ਇਬਰਾਨੀਆਂ 11:24-27
ਇਬਰਾਨੀਆਂ 11:24-27 PCB
ਵਿਸ਼ਵਾਸ ਨਾਲ ਮੋਸ਼ੇਹ ਨੇ, ਜਦੋਂ ਉਹ ਵੱਡਾ ਹੋ ਗਿਆ ਸੀ, ਮਿਸਰੀ ਦੇ ਰਾਜਾ ਫ਼ਿਰਾਊਨ ਦੀ ਧੀ ਦਾ ਪੁੱਤਰ ਅਖਵਾਉਂਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਪਾਪ ਦੇ ਅਸਥਾਈ ਸੁੱਖਾਂ ਦਾ ਆਨੰਦ ਲੈਣ ਦੀ ਬਜਾਏ ਪਰਮੇਸ਼ਵਰ ਦੇ ਲੋਕਾਂ ਦੇ ਨਾਲ ਦੁੱਖ ਸਹਿਣ ਨੂੰ ਚੁਣਿਆ। ਉਹ ਮਸੀਹ ਦੀ ਖ਼ਾਤਰ ਬੇਇੱਜ਼ਤੀ ਨੂੰ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵਧੇਰਾ ਕੀਮਤੀ ਸਮਝਦਾ ਸੀ, ਕਿਉਂਕਿ ਉਹ ਆਪਣੇ ਸਵਰਗੀ ਇਨਾਮ ਦੀ ਉਡੀਕ ਕਰ ਰਿਹਾ ਸੀ। ਵਿਸ਼ਵਾਸ ਨਾਲ ਉਸ ਨੇ ਰਾਜੇ ਦੇ ਗੁੱਸੇ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ; ਉਹ ਦ੍ਰਿੜ ਰਿਹਾ ਕਿਉਂਕਿ ਉਸ ਨੇ ਉਸ ਨੂੰ ਵੇਖਿਆ ਜੋ ਅਦਿੱਖ ਪਰਮੇਸ਼ਵਰ ਹੈ।

