ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਕੋਲ ਜਾਹ। ਮੈਂ ਉਸ ਨੂੰ ਅਤੇ ਉਸ ਦੇ ਅਧਿਕਾਰੀਆਂ ਨੂੰ ਜ਼ਿੱਦੀ ਬਣਾਇਆ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਆਪਣੇ ਤਾਕਤਵਰ ਕਰਿਸ਼ਮੇ ਦਿਖਾ ਸੱਕਾਂ। ਅਜਿਹਾ ਮੈਂ ਇਸ ਲਈ ਵੀ ਕੀਤਾ ਤਾਂ ਜੋ ਤੁਸੀਂ ਆਪਣੇ ਪੁੱਤਾਂ-ਪੋਤਿਆਂ ਨੂੰ ਉਨ੍ਹਾਂ ਕਰਿਸ਼ਮਿਆਂ ਅਤੇ ਕਾਰਨਾਮਿਆਂ ਬਾਰੇ ਦੱਸ ਸੱਕੋਂ ਜੋ ਮੈਂ ਮਿਸਰ ਵਿੱਚ ਕੀਤੇ ਹਨ। ਫ਼ੇਰ ਤੁਸੀਂ ਸਾਰੇ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ।”