ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ। ਤੁਸੀਂ ਇੱਕ ਖਾਸ ਕੌਮ ਹੋਵੋਂਗੇ-ਜਾਜਕਾਂ ਦੀ ਰਿਆਸਤ।’ ਮੂਸਾ, ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਮੈਂ ਕੀ ਆਖਿਆ ਹੈ।”