Logo YouVersion
Ikona vyhledávání

ਦਾਨੀਏਲ 6

6
ਦਾਨੀਏਲ ਸ਼ੇਰਾਂ ਦੀ ਗੁਫ਼ਾ ਵਿੱਚ
1ਇਸ ਨੇ ਦਾਰਾ ਨੂੰ ਪੂਰੇ ਰਾਜ ਵਿੱਚ ਰਾਜ ਕਰਨ ਲਈ ਇੱਕ ਸੌ ਵੀਹ ਰਾਜਪਾਲਾਂ ਨੂੰ ਨਿਯੁਕਤ ਕਰਨਾ ਪਸੰਦ ਕੀਤਾ, 2ਉਹਨਾਂ ਉੱਤੇ ਤਿੰਨ ਪ੍ਰਮੁੱਖ ਅਧਿਕਾਰੀ ਨਿਯੁਕਤ ਕੀਤੇ ਜਿਹਨਾਂ ਵਿੱਚੋਂ ਇੱਕ ਦਾਨੀਏਲ ਸੀ ਇਸ ਕਰਕੇ ਜੋ ਰਾਜਪਾਲ ਉਹਨਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ। 3ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਇਸੇ ਕਰਕੇ ਉਸ ਨੂੰ ਰਾਜਪਾਲਾਂ ਤੇ ਪ੍ਰਮੁੱਖ ਅਧਿਕਾਰੀਆਂ ਨਾਲੋਂ ਵਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਜੋ ਉਹ ਨੂੰ ਸਾਰੇ ਰਾਜ ਉੱਤੇ ਪ੍ਰਮੁੱਖ ਅਧਿਕਾਰੀ ਬਣਾਏ। 4ਤਦ ਉਹਨਾਂ ਰਾਜਪਾਲਾਂ ਤੇ ਪਰਧਾਨਾਂ ਨੇ ਚਾਹਿਆ ਕਿ ਕਿਵੇਂ ਨਾ ਕਿਵੇਂ ਦਾਨੀਏਲ ਦੇ ਕੰਮ ਵਿੱਚ ਕੋਈ ਕਮੀ ਲੱਭੀਏ ਅਤੇ ਉਸ ਉੱਤੇ ਕੋਈ ਦੋਸ਼ ਲਾਈਏ ਪਰ ਉਹਨਾਂ ਨੂੰ ਕੋਈ ਦੋਸ਼ ਜਾਂ ਕੋਈ ਖੋਟ ਨਾ ਲੱਭਾ ਕਿਉਂ ਜੋ ਓਹ ਵਫ਼ਾਦਾਰ ਸੀ। 5“ਤਦ ਉਹਨਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇਸ ਦਾਨੀਏਲ ਨੂੰ ਉਸ ਦੇ ਪਰਮੇਸ਼ਵਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ।”
6ਤਦ ਇਹ ਪਰਧਾਨ ਤੇ ਰਾਜਪਾਲ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਸ ਤਰ੍ਹਾਂ ਆਖਿਆ: “ਦਾਰਾ ਰਾਜਾ ਸਦਾ ਜਿਉਂਦਾ ਰਹੇ! 7ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਾਨੂੰਨ ਬਣਾਇਆ ਜਾਵੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਿਆ ਜਾਵੇ। 8ਹੁਣ ਹੇ ਰਾਜਾ, ਇਹ ਹੁਕਮ ਦੇ ਕੇ ਇਸ ਉੱਤੇ ਆਪਣੇ ਦਸਖ਼ਤ ਕਰ ਦਿਓ, ਇਸ ਨੂੰ ਕੋਈ ਨਾ ਬਦਲੇ ਇਸ ਦੀ ਪਾਲਣਾ ਮਾਦੀਆਂ ਅਤੇ ਫ਼ਾਰਸੀਆਂ ਵਿੱਚ ਕੀਤੀ ਜਾਵੇ।” 9ਇਸ ਲਈ ਰਾਜਾ ਦਾਰਾ ਨੇ ਇਹ ਹੁਕਮ ਲਿਖਤੀ ਰੂਪ ਵਿੱਚ ਦੇ ਦਿੱਤਾ।
10ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯੇਰੂਸ਼ਲੇਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ਵਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ। 11ਤਦ ਇਹ ਆਦਮੀ ਇੱਕ ਸਮੂਹ ਦੇ ਰੂਪ ਵਿੱਚ ਗਏ ਅਤੇ ਦਾਨੀਏਲ ਨੂੰ ਪ੍ਰਾਰਥਨਾ ਕਰਦੇ ਅਤੇ ਪਰਮੇਸ਼ਵਰ ਤੋਂ ਮਦਦ ਮੰਗਦੇ ਵੇਖਿਆ। 12ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਾਨੂੰਨ ਲਈ ਆਖਿਆ ਭਈ ਹੇ ਰਾਜਾ: “ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਿਆ ਜਾਵੇਗਾ?
“ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਾਨੂੰਨ ਅਨੁਸਾਰ ਜੋ ਬਦਲਦੇ ਨਹੀਂ।”
13ਤਦ ਉਹਨਾਂ ਨੇ ਰਾਜੇ ਨੂੰ ਆਖਿਆ, “ਦਾਨੀਏਲ, ਜੋ ਯਹੂਦਾਹ ਦੇ ਗ਼ੁਲਾਮਾਂ ਵਿੱਚੋਂ ਇੱਕ ਹੈ, ਹੇ ਮਹਾਰਾਜ, ਤੁਹਾਡੇ ਵੱਲ ਕੋਈ ਧਿਆਨ ਨਹੀਂ ਦਿੰਦਾ, ਨਾ ਉਸ ਫ਼ਰਮਾਨ ਵੱਲ ਜੋ ਤੁਸੀਂ ਲਿਖਤ ਵਿੱਚ ਦਿੱਤਾ ਸੀ। ਉਹ ਅਜੇ ਵੀ ਦਿਨ ਵਿੱਚ ਤਿੰਨ ਵਾਰ ਪ੍ਰਾਰਥਨਾ ਕਰਦਾ ਹੈ।” 14ਜਦ ਰਾਜੇ ਨੇ ਇਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਦੁੱਖੀ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਛਿਪਣ ਤੱਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ।
15ਫਿਰ ਉਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, “ਹੇ ਰਾਜਾ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫ਼ਾਰਸੀਆਂ ਦਾ ਇਹ ਕਾਨੂੰਨ ਹੈ ਜੋ ਮਨਾਹੀ ਦਾ ਪੱਕਾ ਕਾਨੂੰਨ ਅਤੇ ਸ਼ਾਹੀ ਬਿਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ।”
16ਇਸ ਲਈ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਦਾਨੀਏਲ ਨੂੰ ਲਿਆਏ ਅਤੇ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ। ਰਾਜੇ ਨੇ ਦਾਨੀਏਲ ਨੂੰ ਕਿਹਾ, “ਤੇਰਾ ਪਰਮੇਸ਼ਵਰ, ਜਿਸਦੀ ਤੂੰ ਸਦਾ ਸੇਵਾ ਕਰਦਾ ਹੈਂ, ਤੈਨੂੰ ਬਚਾਵੇ!”
17ਇੱਕ ਪੱਥਰ ਲਿਆਇਆ ਗਿਆ ਅਤੇ ਗੁਫ਼ਾ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ। 18ਫਿਰ ਰਾਜਾ ਆਪਣੇ ਮਹਿਲ ਨੂੰ ਪਰਤਿਆ ਅਤੇ ਬਿਨਾਂ ਖਾਧੇ ਅਤੇ ਬਿਨਾਂ ਕੋਈ ਮਨੋਰੰਜਨ ਕੀਤੇ ਰਾਤ ਕੱਟੀ। ਅਤੇ ਉਹ ਸੌਂ ਨਹੀਂ ਸਕਿਆ।
19ਤਦ ਰਾਜਾ ਮੂੰਹ ਹਨੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੀ ਗੁਫਾ ਵੱਲ ਗਿਆ। 20ਜਦੋਂ ਉਹ ਗੁਫ਼ਾ ਦੇ ਨੇੜੇ ਪਹੁੰਚਿਆ, ਉਸਨੇ ਦਾਨੀਏਲ ਨੂੰ ਦੁਖੀ ਆਵਾਜ਼ ਵਿੱਚ ਪੁਕਾਰਿਆ, “ਹੇ ਦਾਨੀਏਲ, ਜਿਉਂਦੇ ਪਰਮੇਸ਼ਵਰ ਦੇ ਸੇਵਕ, ਕੀ ਤੇਰਾ ਪਰਮੇਸ਼ਵਰ, ਜਿਸਦੀ ਤੂੰ ਨਿਰੰਤਰ ਸੇਵਾ ਕਰਦਾ ਹੈਂ, ਤੈਨੂੰ ਸ਼ੇਰਾਂ ਤੋਂ ਛੁਡਾ ਸਕਦਾ ਹੈ?”
21ਦਾਨੀਏਲ ਨੇ ਉੱਤਰ ਦਿੱਤਾ, “ਪਾਤਸ਼ਾਹ ਸਦਾ ਜੀਉਂਦਾ ਰਹੇ! 22ਮੇਰੇ ਪਰਮੇਸ਼ਵਰ ਨੇ ਆਪਣਾ ਦੂਤ ਭੇਜਿਆ ਅਤੇ ਉਸ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ। ਉਹਨਾਂ ਨੇ ਮੈਨੂੰ ਕੁਝ ਵੀ ਦੁਖੀ ਨਹੀਂ ਦਿੱਤਾ, ਕਿਉਂਕਿ ਮੈਂ ਉਸਦੀ ਨਿਗਾਹ ਵਿੱਚ ਨਿਰਦੋਸ਼ ਪਾਇਆ ਗਿਆ ਸੀ। ਨਾ ਹੀ ਮਹਾਰਾਜ, ਮੈਂ ਤੁਹਾਡੇ ਅੱਗੇ ਕਦੇ ਕੋਈ ਗਲਤ ਕੰਮ ਕੀਤਾ ਹੈ।”
23ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਗੁਫ਼ਾ ਵਿੱਚੋਂ ਕੱਢੋ, ਸੋ ਦਾਨੀਏਲ ਨੂੰ ਉਸ ਗੁਫ਼ਾ ਵਿੱਚੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ਵਰ ਉੱਤੇ ਪਰਤੀਤ ਕੀਤੀ।
24ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਗੁਫ਼ਾ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।
25ਤਦ ਰਾਜਾ ਦਾਰਾ ਨੇ ਸਾਰੀ ਧਰਤੀ ਉੱਤੇ ਸਾਰੀਆਂ ਕੌਮਾਂ ਅਤੇ ਹਰ ਭਾਸ਼ਾ ਬੋਲਣ ਵਾਲੇ ਲੋਕਾਂ ਨੂੰ ਲਿਖਿਆ:
“ਤੁਹਾਡੀ ਬਹੁਤ ਤਰੱਕੀ ਹੋਵੇ!
26“ਮੈਂ ਇੱਕ ਫ਼ਰਮਾਨ ਜਾਰੀ ਕਰਦਾ ਹਾਂ ਕਿ ਮੇਰੇ ਰਾਜ ਦੇ ਹਰ ਹਿੱਸੇ ਵਿੱਚ ਲੋਕਾਂ ਨੂੰ ਦਾਨੀਏਲ ਦੇ ਪਰਮੇਸ਼ਵਰ ਦਾ ਡਰ ਅਤੇ ਸਤਿਕਾਰ ਕਰਨਾ ਚਾਹੀਦਾ ਹੈ।
“ਕਿਉਂਕਿ ਉਹ ਜੀਉਂਦਾ ਪਰਮੇਸ਼ਵਰ ਹੈ
ਅਤੇ ਉਹ ਸਦਾ ਲਈ ਕਾਇਮ ਰਹਿੰਦਾ ਹੈ;
ਉਹ ਦਾ ਰਾਜ ਨਾਸ਼ ਨਹੀਂ ਹੋਵੇਗਾ,
ਉਹ ਦਾ ਰਾਜ ਕਦੇ ਵੀ ਖਤਮ ਨਹੀਂ ਹੋਵੇਗਾ।
27ਉਹ ਛੁੜਾਉਂਦਾ ਹੈ ਅਤੇ ਉਹ ਬਚਾਉਂਦਾ ਹੈ;
ਉਹ ਅਕਾਸ਼ ਅਤੇ ਧਰਤੀ ਉੱਤੇ ਨਿਸ਼ਾਨ ਅਤੇ ਅਚੰਭੇ ਕਰਦਾ ਹੈ।
ਉਸ ਨੇ ਦਾਨੀਏਲ ਨੂੰ
ਸ਼ੇਰਾਂ ਦੇ ਹੱਥੋਂ ਬਚਾਇਆ ਹੈ।”
28ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫਾਰਸੀ ਕੋਰਸ਼ ਰਾਜਾ, ਸਫ਼ਲ ਹੋਇਆ ਸੀ।

Zvýraznění

Sdílet

Kopírovat

None

Chceš mít své zvýrazněné verše uložené na všech zařízeních? Zaregistruj se nebo se přihlas