ਕੁਝ ਸਮੇਂ ਬਾਦ, ਯੂਸੁਫ਼ ਦੇ ਸੁਆਮੀ ਦੀ ਪਤਨੀ ਯੂਸੁਫ਼ ਨੂੰ ਪਸੰਦ ਕਰਨ ਲਗੀ। ਇੱਕ ਦਿਨ ਉਸ ਨੂੰ ਆਖਿਆ, “ਮੇਰੇ ਕੋਲ ਸੌਂ।”
ਪਰ ਯੂਸੁਫ਼ ਨੇ ਇਨਕਾਰ ਕਰ ਦਿੱਤਾ। ਉਸ ਨੇ ਆਖਿਆ, “ਮੇਰਾ ਸੁਆਮੀ ਇਸ ਘਰ ਵਿੱਚ ਹਰ ਗੱਲ ਵਿੱਚ ਮੇਰੇ ਉੱਤੇ ਭਰੋਸਾ ਕਰਦਾ ਹੈ। ਉਸ ਨੇ ਮੈਨੂੰ ਇੱਥੋਂ ਦੀ ਹਰ ਸ਼ੈਅ ਦੀ ਜ਼ਿੰਮੇਵਾਰੀ ਦਿੱਤੀ ਹੋਈ ਹੈ। ਮੇਰੇ ਸੁਆਮੀ ਨੇ ਇਸ ਘਰ ਵਿੱਚ ਮੈਨੂੰ ਤਕਰੀਬਨ ਆਪਣੇ ਬਰਾਬਰ ਦਾ ਦਰਜ਼ਾ ਦਿੱਤਾ ਹੋਇਆ ਹੈ। ਮੈਨੂੰ ਉਸ ਦੀ ਪਤਨੀ ਨਾਲ ਨਹੀਂ ਸੌਣਾ ਚਾਹੀਦਾ। ਇਹ ਗਲਤ ਗੱਲ ਹੈ! ਇਹ ਪਰਮੇਸ਼ੁਰ ਦੇ ਵਿਰੁੱਧ ਪਾਪ ਹੈ।”