ਜਦੋਂ ਫ਼ਿਰਊਨ ਨੇ ਲੋਕਾਂ ਨੂੰ ਮਿਸਰ ਛੱਡ ਜਾਣ ਲਈ ਮਜ਼ਬੂਰ ਕਰ ਦਿੱਤਾ, ਯਹੋਵਾਹ ਨੇ ਲੋਕਾਂ ਦੀ ਅਗਵਾਈ ਫ਼ਿਲੀਸਤੀਆਂ ਦੀ ਧਰਤੀ ਵੱਲ ਜਾਂਦੀ ਸੜਕ ਵੱਲ ਨਹੀਂ ਕੀਤੀ ਜਦ ਕਿ ਨਵੀਂ ਧਰਤੀ ਨੂੰ ਇਹ ਸਭ ਤੋਂ ਛੋਟਾ ਰਾਹ ਸੀ। ਯਹੋਵਾਹ ਨੇ ਆਖਿਆ, “ਜੇ ਲੋਕ ਉਸ ਰਾਸਤੇ ਜਾਣਗੇ, ਉਨ੍ਹਾਂ ਨੂੰ ਲੜਨਾ ਪਵੇਗਾ। ਫ਼ੇਰ ਸ਼ਾਇਦ ਉਹ ਆਪਣੇ ਮਨ ਬਦਲ ਕੇ ਮਿਸਰ ਨੂੰ ਵਾਪਸ ਪਰਤ ਜਾਣ।”