੀ ਆਦਮੀ ਸੀ, ਅਤੇ ਜੋ ਕੁਧਰਮ ਦੇ ਘਟੀਆ ਚਾਲ-ਚਲਣ ਤੋਂ ਦੁੱਖੀ ਹੁੰਦਾ ਸੀ 8(ਕਿਉਂ ਜੋ ਉਹ ਧਰਮੀ ਮਨੁੱਖ ਉਨ੍ਹਾਂ ਦੇ ਵਿੱਚ ਰਹਿੰਦਾ ਸੀ, ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਕੇ ਤੇ ਸੁਣ ਕੇ ਦਿਨ ਪ੍ਰਤੀ ਦਿਨ ਆਪਣੀ ਧਰਮੀ ਆਤਮਾ ਨੂੰ ਦੁੱਖ ਦਿੰਦਾ ਸੀ) 9ਜੇਕਰ ਇਹ ਅਜਿਹਾ ਹੈ, ਤਾਂ ਪ੍ਰਭੂ ਧਰਮੀ ਨੂੰ ਅਜ਼ਮਾਇਸ਼ਾਂ ਤੋਂ ਬਚਾਉਣਾ ਅਤੇ ਨਿਆਂ ਦੇ ਦਿਨ ਤੱਕ ਕੁਧਰਮੀ ਲੋਕਾਂ ਨੂੰ ਸਜ਼ਾ ਦੇ ਹੇਠ ਰੱਖਣਾ ਜਾਣਦਾ ਹੈ। 10ਇਹ ਖ਼ਾਸ ਕਰ ਉਨ੍ਹਾਂ ਲਈ ਸੱਚ ਹੈ ਜੋ ਸਰੀਰ ਦੀ ਭ੍ਰਿਸ਼ਟ ਇੱਛਾ ਦੇ ਅਨੁਸਾਰ ਚੱਲਦੇ ਹਨ ਅਤੇ ਪਰਮੇਸ਼ਵਰ ਦੀ ਹਕੂਮਤ ਨੂੰ ਤੁੱਛ ਜਾਣਦੇ ਹਨ।
ਉਹ ਢੀਠ ਅਤੇ ਹੰਕਾਰੀ ਹਨ, ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ; 11ਫਿਰ ਵੀ ਦੂਤ, ਹਾਲਾਂਕਿ ਉਹ ਇਨ੍ਹਾਂ ਝੂਠੇ ਉਪਦੇਸ਼ਕਾ ਨਾਲੋਂ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ, ਪਰੰਤੂ ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ। 12ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਮਾਮਲਿਆਂ ਵਿੱਚ ਕੁਫ਼ਰ ਬੋਲਦੇ ਹਨ ਜਿਨ੍ਹਾਂ ਨੂੰ ਉਹ ਨਹੀਂ ਸਮਝਦੇ। ਉਹ ਨਿਰਬੁੱਧ ਜਾਨਵਰਾਂ ਦੇ ਸੁਭਾਅ ਦੇ ਜੀਵਾਂ ਵਰਗੇ ਹਨ, ਜਿਹੜੇ ਸਿਰਫ ਸ਼ਿਕਾਰ ਕੀਤੇ ਜਾਣ ਅਤੇ ਨਸ਼ਟ ਹੋਣ ਲਈ ਪੈਦਾ ਹੋਏ ਹਨ, ਅਤੇ ਜਾਨਵਰਾਂ ਦੀ ਤਰ੍ਹਾਂ ਉਹ ਵੀ ਨਾਸ਼ ਹੋ ਜਾਣਗੇ।
13ਉਨ੍ਹਾਂ ਨੂੰ ਉਨ੍ਹਾਂ ਦੁਆਰਾ ਕੀਤੇ ਗਏ ਨੁਕਸਾਨ ਲਈ ਨੁਕਸਾਨ ਦੇ ਨਾਲ ਭੁਗਤਾਨ ਕਰਨਾ ਪਵੇਗਾ। ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗੇ ਹੋਏ ਹਨ, ਜਦੋਂ ਉਹ ਤੁਹਾਡੇ ਨਾਲ ਤਿਉਹਾਰ ਮਨਾਉਂਦੇ ਹਨ ਤਾਂ ਉਹ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ। 14ਵਿਭਚਾਰ ਨਾਲ ਭਰੀਆਂ ਅੱਖਾਂ ਨਾਲ, ਉਹ ਕਦੇ ਵੀ ਪਾਪ ਕਰਨਾ ਬੰਦ ਨਹੀਂ ਕਰਦੇ; ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ; ਉਹ ਲਾਲਚ ਕਰਨ ਦੇ ਮਾਹਿਰ ਹਨ ਇੱਕ ਸਰਾਪਿਆ ਹੋਇਆ ਦੇ ਬੱਚੇ ਹਨ! 15ਉਨ੍ਹਾਂ ਨੇ ਸਿੱਧਾ ਰਾਹ ਛੱਡ ਦਿੱਤਾ ਹੈ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਰਾਹ ਤੇ ਚੱਲਣ ਲਈ ਭਟਕ ਗਏ ਹਨ, ਜੋ ਦੁਸ਼ਟਤਾ ਦੀ ਮਜ਼ਦੂਰੀ ਨੂੰ ਪਿਆਰ ਕਰਦਾ ਸੀ।#2:15 ਗਿਣ 22:5-7 16ਪਰ ਉਸ ਨੂੰ ਇੱਕ ਗਧੇ ਦੁਆਰਾ ਉਸ ਦੇ ਗਲਤ ਕੰਮ ਲਈ ਝਿੜਕ ਮਿਲੀ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ।#2:16 ਗਿਣ 22:21-35
17ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਘੁੱਪ ਹਨੇਰਾ ਰੱਖਿਆ ਹੋਇਆ ਹੈ। 18ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਆਕਰਸ਼ਤ ਕਰਕੇ, ਉਹ ਉਨ੍ਹਾਂ ਲੋਕਾਂ ਨੂੰ ਭਰਮਾ ਲੈਂਦੇ ਹਨ। 19ਉਹ ਉਨ੍ਹਾਂ ਨੂੰ ਅਜ਼ਾਦੀ ਦਾ ਵਾਅਦਾ ਕਰਦੇ ਹਨ, ਜਦੋਂ ਕਿ ਉਹ ਖੁਦ ਭ੍ਰਿਸ਼ਟਾਚਾਰ ਦੇ ਗੁਲਾਮ ਹੁੰਦੇ ਹਨ। ਕਿਉਂਕਿ “ਲੋਕ ਉਨ੍ਹਾਂ ਦੇ ਗ਼ੁਲਾਮ ਹੁੰਦੇ ਹਨ ਜੋ ਉਨ੍ਹਾਂ ਵਿੱਚ ਮੁਹਾਰਤ ਰੱਖਦੇ ਹਨ।” 20ਜੇ ਉਹ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਨੂੰ ਜਾਣ ਕੇ ਦੁਨੀਆਂ ਦੇ ਭ੍ਰਿਸ਼ਟਾਚਾਰ ਤੋਂ ਬਚ ਗਏ ਹਨ ਅਤੇ ਦੁਬਾਰਾ ਫਿਰ ਇਸ ਵਿੱਚ ਉਲਝ ਗਏ ਹਨ ਅਤੇ ਅਧੀਨ ਹੋ ਗਏ ਹਨ, ਤਾਂ ਅੰਤ ਵਿੱਚ ਉਨ੍ਹਾਂ ਦਾ ਹਾਲ ਪਹਿਲਾਂ ਨਾਲੋਂ ਵੀ ਬੁਰਾ ਹੋ ਜਾਵੇਗਾ। 21ਉਨ੍ਹਾਂ ਲਈ ਇਹ ਚੰਗਾ ਹੁੰਦਾ ਕਿ ਉਹ ਧਾਰਮਿਕਤਾ ਦੇ ਰਾਹ ਨੂੰ ਨਾ ਹੀ ਜਾਣਦੇ, ਇਸ ਨੂੰ ਜਾਣਨਾ ਅਤੇ ਫਿਰ ਉਨ੍ਹਾਂ ਨੂੰ ਦਿੱਤੇ ਗਏ ਪਵਿੱਤਰ ਹੁਕਮ ਤੋਂ ਮੂੰਹ ਮੋੜ ਲੈਂਦੇ। 22ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ, “ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ,” ਅਤੇ “ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।”#2:22 ਕਹਾ 26:11

S'ha seleccionat:

2 ਪਤਰਸ 2: PCB

Subratllat

Copia

Compara

Comparteix

None

Vols que els teus subratllats es desin a tots els teus dispositius? Registra't o inicia sessió