1
ਉਤਪਤ 2:24
ਪਵਿੱਤਰ ਬਾਈਬਲ
PERV
ਇਹੀ ਕਾਰਣ ਹੈ ਕਿ ਆਦਮੀ ਆਪਣੇ ਪਿਤਾ ਅਤੇ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਂਦਾ ਹੈ। ਇਸ ਤਰ੍ਹਾਂ, ਦੋ ਜਣੇ ਇੱਕ ਬਣ ਜਾਂਦੇ ਹਨ।
Vergleichen
Studiere ਉਤਪਤ 2:24
2
ਉਤਪਤ 2:18
ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ, “ਆਦਮ ਲਈ ਇੱਕਲਿਆਂ ਹੋਣਾ ਚੰਗੀ ਗੱਲ ਨਹੀਂ। ਮੈਂ ਉਸ ਲਈ ਇੱਕ ਸਹਾਇਕ ਸਾਜਾਂਗਾ ਜੋ ਉਸ ਵਰਗਾ ਹੋਵੇਗਾ।”
Studiere ਉਤਪਤ 2:18
3
ਉਤਪਤ 2:7
ਫ਼ੇਰ ਯਹੋਵਾਹ ਪਰਮੇਸ਼ੁਰ ਨੇ ਧਰਤੀ ਤੋਂ ਮਿੱਟੀ ਲਈ ਅਤੇ ਆਦਮ ਨੂੰ ਸਾਜਿਆ। ਯਹੋਵਾਹ ਨੇ ਆਦਮ ਦੇ ਨੱਕ ਵਿੱਚ ਜੀਵਨ ਦਾ ਸਾਹ ਫ਼ੂਕਿਆ, ਅਤੇ ਆਦਮ ਜਿਉਂਦਾ ਜੀਵ ਬਣ ਗਿਆ।
Studiere ਉਤਪਤ 2:7
4
ਉਤਪਤ 2:23
ਆਦਮੀ ਨੇ ਆਖਿਆ, “ਆਖਿਰਕਾਰ! ਮੇਰੇ ਵਰਗਾ ਇੱਕ ਇਨਸਾਨ! ਉਸ ਦੀਆਂ ਹੱਡੀਆਂ ਮੇਰੀਂ ਹੱਡੀਆਂ ਤੋਂ ਹਨ। ਉਸ ਦਾ ਸ਼ਰੀਰ ਮੇਰੇ ਸ਼ਰੀਰ ਤੋਂ ਹੈ। ਉਸ ਨੂੰ ਆਦਮੀ ਤੋਂ ਲਿਆ ਗਿਆ ਸੀ, ਇਸ ਲਈ ਉਹ ‘ਔਰਤ’ ਸਦਾਈ ਜਾਵੇਗੀ।”
Studiere ਉਤਪਤ 2:23
5
ਉਤਪਤ 2:3
ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਇਸ ਨੂੰ ਪਵਿੱਤਰ ਦਿਨ ਬਣਾਇਆ, ਕਿਉਂਕਿ ਉਸ ਨੇ ਉਨ੍ਹਾਂ ਸਾਰੇ ਕੰਮਾਂ ਤੋਂ ਅਰਾਮ ਲਿਆ ਜੋ ਉਹ ਸੰਸਾਰ ਦੀ ਸਾਜਨਾ ਕਰਨ ਵੇਲੇ ਕਰ ਰਿਹਾ ਸੀ।
Studiere ਉਤਪਤ 2:3
6
ਉਤਪਤ 2:25
ਆਦਮੀ ਅਤੇ ਉਸ ਦੀ ਪਤਨੀ ਨੰਗੇ ਸਨ। ਪਰ ਉਹ ਸ਼ਰਮਿੰਦਾ ਨਹੀਂ ਸਨ।
Studiere ਉਤਪਤ 2:25
Hauptbildschirm
Bibel
Lesepläne
Videos