ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਨੇ ਉਸਨੂੰ ਜਵਾਬ ਦਿੱਤਾ, “ਰਾਜਾ ਨਬੂਕਦਨੱਸਰ, ਸਾਨੂੰ ਇਸ ਮਾਮਲੇ ਵਿੱਚ ਤੁਹਾਡੇ ਸਾਮ੍ਹਣੇ ਆਪਣਾ ਬਚਾਅ ਕਰਨ ਦੀ ਲੋੜ ਨਹੀਂ ਹੈ। ਜੇਕਰ ਸਾਨੂੰ ਬਲਦੀ ਭੱਠੀ ਵਿੱਚ ਸੁੱਟ ਦਿੱਤਾ ਜਾਂਦਾ ਹੈ, ਤਾਂ ਜਿਸ ਪਰਮੇਸ਼ਵਰ ਦੀ ਅਸੀਂ ਸੇਵਾ ਕਰਦੇ ਹਾਂ, ਉਹ ਸਾਨੂੰ ਇਸ ਤੋਂ ਛੁਡਾਉਣ ਦੇ ਯੋਗ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ। ਪਰ ਭਾਵੇਂ ਉਹ ਅਜਿਹਾ ਨਹੀਂ ਕਰਦਾ, ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ, ਹੇ ਰਾਜਾ, ਅਸੀਂ ਤੇਰੇ ਦੇਵਤੇ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।”