ਪ੍ਰਕਾਸ਼ ਪੱਤਰ 15

15
ਸੱਤ ਬਿਪਤਾਵਾਂ ਦੇ ਨਾਲ ਸੱਤ ਦੂਤ
1ਇਸ ਤੋਂ ਬਾਅਦ ਮੈਂ ਸਵਰਗ ਵਿੱਚ ਇੱਕ ਹੋਰ ਮਹਾਨ ਅਤੇ ਸ਼ਾਨਦਾਰ ਚਿੰਨ੍ਹ ਵੇਖਿਆ: ਸੱਤ ਦੂਤ ਸੱਤ ਆਖਰੀ ਬਿਪਤਾਵਾਂ ਦੇ ਨਾਲ, ਕਿਉਂਕਿ ਉਹਨਾਂ ਨਾਲ ਪਰਮੇਸ਼ਵਰ ਦਾ ਕ੍ਰੋਧ ਪੂਰਾ ਹੋ ਗਿਆ ਹੈ। 2ਅਤੇ ਮੈਂ ਉਹ ਵੇਖਿਆ ਜੋ ਸ਼ੀਸ਼ੇ ਦੇ ਸਮੁੰਦਰ ਵਰਗਾ ਦਿਖਾਈ ਦਿੰਦਾ ਸੀ ਜੋ ਅੱਗ ਨਾਲ ਚਮਕ ਰਿਹਾ ਸੀ ਅਤੇ ਸਮੁੰਦਰ ਦੇ ਕੋਲ ਉਹ ਖੜ੍ਹੇ ਸਨ, ਉਹ ਜਿਹੜੇ ਦਰਿੰਦੇ ਅਤੇ ਇਸ ਦੇ ਚਿੱਤਰ ਅਤੇ ਇਸ ਦੇ ਨਾਮ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਸਕੇ। ਉਹਨਾਂ ਨੇ ਪਰਮੇਸ਼ਵਰ ਦੁਆਰਾ ਦਿੱਤੀ ਗਈ ਬਰਬਤ ਫੜ੍ਹੀ ਹੋਈ ਸੀ 3ਅਤੇ ਪਰਮੇਸ਼ਵਰ ਦੇ ਸੇਵਕ ਮੋਸ਼ੇਹ ਅਤੇ ਲੇਲੇ ਦਾ ਗੀਤ ਗਾਇਆ:
“ਤੁਹਾਡੇ ਕੰਮ ਮਹਾਨ ਅਤੇ ਅਦਭੁਤ ਹਨ,
ਸਰਵ ਸ਼ਕਤੀਮਾਨ ਪ੍ਰਭੂ।
ਤੁਹਾਡੇ ਰਾਹ ਸਹੀ ਅਤੇ ਸੱਚੇ ਹਨ,
ਕੌਮਾਂ ਦੇ ਰਾਜੇ।#15:3 ਜ਼ਬੂ 111:2; 139:14; 145:17
4ਹੇ ਪ੍ਰਭੂ, ਤੁਹਾਡੇ ਤੋਂ ਕੌਣ ਨਹੀਂ ਡਰੇਗਾ,
ਅਤੇ ਤੁਹਾਡੇ ਨਾਮ ਦੀ ਮਹਿਮਾ ਨਹੀਂ ਕਰੇਗਾ?
ਕੇਵਲ ਤੁਸੀਂ ਹੀ ਪਵਿੱਤਰ ਹੋ।
ਸਾਰੀਆਂ ਕੌਮਾਂ ਆਉਣਗੀਆਂ
ਅਤੇ ਤੁਹਾਡੀ ਆਰਧਨਾ ਕਰਨਗੀਆਂ,
ਕਿਉਂਕਿ ਤੁਹਾਡੇ ਧਰਮੀ ਕੰਮਾਂ ਦਾ ਖੁਲਾਸਾ ਹੋਇਆ ਹੈ।”#15:4 ਜ਼ਬੂ 86:9; ਯਿਰ 10:7; ਮਲਾ 1:11
5ਇਸ ਤੋਂ ਬਾਅਦ ਮੈਂ ਵੇਖਿਆ, ਅਤੇ ਮੈਂ ਸਵਰਗ ਵਿੱਚ ਹੈਕਲ#15:5 ਹੈਕਲ ਯਹੂਦਿਆਂ ਦਾ ਮੰਦਰ ਨੂੰ ਵੇਖਿਆ ਅਰਥਾਤ ਨਵੇਂ ਨੇਮ ਦਾ ਤੰਬੂ ਅਤੇ ਇਸ ਨੂੰ ਖੋਲ੍ਹ ਦਿੱਤਾ ਗਿਆ। 6ਹੈਕਲ ਦੇ ਬਾਹਰੋਂ ਸੱਤ ਦੂਤ ਸੱਤ ਬਿਪਤਾਵਾਂ ਦੇ ਨਾਲ ਆਏ। ਉਹਨਾਂ ਨੇ ਸਾਫ਼, ਚਮਕਦਾਰ ਮਲਮਲ ਦੇ ਕੱਪੜੇ ਪਾਏ ਹੋਏ ਸਨ ਅਤੇ ਉਹਨਾਂ ਦੀਆਂ ਛਾਤੀਆਂ ਦੇ ਦੁਆਲੇ ਸੁਨਹਿਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ। 7ਫਿਰ ਚਾਰ ਜੀਵਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੱਤ ਸੋਨੇ ਦੇ ਕਟੋਰੇ ਦਿੱਤੇ ਜੋ ਪਰਮੇਸ਼ਵਰ ਦੇ ਕ੍ਰੋਧ ਨਾਲ ਭਰੇ ਹੋਏ ਸਨ, ਜੋ ਸਦਾ ਅਤੇ ਸਦਾ ਲਈ ਜੀਉਂਦਾ ਹੈ। 8ਅਤੇ ਹੈਕਲ ਪਰਮੇਸ਼ਵਰ ਦੀ ਮਹਿਮਾ ਅਤੇ ਉਹਨਾਂ ਦੀ ਸ਼ਕਤੀ ਦੇ ਧੂੰਏਂ ਨਾਲ ਭਰਿਆ ਹੋਇਆ ਸੀ ਅਤੇ ਕੋਈ ਵੀ ਹੈਕਲ ਵਿੱਚ ਦਾਖਲ ਨਹੀਂ ਹੋ ਸਕਦਾ ਜਦੋਂ ਤੱਕ ਸੱਤ ਦੂਤਾਂ ਦੀਆਂ ਸੱਤ ਬਿਪਤਾਵਾਂ ਪੂਰੀਆਂ ਨਹੀਂ ਹੋ ਜਾਂਦੀਆਂ।#15:8 ਯਸ਼ਾ 6:4

Subratllat

Copia

Compara

Comparteix

None

Vols que els teus subratllats es desin a tots els teus dispositius? Registra't o inicia sessió