ਪਰ ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਹੋਈ ਹੋਵੇ ਤਾਂ, ਜਿਸਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜੇ ਕੋਈ ਬੰਦਾ ਮਰ ਜਾਂਦਾ ਹੈ ਤਾਂ ਜਿਸਨੇ ਮਾਰਿਆ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਇੱਕ ਜਾਨ ਦੀ ਕੀਮਤ ਦੂਸਰੀ ਜਾਨ ਨਾਲ ਅਦਾ ਕਰਨੀ ਚਾਹੀਦੀ ਹੈ। ਤੁਹਾਨੂੰ ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ, ਪੈਰ ਦੇ ਬਦਲੇ ਪੈਰ, ਸੇਕ ਦੇ ਬਦਲੇ ਸੇਕ, ਝਰੀਟ ਦੇ ਬਦਲੇ ਝਰੀਟ, ਅਤੇ ਜ਼ਖਮ ਦੇ ਬਦਲੇ ਜ਼ਖਮ ਅਦਾ ਕਰਨਾ ਚਾਹੀਦਾ ਹੈ।