ਯਹੋਵਾਹ ਨੇ ਆਖਿਆ, “ਤੁਹਾਨੂੰ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਜ਼ਰੂਰ ਮੰਨਣਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਉਹ ਸਹੀ ਕਹਿੰਦਾ ਹੈ, ਜੇ ਤੁਸੀਂ ਯਹੋਵਾਹ ਦੇ ਸਾਰੇ ਹੁਕਮ ਤੇ ਕਾਨੂਨ ਮੰਨੋਗੇ ਤਾਂ ਤੁਸੀਂ ਮਿਸਰੀਆਂ ਦੀ ਤਰ੍ਹਾਂ ਬਿਮਾਰ ਨਹੀਂ ਹੋਵੋਂਗੇ। ਮੈਂ, ਯਹੋਵਾਹ, ਤੁਹਾਨੂੰ ਅਜਿਹੀ ਕੋਈ ਬਿਮਾਰੀ ਨਹੀਂ ਦਿਆਂਗਾ ਜਿਹੜੀ ਮੈਂ ਮਿਸਰੀਆਂ ਨੂੰ ਦਿੱਤੀ ਸੀ। ਮੈਂ ਯਹੋਵਾਹ ਹਾਂ। ਮੈਂ ਹੀ ਹਾਂ ਜਿਹੜਾ ਤੁਹਾਨੂੰ ਰਾਜ਼ੀ ਕਰਦਾ ਹੈ।”